ਪੀਟੀ ਨਿਊਜ਼/ ਫ਼ਤਹਿਗੜ੍ਹ ਸਾਹਿਬ, 01 ਨਵੰਬਰ 2022
ਪੰਜਾਬ ਸਟੇਟ ਏਡਜ਼ ਕੰਟਰੋਲ ਸੋਸਾਇਟੀ ਵੱਲੋਂ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਚਲਾਏ ਜਾ ਰਹੇ ਰੈਡ ਰਿਬਨ ਕਲੱਬਾਂ ਦਾ ਜ਼ਿਲ੍ਹਾ ਪੱਧਰੀ ਕੁਇਜ਼, ਪੋਸਟਰ ਮੇਕਿੰਗ ਅਤੇ ਸਲੋਗਨ ਰਾਈਟਿੰਗ ਮੁਕਾਬਲਾ ਮਾਤਾ ਗੁਜਰੀ ਕਾਲਜ ਵਿਖੇ ਕਰਵਾਏ ਗਏ। ਜਿਸ ਵਿੱਚ ਜ਼ਿਲ੍ਹੇ ਦੇ ਸਮੂਹ ਰੈਡ ਰਿਬਨ ਕਲੱਬਾਂ ਦੇ ਨੋਡਲ ਅਫਸਰਾਂ ਤੇ ਮੈਂਬਰਾਂ ਨੇ ਭਾਗ ਲਿਆ। ਇਹ ਜਾਣਕਾਰੀ ਦਿੰਦਿਆਂ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਡਾ: ਦਿਲਵਰ ਸਿੰਘ ਨੇ ਦੱਸਿਆ ਕਿ ਪੋਸਟਰ ਮੇਕਿੰਗ ਦੇ ਮੁਕਾਬਲੇ ਵਿੱਚ ਪਾਇਨ ਗਰੋਵ ਆਫ ਐਜੁਕੇਸ਼ਨ ਬਸੀ ਪਠਾਣਾ ਦੀ ਵਿਦਿਆਰਥਣ ਅਰਸ਼ਦੀਪ ਕੌਰ ਪਹਿਲੇ, ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਦੀ ਵਿਦਿਆਰਥਣ ਅੰਜਲੀ ਦੂਜੇ ਅਤੇ ਪੰਜਾਬ ਗਰੁੱਪ ਆਫ ਐਜੁਕੇਸ਼ਨ ਦੀ ਵਿਦਿਆਰਥਣ ਈਸ਼ਾ ਤੀਜੇ ਸਥਾਨ ਤੇ ਰਹੀ।
ਸਲੋਗਨ ਮੁਕਾਬਲੇ ਵਿੱਚ ਪੰਜਾਬ ਗਰੁੱਪ ਆਫ ਕਮਰਸ ਐਂਡ ਐਗਰੀਕਲਚਰ ਚੁੰਨੀ ਕਲਾਂ ਦੀ ਵਿਦਿਆਰਥਣ ਜਸਮੀਨ ਕੌਰ ਪਹਿਲੇ, ਜਵਾਹਰ ਲਾਲ ਨਹਿਰੂ ਕਾਲਜ਼ ਸਰਕਾਰੀ ਕਾਲਜ਼ ਤੁਰਾਂ ਦੀ ਵਿਦਿਆਰਥਣ ਸਿਮਰਨਜੀਤ ਕੌਰ ਦੂਜੇ ਅਤੇ ਡਾਇਟ ਦੀ ਵਿਦਿਆਰਥਣ ਪ੍ਰਭਜੋਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਕੁਇਜ਼ ਮੁਕਾਬਲੇ ਵਿੱਚ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਨੇ ਪਹਿਲਾ, ਡਾਇਟ ਨੇ ਦੂਜ਼ਾ ਅਤੇ ਪੰਜਾਬ ਗਰੁੱਪ ਆਫ ਕਾਲਜ਼ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਮੌਦੀ ਕਲਾਜ ਪਟਿਆਲਾ ਦੇ ਪ੍ਰੋ: ਰਾਜੀਵ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਅਤੇ ਉਨ੍ਹਾਂ ਕੁਇਜ਼ ਰਾਊਂਡ ਵੀ ਕਰਵਾਇਆ। ਜੇਤੂ ਟੀਮਾਂ ਨੂੰ ਸਨਮਾਨਤ ਵੀ ਕੀਤਾ ਗਿਆ।
ਕੁਇਜ਼ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ ਕਰਨ ਵਾਲੀ ਟੀਮ ਨੂੰ 4000 ਰੁਪਏ, ਦੂਜਾ ਸਥਾਨ ਹਾਸਲ ਕਰਨ ਵਾਲੀ ਟੀਮ ਨੂੰ 3000 ਰੁਪਏ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੀ ਟੀਮ ਨੂੰ 2000 ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਗਈ। ਡਾ: ਦਿਲਵਰ ਸਿੰਘ ਨੇ ਦੱਸਿਆ ਕਿ ਕੁਇਜ਼ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ ਕਰਨ ਵਾਲੀ ਜੇਤੂ ਟੀਮ 3 ਨਵੰਬਰ ਨੂੰ ਚਿਤਕਾਰਾ ਯੂਨੀਵਰਸਿਟੀ ਵਿਖੇ ਆਯੋਜਿਤ ਰਾਜ ਪੱਧਰੀ ਕੁਇਜ਼ ਮੁਕਾਬਲੇ ਵਿੱਚ ਭਾਗ ਲਵੇਗੀ।