ਸਿਹਤਮੰਦ ਦਿਲ ਹੀ ਸਿਹਤਮੰਦ ਜੀਵਨ ਦਾ ਆਧਾਰ: CMO ਔਲਖ

Spread the love

ਸਿਹਤ ਵਿਭਾਗ ਬਰਨਾਲਾ ਵਲੋਂ ਮਨਾਇਆ ਗਿਆ “ਵਿਸ਼ਵ ਦਿਲ ਦਿਵਸ”


ਰਘਵੀਰ ਹੈਪੀ , ਬਰਨਾਲਾ, 29 ਸਤੰਬਰ 2022  
      ਸਿਹਤ ਵਿਭਾਗ ਬਰਨਾਲਾ ਵੱਲੋਂ ਸਿਵਲ ਸਰਜਨ ਡਾ. ਜਸਬੀਰ ਸਿੰਘ ਔਲ਼ਖ ਦੇ ਦਿਸ਼ਾ ਨਿਰਦੇਸ਼ ਅਧੀਨ ਜ਼ਿਲ੍ਹੇ ਦੀਆਂ ਸਮੂਹ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਤੰਦਰੁਸਤ ਦਿਲ ਦੀ ਸੰਭਾਲ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ “ਵਿਸ਼ਵ ਦਿਲ ਦਿਵਸ” ਮਨਾਇਆ ਗਿਆ।
     ਸਿਵਲ ਸਰਜਨ ਬਰਨਾਲਾ ਨੇ ਦੱਸਿਆ ਕਿ ਦਿਲ ਦੀਆ ਬਿਮਾਰੀਆਂ ਤੋਂ ਬਚਾਅ ਲਈ ਸਾਨੂੰ ਸਮੇਂ ਸਮੇਂ ਚੈਕਅੱਪ ਕਰਵਾਉਣਾ ਚਾਹੀਦਾ ਹੈ।ਜੇਕਰ ਕਿਸੇ ਨੂੰ ਛਾਤੀ ਦਰਦ, ਸਾਹ ਚੜਨਾ ਅਤੇ ਸਾਹ ਲੈਣ ‘ਚ ਤਕਲੀਫ ਹੋਵੇ ਤਾਂ ਡਾਕਟਰੀ ਸਲਾਹ ਨਾਲ ਇਲਾਜ ਕਰਵਾਉਣਾ ਚਾਹੀਦਾ ਹੈ। ਦਿਲ ਨੂੰ ਤੰਦਰੁਸਤ ਰੱਖਣ ਲਈ ਸੈਰ ਕਰਨੀ ਤੇ ਸੰਤੁਲਿਤ ਖੁਰਾਕ ਲੈਣੀ ਚਾਹੀਦੀ ਹੈ। 
   ਇਸ ਮੌਕੇ ਦਿਲ ਦੀਆਂ ਬਿਮਾਰੀਆਂ ਪ੍ਰਤੀ ਜਾਗਰੂਕ ਕਰਦੇ ਪੈਂਫਲੇਟਸ   ਤੇ ਪੋਸਟਰ ਜਾਰੀ ਕੀਤੇ ਗਏ। ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਪ੍ਰਵੇਸ਼ ਕੁਮਾਰ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਗੁਰਮਿੰਦਰ ਕੌਰ ਔਜਲਾ , ਡਾ. ਗੁਰਬਿੰਦਰ ਕੌਰ ਜ਼ਿਲ੍ਹਾ ਟੀਕਾਕਰਨ ਅਫਸਰ, ਡਾ. ਪਰਨੀਤ ਕੌਰ, ਕੁਲਦੀਪ ਸਿੰਘ ਮਾਨ ਜ਼ਿਲ੍ਹਾ ਮਾਸ ਮੀਡੀਆ ਅਫਸਰ, ਹਰਜੀਤ ਸਿੰਘ ਬਾਗੀ ਜ਼ਿਲ੍ਹਾ ਬੀ.ਸੀ.ਸੀ ਕੋਆਰਡੀਨੇਟਰ ਹਾਜ਼ਰ ਸਨ।

Spread the love
Scroll to Top