ਸਬਸਿਡੀ ਕਿਸਾਨਾਂ ਦੇ ਖਾਤੇ ਵਿੱਚ ਸਿੱਧੀ ਪਾਈ ਜਾਵੇਗੀ

Spread the love

ਸਬਸਿਡੀ ਕਿਸਾਨਾਂ ਦੇ ਖਾਤੇ ਵਿੱਚ ਸਿੱਧੀ ਪਾਈ ਜਾਵੇਗੀ

ਸੰਗਰੂਰ, 11 ਅਗਸਤ (ਹਰਪ੍ਰੀਤ ਕੌਰ ਬਬਲੀ)

ਡਿਪਟੀ ਕਮਿਸ਼ਨਰ ਸ਼੍ਰੀ ਜਤਿੰਦਰ ਜੋਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵੱਖ ਵੱਖ ਫਸਲਾਂ ਲਈ ਵਰਤੀਆਂ ਜਾਣ ਵਾਲੀਆਂ ਮਸ਼ੀਨਾਂ ਸਬਸਿਡੀ ’ਤੇ ਮੁਹੱਈਆ ਕਰਵਾਉਣ ਲਈ ਕਿਸਾਨਾਂ ਕੋਲੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਉਨਾਂ ਦੱਸਿਆ ਕਿ ਅਰਜ਼ੀਆਂ ਦੇਣ ਦੀ ਅੰਤਿਮ ਤਾਰੀਖ 15 ਅਗਸਤ 2022 ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੁਪਰ ਐਸ.ਐਮ.ਐਸ, ਪੈਡੀ ਸਟਰਾਅ ਚੋਪਰ, ਸ਼ਰੈਡਰ, ਹੈਪੀ ਸੀਡਰ, ਮਲਚਰ, ਜੀਰੋ ਟਿੱਲ ਡਰਿੱਲ, ਸੁਪਰ ਸੀਡਰ, ਬੇਲਰ, ਰੇਕ, ਸ਼ਰੱਬ ਮਾਸਟਰ, ਰੋਟਰੀ ਸਲੈਸ਼ਰ, ਕਰਾਪ ਰੀਪਰ, ਉਲਟਵੇਂ ਹਲ ਆਦਿ ਮਸ਼ੀਨਾਂ ਦੀ ਖਰੀਦ ’ਤੇ ਸਬਸਿਡੀ ਹਾਸਲ ਕਰਨ ਲਈ ਬਿਨੈ ਕੀਤਾ ਜਾ ਸਕਦਾ ਹੈ ਅਤੇ ਇਹ ਸਬਸਿਡੀ ਕਿਸਾਨਾਂ ਦੇ ਖਾਤੇ ਵਿੱਚ ਸਿੱਧੀ ਪਾਈ ਜਾਵੇਗੀ। ਉਨਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਇਸ ਸਕੀਮ ਦਾ ਜਰੂਰ ਲਾਹਾ ਲੈਣਾ ਚਾਹੀਦਾ ਹੈ।ਉਨਾਂ ਕਿਹਾ ਕਿ ਕਿਸਾਨਾਂ ਨੂੰ ਪੰਜਾਬ ਸਰਕਾਰ ਦੇ ਇਸ ਉਪਰਾਲੇ ਦਾ ਲਾਹਾ ਲੈ ਕੇ ਵਾਤਾਵਰਨ ਪੱਖੀ ਖੇਤੀਬਾੜੀ ਸੰਦਾਂ ਨੂੰ ਅਪਣਾਉਣਾ ਚਾਹੀਦਾ ਹੈ ਤਾਂ ਕਿ ਹਵਾ, ਪਾਣੀ ਅਤੇ ਮਿੱਟੀ ਨੂੰ ਦੂਸ਼ਿਤ ਹੋਣ ਤੋਂ ਰੋਕਿਆ ਜਾ ਸਕੇ। ਉਨਾਂ ਦੱਸਿਆ ਕਿ ਇਹ ਅਰਜ਼ੀਆਂ ਵਿਭਾਗ ਦੇ ਪੋਰਟਲ agrimachinerypb.com ਤੇ ਆਨਲਾਈਨ ਦਿੱਤੀਆਂ ਜਾ ਸਕਦੀਆਂ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਵਾਤਾਵਰਣ ਪੱਖੀ ਖੇਤੀਬਾੜੀ ਸੰਦ ਸਬਸਿਡੀ ’ਤੇ ਮੁਹੱਈਆ ਕਰਵਾਉਣ ਦਾ ਮੁੱਖ ਮੰਤਵ ਆਧੁਨਿਕ ਵਾਤਾਵਰਨ ਪੱਖੀ ਖੇਤੀਬਾੜੀ ਉਪਰਕਣਾਂ ਦੁਆਰਾ ਵਾਤਾਵਰਨ ਨੂੰ ਪ੍ਰਦੂਸ਼ਣ ਤੋਂ ਬਚਾਉਣਾ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਨਾਲ ਹੋਣ ਵਾਲੇ ਪੌਸ਼ਟਿਕ ਤੱਤਾਂ ਅਤੇ ਮਿੱਟੀ ਦੇ ਸੂਖਮ ਜੀਵ ਜੰਤੂਆਂ ਨੂੰ ਖਤਮ ਹੋਣ ਤੋਂ ਰੋਕਣਾ ਹੈ। ਉਨਾਂ ਦੱਸਿਆ ਕਿ ਇਨਾਂ ਆਧੁਨਿਕ ਮਸ਼ੀਨਾਂ ਦੀ ਵਰਤੋਂ ਦੁਆਰਾ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜੇ ਬਿਨਾਂ ਬਹੁਤ ਹੀ ਘੱਟ ਖਰਚੇ ਵਿੱਚ ਮਿੱਟੀ ਵਿੱਚ ਹੀ ਮਿਲਾਇਆ ਜਾ ਸਕਦਾ ਹੈ।


Spread the love
Scroll to Top