ਵਿਧਾਇਕ ਸਿੱਧੂ ਵੱਲੋਂ ਵਾਰਡ ਨੰਬਰ 41 ‘ਚੋਂ ਕੂੜਾ ਕਰਕਟ ਚੁੱਕਣ ਲਈ ਈ-ਰਿਕਸ਼ਿਆਂ ਨੂੰ ਝੰਡੀ ਦੇ ਕੇ ਕੀਤਾ ਰਵਾਨਾ
ਲੁਧਿਆਣਾ, 17 ਅਗਸਤ (ਦਵਿੰਦਰ ਡੀ ਕੇ)
ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਵੱਲੋਂ ਕੂੜਾ ਪ੍ਰਬੰਧਨ ਦੀ ਬਿਹਤਰੀ ਲਈ ਵਾਰਡ ਨੰਬਰ 41 ਤੋਂ 8 ਈ-ਰਿਕਸ਼ਿਆਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।
ਇਸ ਮੌਕੇ ਉਨ੍ਹਾਂ ਦੇ ਨਾਲ ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਸ੍ਰੀਮਤੀ ਪੂਨਮਪ੍ਰੀਤ ਤੋਂ ਇਲਾਵਾ ਨਿਗਮ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
ਵਿਧਾਇਕ ਸ. ਕੁਲਵੰਤ ਸਿੰਘ ਵੱਲੋਂ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼ਹਿਰ ਅੰਦਰ ਸਫਾਈ ਦੀ ਹਾਲਤ ਬਹੁਤ ਹੀ ਬਦਤਰ ਬਣ ਚੁੱਕੀ ਸੀ ਪਰ ਹੁਣ ਸਫਾਈ ਮੁਲਾਜ਼ਮਾਂ ਨੂੰ ਇਹ ਈ-ਰਿਕਸ਼ਾ ਮਿਲ ਜਾਣ ਕਾਰਨ ਕੂੜਾ ਕਰਕਟ ਸਹੀ ਸਮੇਂ ਤੇ ਡੰਪ ਤੱਕ ਪੁੱਜਦਾ ਹੋ ਜਾਇਆ ਕਰੇਗਾ। ਉਨ੍ਹਾਂ ਕਿਹਾ ਕਿ ਹਲਕਾ ਆਤਮਾ ਨਗਰ ਦੇ ਵੱਖ-ਵੱਖ ਵਾਰਡਾਂ ਲਈ ਈ-ਰਿਕਸ਼ਾ ਅਲਾਟ ਕੀਤੇ ਗਏ ਹਨ ਜੋਕਿ ਲੜੀਵਾਰ ਚਲਾਏ ਜਾ ਰਹੇ ਹਨ।