ਵੱਢੀ ਲੈਂਦੇ ਪਟਵਾਰੀ ਨੂੰ ਵਿਜੀਲੈਂਸ ਨੇ ਦੇਤਾ ਗੇੜਾ

Spread the love

ਵਿਜੀਲੈਂਸ ਨੇ ਚਾੜ੍ਹ ਲਿਆ ਗੱਡੀ , ਪਟਵਾਰੀ ਨੇ ਜਦੋਂ ਲੈ ਲਈ ਵੱਢੀ

ਅਸ਼ੋਕ ਵਰਮਾ , ਸ੍ਰੀ ਮੁਕਤਸਰ ਸਾਹਿਬ 27 ਜੂਨ 2023
       ਪੰਜਾਬ ਵਿਜੀਲੈਂਸ ਬਿਊਰੋ ਨੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਮਾਲ ਹਲਕਾ ਭੁੱਲਰ ਵਿਖੇ ਤਾਇਨਾਤ ਪਟਵਾਰੀ ਗੁਰਪ੍ਰੀਤ ਸਿੰਘ ਅਤੇ ਉਸ ਦੇ ਨਿੱਜੀ ਸਹਾਇਕ ਕੁਲਦੀਪ ਸਿੰਘ ਨੂੰ 18,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਸਬੰਧ ਵਿੱਚ ਗੁਰਪਾਲ ਸਿੰਘ ਵਾਸੀ ਪਿੰਡ ਭੁੱਲਰ ਨੇ ਸ਼ਿਕਾਇਤ ਕੀਤੀ ਸੀ। ਜਿਸ ਤੋਂ ਬਾਅਦ ਅਧਿਕਾਰੀਆਂ ਨੇ ਆਪਣਾ ਜਾਲ ਵਿਛਾਇਆ , ਜਿਸ ਵਿੱਚ ਇਹ ਦੋਵੇਂ ਵੱਢੀਖੋਰ ਫਸ ਗਏ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਗੁਰਪਾਲ ਸਿੰਘ ਨੇ ਵਿਜੀਲੈਂਸ ਬਿਊਰੋ ਬਠਿੰਡਾ ਰੇਂਜ ਦੇ ਸ੍ਰੀ ਮੁਕਤਸਰ ਸਾਹਿਬ ਯੂਨਿਟ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਪਟਵਾਰੀ ਨੇ ਉਸਦੇ ਪਿਤਾ ਦੀ ਮੌਤ ਤੋਂ ਬਾਅਦ ਜੱਦੀ ਜ਼ਮੀਨ ਗੁਰਪਾਲ ਸਿੰਘ (ਸ਼ਿਕਾਇਤਕਰਤਾ) ਅਤੇ ਉਸਦੇ ਭਰਾ ਦੇ ਨਾਮ ਤਬਦੀਲ ਕਰਨ ਬਦਲੇ 18,000 ਰੁਪਏ ਰਿਸ਼ਵਤ ਮੰਗੀ ਸੀ।                                     
        ਪਟਵਾਰੀ ਨੇ ਇਹ ਕੰਮ ਕਰਵਾਉਣ ਲਈ ਇਹ ਪੈਸੇ ਆਪਣੇ ਨਿੱਜੀ ਸਹਾਇਕ ਕੁਲਦੀਪ ਸਿੰਘ ਨੂੰ ਸੌਂਪਣ ਲਈ ਕਿਹਾ ਸੀ।ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 18,000 ਰੁਪਏ ਰਿਸ਼ਵਤ ਲੈਂਦਿਆਂ ਦੋਵੇਂ ਮੁਲਜ਼ਮਾਂ ਨੂੰ ਮੌਕੇ ‘ਤੇ ਹੀ ਕਾਬੂ ਕਰ ਲਿਆ । ਇਸ ਸਬੰਧੀ ਮੁਲਜ਼ਮ ਪਟਵਾਰੀ ਅਤੇ ਉਸ ਦੇ ਪੀ.ਏ. ਖ਼ਿਲਾਫ਼ ਥਾਣਾ ਵਿਜੀਲੈਂਸ, ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ  ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Spread the love
Scroll to Top