ਸਰਕਾਰ ਦੀ ਵਾਅਦਾ ਖਿਲਾਫੀ ਨੂੰ ਲੈ ਕੇ ਅਧਿਆਪਕਾਂ ਨੇ ਕੀਤਾ ਰੋਹ ਭਰਪੂਰ ਪ੍ਰਦਰਸ਼ਨ

Spread the love

ਸਰਕਾਰ ਦੀ ਵਾਅਦਾ ਖਿਲਾਫੀ ਨੂੰ ਲੈ ਕੇ ਅਧਿਆਪਕਾਂ ਨੇ ਕੀਤਾ ਰੋਹ ਭਰਪੂਰ ਪ੍ਰਦਰਸ਼ਨ

ਰੋਸ ਮਾਰਚ ਉਪਰੰਤ ਜਿਲਾ ਪ੍ਰਸ਼ਾਸਨ ਰਾਹੀਂ 22 ਅਗਸਤ ਨੂੰ ਸਿੱਖਿਆ ਮੰਤਰੀ ਨਾਲ ਪੈਨਲ ਮੀਟਿੰਗ ਤਹਿ

ਪਰਦੀਪ ਕਸਬਾ ਸੰਗਰੂਰ, 7 ਜੁਲਾਈ  3022

ਡੈਮੋਕਰੈਟਿਕ ਟੀਚਰਜ਼ ਫ਼ਰੰਟ ਪੰਜਾਬ ਦੀ ਅਗਵਾਈ ਵਿੱਚ ਸੂਬੇ ਦੇ ਹਜਾਰਾਂ ਅਧਿਆਪਕਾਂ ਨੇ ਜਨਤਕ ਸਿੱਖਿਆ ਤੇ ਮੁਲਾਜ਼ਮ ਵਿਰੋਧੀ ਆਪ ਸਰਕਾਰ ਖਿਲਾਫ਼ ਮੁੱਖ ਮੰਤਰੀ ਦੇ ਸ਼ਹਿਰ ਸੰਗਰੂਰ ਵਿਖੇ ਸੂਬਾਈ ਰੋਸ ਪ੍ਰਦਰਸ਼ਨ ਕੀਤਾ ਅਤੇ ਮਾਨ ਸਰਕਾਰ ਖਿਲਾਫ ਸੰਘਰਸ਼ ਦਾ ਬਿਗਲ ਵਜਾਇਆ ਹੈ। ਰੋਸ ਪ੍ਰਦਰਸ਼ਨ ਦੌਰਾਨ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾ, ਮੀਤ ਪ੍ਰਧਾਨ ਕਰਨੈਲ ਸਿੰਘ ਚਿੱਟੀ, ਵਿੱਤ ਸਕੱਤਰ ਜਸਵਿੰਦਰ ਬਠਿੰਡਾ, ਸਹਾਇਕ ਸਕੱਤਰ ਗੁਰਮੀਤ ਸਿੰਘ ਕੋਟਲੀ ਅਤੇ ਸੂਬਾਈ ਆਗੂ ਬਲਬੀਰ ਲੌਂਗੋਵਾਲ ਨੇ ਦੱਸਿਆ ਕਿ ਪੰਜਾਬ ਦੀ ਮਾਨ ਸਰਕਾਰ ਪਹਿਲੀਆਂ ਅਕਾਲੀ-ਭਾਜਪਾ ਤੇ ਕਾਂਗਰਸ ਸਰਕਾਰਾਂ ਵਾਂਗ ਹੀ ਕਾਰਪੋਰੇਟੀ ਤੇ ਨਿੱਜੀਕਰਨ ਦੀਆਂ ਨੀਤੀਆਂ ਨੂੰ ਅੱਗੇ ਤੋਰ ਰਹੀ ਹੈ ਅਤੇ ਲੋਕਾਂ ਨਾਲ ਜਨਤਕ ਵਿਭਾਗਾਂ ਵਿੱਚ ਇਨਕਲਾਬੀ ਸੁਧਾਰ ਕਰਨ ਦੇ ਵਾਅਦਿਆਂ ਨਾਲ ਸੱਤਾ ਵਿੱਚ ਆਈ ਮਾਨ ਸਰਕਾਰ ਨੇ ਆਪਣੇ ਚੋਣ ਮੈਨੀਫੈਸਟੋ ਵਿੱਚ ਅਧਿਆਪਕਾਂ ਨਾਲ ਜਿਹੜੇ ਵਾਅਦੇ ਕੀਤੇ ਸਨ ਉਹ ਵਫਾ ਨਹੀਂ ਕੀਤੇ। ਮਾਨ ਸਰਕਾਰ ਨੇ ਆਪਣੇ ਪਲੇਠੇ ਵਿੱਤੀ ਬਜਟ ਵਿੱਚ ਚੋਣ ਮੈਨੀਫੈਸਟੋ ਵਿੱਚ ਦਰਜ ਮਦਾਂ ਅਤੇ ਅਧਿਆਪਕਾਂ ਤੋਂ ਮੰਗੇ ਸੁਝਾਵਾਂ ਨੂੰ ਛੂਹਿਆ ਤੱਕ ਨਹੀਂ।

ਸੂਬਾਈ ਆਗੂਆਂ ਸੁਖਵਿੰਦਰ ਸੁੱਖੀ, ਰੇਸ਼ਮ ਸਿੰਘ ਬਠਿੰਡਾ, ਲਖਵੀਰ ਹਰੀਕੇ, ਹਰਭਗਵਾਨ ਗੁਰਨੇ, ਅਮਨਦੀਪ ਮਟਵਾਣੀ, ਦਲਜੀਤ ਸਮਰਾਲਾ, ਰਾਜਦੀਪ ਸੰਧੂ, ਬਲਰਾਮ ਸ਼ਰਮਾ, ਦਵਿੰਦਰ ਸਿੱਧੂ ਤੇ ਦਾਤਾ ਨਮੋਲ ਨੇ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੱਚੇ ਅਧਿਆਪਕ ਨੂੰ ਪੱਕੇ ਨਾ ਕਰਨ, ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਮਰਜ ਨਾ ਕਰਨ, ਪੁਰਾਣੀ ਪੈਨਸ਼ਨ ਬਹਾਲ ਨਾ ਕਰਨ, ਪੰਜਾਬ ਸਰਕਾਰ ਦੇ ਛੇਵੇਂ ਪੇਅ ਕਮਿਸ਼ਨ ਦੀ ਸੋਧੀ ਹੋਈ ਰਿਪੋਰਟ ਲਾਗੂ ਨਾ ਕਰਨ, ਪੇਂਡੂ ਭੱਤੇ ਸਮੇਤ ਬੰਦ ਕੀਤੇ 37 ਕਿਸਮ ਦੇ ਵਿੱਤੀ ਭੱਤੇ ਬਹਾਲ ਨਾ ਕਰਨ ਤੇ ਸੂਬੇ ਦੇ ਅੱਕੇ ਤੇ ਸਤਾਏ ਹੋਏ ਅਧਿਆਪਕਾਂ ਨੂੰ ਰੋਸ ਪ੍ਰਦਰਸ਼ਨ ਕਰਨਾ ਪਿਆ ਹੈ।ਅਧਿਆਪਕਾਂ ਨੇ ਸ਼ਹਿਰ ਵਿੱਚ ਦੀ ਬਰਨਾਲਾ ਚੌਂਕ ਤੱਕ ਰੋਸ ਮਾਰਚ ਕੱਢਿਆ।

ਸਹਿਯੋਗੀ ਜਥੇਬੰਦੀਆਂ ਦੇ ਆਗੂਆਂ ਵਿਕਾਸ ਗਰਗ, ਸੰਦੀਪ ਸ਼ਰਮਾ ਮੁਕਤਸਰ, ਜੋਗਿੰਦਰ ਵਰੇ, ਰਾਜਪਾਲ ਖਨੌਰੀ, ਗੁਰਜਿੰਦਰ ਫਤਹਿਗੜ੍ਹ, ਯੁੱਧਵੀਰ ਸਿੰਘ, ਦੀਪ ਰਾਜਾ, ਅੰਕਿਤ ਫਾਜਿਲਕਾ, ਕਰਮਜੀਤ ਬਮਾਲੀਆ, ਗੁਰਸ਼ਰਨ ਸਿੰਘ ਨੇ ਵੀ ਸੰਬੋਧਨ ਕੀਤਾ।

ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਨੇ ਸਿੱਖਿਆ ਮੰਤਰੀ ਪੰਜਾਬ ਨਾਲ ਜਥੇਬੰਦੀ ਦੀ ਪੈਨਲ ਮੀਟਿੰਗ 22 ਅਗਸਤ ਨੂੰ ਚੰਡੀਗੜ੍ਹ ਵਿਖੇ ਤਹਿ ਕਰਵਾਈ।


Spread the love
Scroll to Top