ਸ਼ਮਸ਼ੇਰ ਸਿੰਘ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਵਜੋਂ ਸੰਭਾਲਿਆ ਅਹੁਦਾ

Spread the love

ਰਵੀ ਸੈਣ , ਬਰਨਾਲਾ, 19 ਜੂਨ 2023
      ਸਿੱਖਿਆ ਵਿਭਾਗ ਦੇ ਪੀਈਐੱਸ ਗਰੁੱਪ ਏ ਕੇਡਰ ਦੀਆਂ ਹੋਈਆਂ ਬਦਲੀਆਂ ਤਹਿਤ ਸ਼ਮਸ਼ੇਰ ਸਿੰਘ ਵੱਲੋਂ ਜ਼ਿਲ੍ਹਾ ਸਿੱਖਿਆ ਦਫ਼ਤਰ ਬਰਨਾਲਾ ਵਿਖੇ ਬਤੌਰ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ.ਸਿ) ਦਾ ਅਹੁਦਾ ਸੰਭਾਲਿਆ ਲਿਆ ਗਿਆ ਹੈ। ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਮੈਡਮ ਵਸੁੰਧਰਾ ਕਪਿਲਾ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਬਰਜਿੰਦਰਪਾਲ ਸਿੰਘ ਦੀ ਅਗਵਾਈ ਵਿੱਚ ਸਮੂਹ ਸਟਾਫ਼ ਵੱਲੋਂ ਸ੍ਰ ਸ਼ਮਸ਼ੇਰ ਸਿੰਘ ਦਾ ਨਿੱਘਾ ਸਵਾਗਤ ਕੀਤਾ ਗਿਆ। ਅਹੁਦਾ ਸੰਭਾਲਣ ਤੋਂ ਬਾਅਦ ਸ੍ਰ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਉਹਨਾਂ ਦੀ ਸਿੱਖਿਆ ਵਿਭਾਗ ਵਿੱਚ ਪਹਿਲੀ ਜੁਆਇਨਿੰਗ 1996 ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਾਇਲ ਜ਼ਿਲ੍ਹਾ ਲੁਧਿਆਣਾ ਵਿਖੇ ਬਤੌਰ ਕੈਮਿਸਟਰੀ ਲੈਕਚਰਾਰ ਹੋਈ। ਉਸਤੋਂ ਬਾਅਦ 2011 ਵਿੱਚ ਪਦਉੱਨਤ ਹੋ ਕੇ ਸਰਕਾਰੀ ਹਾਈ ਸਕੂਲ ਖੰਨਾ ਦੇ ਹੈਡਮਾਸਟਰ, 2014 ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ਮਸ਼ਪੁਰ ਦੇ ਪ੍ਰਿੰਸੀਪਲ ਅਤੇ 2022 ਵਿੱਚ ਪਦਉੱਨਤ ਹੋ ਕੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਖੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਵਜੋਂ ਅਹੁਦਾ ਸੰਭਾਲਿਆ।
 ਡੀਈਓ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਜ਼ਿਲ੍ਹੇ ਵਿਚ ਸਿੱਖਿਆ ਸੁਧਾਰ ਮੁਹਿੰਮ ਨੂੰ ਹੋਰ ਤੇਜ਼ ਕਰਨ, ਸਿੱਖਿਆ ਵਿਭਾਗ ਤੇ ਪੰਜਾਬ ਸਰਕਾਰ ਦੇ ਹਰ ਪ੍ਰੋਜੈਕਟ ਨੂੰ ਲਾਗੂ ਕਰਨ ਵਿੱਚ ਆਪਣਾ ਪੂਰਾ ਯੋਗਦਾਨ ਪਾਉਣਗੇ। ਜ਼ਿਲ੍ਹੇ ਦੇ ਕਿਸੇ ਵੀ ਕਰਮਚਾਰੀ ਦਾ ਸਿੱਖਿਆ ਦਫ਼ਤਰ ਨਾਲ ਸੰਬੰਧਿਤ ਸਹੀ ਕੰਮ ਪਹਿਲ ਦੇ ਅਧਾਰ ‘ਤੇ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਜ਼ਿਲ੍ਹੇ ਵਿੱਚ ਬੱਚਿਆਂ ਦੀ ਪੜ੍ਹਾਈ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਇਸ ਮੌਕੇ ਐਲ.ਏ. ਸੁਚਿੰਦਰ ਸਿੰਘ, ਡੀਐਮ ਸਪੋਰਟਸ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਜਸਵੀਰ ਸਿੰਘ, ਐਲ.ਏ. ਐਲੀਮੈਂਟਰੀ ਹਰਿੰਦਰ ਸਿੰਘ, ਐਲ.ਏ. ਸੈਕਡੰਰੀ ਮਨਪਾਲ ਸਿੰਘ, ਜ਼ਿਲ੍ਹਾ ਕੋਆਰਡੀਨੇਟਰ ਐਮਆਈਐਸ ਕੀਰਤੀ ਦੇਵ ਸ਼ਰਮਾ ਤੇ ਸਮੂਹ ਸਟਾਫ਼ ਹਾਜ਼ਰ ਰਿਹਾ।

Spread the love
Scroll to Top