ਸ਼੍ਰੋਮਣੀ ਕਮੇਟੀ ਵੱਲੋਂ ਮੋਰਚਾ ਗੁਰੂ ਕਾ ਬਾਗ ਤੇ ਸ਼ਹੀਦੀ ਸਾਕਾ ਪੰਜਾ ਸਾਹਿਬ ਦੇ ਸ਼ਹੀਦੀ ਦਿਹਾਡ਼ੇ ਨੂੰ ਸਮਰਪਤ ਹੋਣ ਵਾਲੇ ਸਮਾਗਮ ਦੀਆਂ ਤਿਆਰੀਆਂ ਮੁੰਕਮਲ 

Spread the love

ਸ਼੍ਰੋਮਣੀ ਕਮੇਟੀ ਵੱਲੋਂ ਮੋਰਚਾ ਗੁਰੂ ਕਾ ਬਾਗ ਤੇ ਸ਼ਹੀਦੀ ਸਾਕਾ ਪੰਜਾ ਸਾਹਿਬ ਦੇ ਸ਼ਹੀਦੀ ਦਿਹਾਡ਼ੇ ਨੂੰ ਸਮਰਪਤ ਹੋਣ ਵਾਲੇ ਸਮਾਗਮ ਦੀਆਂ ਤਿਆਰੀਆਂ ਮੁੰਕਮਲ

ਪਟਿਆਲਾ, 17 ਅਗਸਤ (ਰਾਜੇਸ਼ ਗੌਤਮ)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੋਰਚਾ ਗੁਰੂ ਕਾ ਬਾਗ ਅਤੇ ਸ਼ਹੀਦੀ ਸਾਕਾ ਪੰਜਾ ਸਾਹਿਬ ਦੇ 100 ਸਾਲਾ ਸ਼ਹੀਦੀ ਦਿਹਾਡ਼ੇ ਨੂੰ ਸਮਰਪਤ ਪੰਜਾਬ, ਹਰਿਆਣਾ ਅਤੇ ਦਿੱਲੀ ਵਿੱਚ ਵੱਖ-ਵੱਖ ਥਾਵਾਂ ਤੇ 7 ਸੈਮੀਨਾਰ ਕਰਵਾਏ ਜਾਣ ਜਾਣਗੇ, ਤਾਂ ਜੋ ਆਪਣੇ ਆਮੌਲਿਕ ਵਿਰਸੇ ਤੋਂ ਆਉਣ ਵਾਲੀ ਨੌਜਵਾਨ ਪੀੜ੍ਹੀ ਨੂੰ ਜਾਣੂੰ ਕਰਵਾਇਆ ਜਾ ਸਕੇ । ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਸੈਮੀਨਾਰ ਸਬ ਕਮੇਟੀ ਦੇ ਚੇਅਰਮੈਨ ਪ੍ਰੋ ਕਿਰਪਾਲ ਸਿੰਘ ਬਡੂੰਗਰ ਨੇ ਦੱਸਿਆ ਕਿ ਇਨ੍ਹਾਂ ਸਮਾਗਮਾਂ ਦੀ ਕੜੀ ਤਹਿਤ ਪਹਿਲਾ ਸਮਾਗਮ ਗਿਆਨੀ ਦਿੱਤ ਸਿੰਘ ਆਡੀਟੋਰੀਅਮ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਫ਼ਤਹਿਗੜ੍ਹ ਸਾਹਿਬ ਵਿਖੇ 18 ਅਗਸਤ ਨੂੰ ਕਰਵਾਇਆ ਜਾਵੇਗਾ ਜਿਸ ਦੀਆਂ ਸ਼੍ਰੋਮਣੀ ਕਮੇਟੀ ਵੱਲੋਂ ਸਮੁੱਚੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ।

ਪ੍ਰੋ. ਬਡੂੰਗਰ ਨੇ ਦੱਸਿਆ ਕਿ ਮੋਰਚਾ ਗੁਰੂ ਕਾ ਬਾਗ ਅਤੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਪਾਕਿਸਤਾਨ ਵਿਖੇ ਸ਼ਹੀਦ ਹੋਏ ਸਿੰਘਾਂ ਦੇ 100 ਸਾਲਾ ਸ਼ਹੀਦੀ ਦਿਹਾਡ਼ੇ ਨੂੰ ਸਮਰਪਤ ਇਨ੍ਹਾਂ ਸ਼ਹੀਦਾਂ ਦੇ ਜੀਵਨ ਬਾਰੇ ਸੰਗਤਾਂ ਨੂੰ ਜਾਣੂ ਕਰਵਾਉਣ ਲਈ ਵਿਸ਼ੇਸ਼ ਸੈਮੀਨਾਰ ਅਤੇ ਡਾਕੂਮੈਂਟਰੀਆਂ ਤਿਆਰ ਕਰਵਾਈਆਂ ਜਾਣਗੀਆਂ । ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੀਤ ਸਕੱਤਰ ਸਿਮਰਜੀਤ ਸਿੰਘ ਕੰਗ ਤੇ ਸੈਮੀਨਾਰ ਦੀਆਂ ਤਿਆਰੀਆਂ ਸਬੰਧੀ ਬਣੀ ਕਮੇਟੀ ਦੇ ਸਹਿ ਕੋਆਰਡੀਨੇਟਰ ਭਗਵੰਤ ਸਿੰਘ ਧੰਗੇੜਾ ਨੇ ਦੱਸਿਆ ਕਿ ਸੈਮੀਨਾਰਾਂ ਦੀ ਲੜੀ ਵਿਚ ਪਹਿਲਾਂ ਸਮਾਗਮ ਗਿਆਨੀ ਦਿੱਤ ਸਿੰਘ ਆਡੀਟੋਰੀਅਮ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਫ਼ਤਹਿਗੜ੍ਹ ਸਾਹਿਬ ਵਿਖੇ 18 ਅਗਸਤ ਨੂੰ 11ਵਜੇ ਤੋਂ ਲੈ ਕੇ 2 ਵਜੇ ਤੱਕ ਕਰਵਾਇਆ ਜਾਵੇਗਾ ।


Spread the love
Scroll to Top