ਸਰਕਾਰ ਵੱਲੋਂ ਸਿੱੱਧੀ ਬਿਜਾਈ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 1500 ਰੁਪਏ ਦੀ ਰਾਸ਼ੀ ਦਾ ਪ੍ਰਬੰਧ :- DC

Spread the love

ਕਿਸਾਨਾਂ ਨੂੰ ਪਾਣੀ ਦੀ ਬੱਚਤ ਤੇ ਪਰਾਲੀ ਪ੍ਰਬੰਧ ਵਾਸਤੇ ਸਿੱਧੀ ਬਿਜਾਈ ਦੀ ਅਪੀਲ , ਬਰਨਾਲਾ ‘ਚ ਝੋਨੇ ਦੀ ਲਵਾਈ 21 ਜੂਨ ਤੋਂ ਕੀਤੀ ਜਾ ਸਕੇਗੀ ਸ਼ੁਰੂ

ਰਘਵੀਰ ਹੈਪੀ , ਬਰਨਾਲਾ 6 ਜੂਨ 2023
     ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਆਈਏਐੱਸ ਵੱਲੋਂ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਖੇਤੀਬਾੜੀ, ਬਾਗ਼ਬਾਨੀ, ਮੱਛੀ ਪਾਲਣ, ਪਸ਼ੂ ਪਾਲਣ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਮੰਡੀ ਬੋਰਡ ਸਣੇ ਵੱਖ ਵੱਖ ਵਿਭਾਗਾਂ ਦੀਆਂ ਵਿਕਾਸ ਸਕੀਮਾਂ ਅਤੇ ਪ੍ਰਾਜੈਕਟਾਂ ਦੀ ਪ੍ਰਗਤੀ ਦੇ ਜਾਇਜ਼ੇ ਲਈ ਮੀਟਿੰਗ ਕੀਤੀ ਗਈ।                                 
         ਇਸ ਮੌਕੇ ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਵਿਭਾਗ ਦੀਆਂ ਸਕੀਮਾਂ ਦਾ ਜਾਇਜ਼ਾ ਲੈਂਦਿਆਂ ਵਿਭਾਗੀ ਅਧਿਕਾਰੀਆਂ ਨੂੰ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਵਾਸਤੇ ਪ੍ਰੇਰਿਤ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਸਿੱਧੀ ਬਿਜਾਈ ਹੇਠ ਰਕਬਾ ਵਧਾਇਆ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਸਬਸਿਡੀ ਵਾਲੀ ਮਸ਼ੀਨਰੀ ਦੀ ਵੈਰੀਫਿਕੇਸ਼ਨ ਬਾਰੇ ਜਾਇਜ਼ਾ ਲਿਆ, ਜਿਸ ’ਤੇ ਮੁੱਖ ਖੇਤੀਬਾੜੀ ਅਫਸਰ ਡਾ. ਜਗਦੀਸ਼ ਸਿੰਘ ਨੇ ਦੱਸਿਆ ਕਿ ਪੂਰਾ ਜੂਨ ਮਹੀਨਾ ਕਿਸਾਨਾਂ ਨੂੰ ਸਿੱਧੀ ਬਿਜਾਈ ਲਈ ਪ੍ਰੇਰਿਤ ਕੀਤਾ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਵਿੱਚ ਪਨੀਰੀ ਨਾਲ ਝੋਨੇ ਦੀ ਲਵਾਈ 21 ਜੂਨ ਤੋਂ ਸ਼ੂਰੂ ਹੋਵੇਗੀ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਸਿੱਧੀ ਬਿਜਾਈ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 1500 ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ ਗਿਆ ਹੈ, ਜਿਸ ਵਾਸਤੇ ਖੇਤੀਬਾੜੀ ਦਫ਼ਤਰ ਰਾਹੀਂ ਪੋਰਟਲ ’ਤੇ ਅਪਲਾਈ ਕੀਤਾ ਜਾ ਸਕਦਾ ਹੈ। 
     ਇਸ ਮੌਕੇ ਡਿਪਟੀ ਕਮਿਸ਼ਨਰ ਨੇ ਮੱਛੀ ਪਾਲਣ ਵਿਭਾਗ ਨੂੰ ਥਾਪਰ ਮਾਡਲ ਤਹਿਤ ਮੁੜ ਸੁਰਜੀਤ ਕੀਤੇ ਛੱਪੜਾਂ ਵਿੱਚ ਮੱਛੀ ਪਾਲਣ ’ਤੇ ਕੰਮ ਕਰਨ ਲਈ ਕਿਹਾ ਤਾਂ ਜੋ ਪੰਚਾਇਤਾਂ ਦੀ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ। 
  ਇਸ ਮੌਕੇ ਮੈਡਮ ਪੂਨਮਦੀਪ ਕੌਰ ਨੇ ਬਾਗ਼ਬਾਨੀ ਵਿਭਾਗ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਪ੍ਰਾਜੈਕਟਾਂ ਤੇ ਮੰਡੀ ਬੋਰਡ ਤੋਂ ਥ੍ਰੈਸ਼ਰ ਹਾਦਸਿਆਂ ਦੇ ਪੀੜਤਾਂ ਲਈ ਮੁਆਵਜ਼ਾ ਸਕੀਮਾਂ ਦਾ ਜਾਇਜ਼ਾ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਅਤੇ ਹੋਰਨਾਂ ਅਧਿਕਾਰੀਆਂ ਵੱਲੋਂ ਖੇਤੀਬਾੜੀ ਵਿਭਾਗ ਦਾ ਜਾਗਰੂਕਤਾ ਕੈਲੰਡਰ ਵੀ ਜਾਰੀ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਰਿੰਦਰ ਸਿੰਘ ਧਾਲੀਵਾਲ, ਐਸਡੀਐਮ ਬਰਨਾਲਾ  ਗੋਪਾਲ ਸਿੰਘ, ਐਸਡੀਐਮ ਮਹਿਲ ਕਲਾਂ ਸਤਵੰਤ ਸਿੰਘ ਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Spread the love
Scroll to Top