Skip to content
ਐਲਬੀਐੱਸ ਕਾਲਜ ਵਿਖੇ ਮਨਾਇਆ ਗਿਆ ਕੌਮੀ ਵੋਟਰ ਦਿਵਸ
ਨਵੇਂ ਵੋਟਰਾਂ ਤੇ ਬੂਥ ਲੈਵਲ ਅਫਸਰਾਂ ਦਾ ਸਨਮਾਨ
ਰਵੀ ਸੈਣ , ਬਰਨਾਲਾ, 25 ਜਨਵਰੀ 2023
ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਅਤੇ ਚੋਣ ਤਹਿਸੀਲਦਾਰ ਦਫਤਰ ਬਰਨਾਲਾ ਵੱਲੋਂ ਇੱਥੇ ਲਾਲ ਬਹਾਦੁਰ ਸ਼ਾਸਤਰੀ ਆਰੀਆ ਮਹਿਲਾ ਕਾਲਜ ਵਿਖੇ ਕੌਮੀ ਵੋਟਰ ਦਿਵਸ ਮਨਾਇਆ ਗਿਆ।
ਇਸ ਮੌਕੇ ਸੰਬੋਧਨ ਕਰਦੇ ਹੋਏ ਜ਼ਿਲ੍ਹਾ ਚੋਣ ਅਫਸਰ ਸ੍ਰੀਮਤੀ ਪੂਨਮਦੀਪ ਕੌਰ ਨੇ ਕਿਹਾ ਕਿ 18 ਸਾਲ ਤੋਂ ਉਪਰ ਦਾ ਹਰ ਨੌਜਵਾਨ ਆਪਣੀ ਵੋਟ ਜ਼ਰੂਰ ਬਣਵਾਵੇ ਤੇ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਵੀ ਜ਼ਰੂਰ ਕਰੇ। ਉਨ੍ਹਾਂ ਹਾਜ਼ਰੀਨ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਦਾ ਪ੍ਰਣ ਵੀ ਕਰਾਇਆ। ਇਸ ਮੌਕੇ ਨਵੇਂ ਵੋਟਰਾਂ ਅਤੇ ਸ਼ਲਾਘਾਯੋਗ ਸੇਵਾਵਾਂ ਨਿਭਾਉਣ ਵਾਲੇ ਬੀਐਲਓਜ਼ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਐਸਡੀਐਮ ਗੋਪਾਲ ਸਿੰਘ, ਸਹਾਇਕ ਕਮਿਸ਼ਨਰ (ਜਨਰਲ) ਸੁਖਪਾਲ ਸਿੰਘ, ਤਹਿਸੀਲਦਾਰ (ਚੋਣਾਂ) ਹਰਜਿੰਦਰ ਕੌਰ, ਪ੍ਰਿੰਸੀਪਲ ਨੀਲਮ ਸ਼ਰਮਾ, ਬੀਐਲਓ ਤੇ ਵੋਟਰ ਹਾਜ਼ਰ ਸਨ।
ਸਿਹਤ ਵਿਭਾਗ ਨੇ ਵੋਟਰ ਦਿਵਸ ਮਨਾਇਆ
ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਚੋਣ ਅਫਸਰ ਬਰਨਾਲਾ ਦੇ ਹੁਕਮਾਂ ਅਨੁਸਾਰ ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ ਦੀ ਅਗਵਾਈ ਹੇਠ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ। ਇਸ ਸਮੇਂ ਸਿਹਤ ਵਿਭਾਗ ਦੇ ਕਰਮਚਾਰੀਆਂ/ਅਧਿਕਾਰੀਆਂ ਵੱਲੋਂ ਲੋਕਤੰਤਰ ਪ੍ਰਣਾਲੀ ਲਈ ਵੋਟਰਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਣ ਲਿਆ ਗਿਆ। ਇਸ ਸਮੇਂ ਸਹਾਇਕ ਸਿਵਲ ਸਰਜਨ ਡਾ. ਮਨੋਹਰ ਲਾਲ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਪ੍ਰਵੇਸ਼ ਕੁਮਾਰ ਤੇ ਸਿਹਤ ਵਿਭਾਗ ਦੇ ਅਧਿਕਾਰੀ/ਕਰਮਚਾਰੀ ਹਾਜ਼ਰ ਸਨ।