ਸਿਹਤ ਵਿਭਾਗ ਵੱਲੋਂ ਪੌਦੇ ਨਰਸਰੀਆਂ,ਸਰਕਾਰੀ,ਪ੍ਰਾਈਵੇਟ ਦਫਤਰਾਂ ਦਾ ਕੀਤਾ ਗਿਆ ਡੇਂਗੂ ਸਰਵੇਖਣ

Spread the love

ਰਘਵੀਰ ਹੈਪੀ, ਬਰਨਾਲਾ, 18 ਅਗਸਤ 2023


    ਸਿਹਤ ਵਿਭਾਗ ਬਰਨਾਲਾ ਵੱਲੋਂ ਡਾ. ਬਲਬੀਰ ਸਿੰਘ ਸਿਹਤ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ ,ਮੈਡਮ ਪੂਨਮਦੀਪ ਕੌਰ ਡਿਪਟੀ ਕਮਿਸ਼ਨਰ ਬਰਨਾਲਾ ਅਤੇ ਡਾ ਜਸਬੀਰ ਸਿੰਘ ਔਲ਼ਖ ਸਿਵਲ ਸਰਜਨ ਬਰਨਾਲਾ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਬਰਨਾਲਾ ਦੇ ਬਰਨਾਲਾ ਸ਼ਹਿਰ ਤਪਾ, ਧਨੌਲਾ ਅਤੇ ਮਹਿਲ ਕਲਾਂ ਸਿਹਤ ਬਲਾਕਾਂ ਅਧੀਨ ਪੌਦਾ ਨਰਸਰੀਆਂ, ਸਰਕਾਰੀ ,ਪ੍ਰਾਈਵੇਟ ਦਫਤਰਾਂ ਵਿੱਚ ਡੇਂਗੂ ਦਾ ਲਾਰਵਾ ਨਸ਼ਟ ਅਤੇ ਸਟਾਫ ਨੂੰ “ਹਰ ਸ਼ੁੱਕਰਵਾਰ-ਡੇਂਗੂ ਤੇ ਵਾਰ” ਮੁਹਿੰਮ ਸਬੰਧੀ ਜਾਗਰੂਕ ਕਰਨ ਲਈ ਸਿਹਤ ਵਿਭਾਗ ਦੀਆਂ 67 ਟੀਮਾਂ ਵੱਲੋਂ ਜਾਂਚ ਕੀਤੀ ਗਈ।

  ਡਾ ਜਸਬੀਰ ਸਿੰਘ ਔਲ਼ਖ ਸਿਵਲ ਸਰਜਨ ਬਰਨਾਲਾ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਬੜੀ ਮੁਸਤੈਦੀ ਨਾਲ ਡੇਂਗੂ ਦਾ ਲਾਰਵਾ ਨਸ਼ਟ ਅਤੇ ਸਟਾਫ ਨੂੰ ਹਰ ਸ਼ੁੱਕਰਵਾਰ – ਡੇੰਗੂ ਤੇ ਵਾਰ ਸੰਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ੳਨ੍ਹਾਂ ਕਿਹਾ ਕਿ ਅੱਜਕੱਲ੍ਹ ਡੇਂਗੂ ਦਾ ਸੀਜ਼ਨ ਚੱਲ ਰਿਹਾ ਹੈ। ਇਸ ਲਈ ਆਪਣੇ ਘਰਾਂ, ਦੁਕਾਨਾਂ, ਵਰਕਸ਼ਾਪਾਂ ‘ਚ ਟਾਇਰ, ਘੜੇ, ਪਾਣੀ ਵਾਲੀਆਂ ਖੇਲਾਂ, ਕੂਲਰ, ਗਮਲੇ ਅਤੇ ਫਰਿੱਜ ਦੇ ਪਿੱਛੇ ਟਰੇਅ ਆਦੀ ਥਾਵਾਂ ‘ਤੇ ਜ਼ਿਆਦਾ ਸਮਾਂ ਪਾਣੀ ਨਹੀਂ ਖੜਨਾ ਚਾਹੀਦਾ ਤਾਂ ਜੋ ਮੱਛਰ ਨੂੰ ਪੈਦਾ ਹੋਣ ਤੋਂ ਰੋਕਿਆ ਜਾ ਸਕੇ।

    ਡਾ. ਮੁਨੀਸ਼ ਜ਼ਿਲ੍ਹਾ ਐਪੀਡਿਮਾਲੋਜਿਸਟ ਨੇ ਦੱਸਿਆ ਕਿ ਜੇਕਰ ਕਿਸੇ ਵਿਆਕਤੀ ਨੂੰ ਤੇਜ ਬੁਖਾਰ, ਮਾਸ ਪੇਸ਼ੀਆਂ ਚ ਦਰਦ, ਅੱਖਾਂ ਦੇ ਪਿਛਲੇ ਹਿੱਸੇ ਚ ਦਰਦ, ਸਰੀਰ ਤੇ ਲਾਲ ਰੰਗ ਦੇ ਧੱਫੜ, ਨੱਕ ਜਾਂ ਮਸੂੜਿਆਂ ਚੋਂ ਖੂਨ ਆਉਣਾ ਆਦਿ ਲੱਛਣ ਮਹਿਸੂਸ ਹੋਣ ਤਾਂ ਤੁਰੰਤ ਡਾਕਟਰੀ ਸਲਾਹ ਅਨੁਸਾਰ ਇਲਾਜ ਕਰਵਾਉਣਾ ਚਾਹੀਦਾ ਹੈ। ਇਸ ਸਮੇਂ ਘਰੇਲੂ ਇਲਾਜ ਜਾਂ ਇਲਾਜ ਚ ਦੇਰੀ ਕਾਰਨ ਕਈ ਵਾਰ ਖਤਰੇ ਦਾ ਕਾਰਨ ਬਣ ਜਾਂਦਾ ਹੈ।

   ਗੁਰਮੇਲ ਸਿੰਘ ਢਿੱਲੋਂ ਅਤੇ ਸੁਰਿੰਦਰ ਸਿੰਘ ਹੈਲਥ ਇੰਸਪੈਕਟਰ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵਿੱਚ ਬਰਨਾਲਾ ਸ਼ਹਿਰ ‘ਚ ਸਿਹਤ ਕਰਮਚਾਰੀ ਗਣੇਸ ਦੱਤ, ਜਸਵਿੰਦਰ ਸਿੰਘ , ਮਨਪ੍ਰੀਤ ਸਰਮਾ,ਕਰਮਵੀਰ ਸਿੰਘ, ਸੁਖਵਿੰਦਰ ਸਿੰਘ ਅਤੇ ਗੁਲਾਬ ਸਿੰਘ ਇਨਸੈਕਟ ਕੁਲੈਕਟਰ ਵੱਲੋਂ ਟੀਮਾਂ ਬਣਾ ਕੇ ਪੌਦਾ ਨਰਸਰੀਆਂ, ਸਰਕਾਰੀ ਤੇ ਪ੍ਰਾਈਵੇਟ ਦਫਤਰਾਂ ਵਿੱਚ ਡੇਂਗੂ ਦਾ ਲਾਰਵਾ ਨਸ਼ਟ ਕਰਵਾਇਆ ਅਤੇ ਬਚਾਅ ਲਈ ਜਾਗਰੂਕਤਾ ਪੈਂਫਲੈਟ ਵੰਡੇ ।

    ਇਸ ਦੌਰਾਨ ਜਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫਸ਼ਰ ਕੁਲਦੀਪ ਸਿੰਘ ਮਾਨ ਅਤੇ ਹਰਜੀਤ ਸਿੰਘ ਜਿਲਾ ਬੀ.ਸੀ.ਸੀ. ਕੋਆਰਡੀਨੇਟਰ ਨੇ ਦੱਸਿਆ ਕਿ “ਹਰ ਸੁੱਕਰਵਾਰ – ਡੇਂਗੂ ਤੇ ਵਾਰ”  ਥੀਮ ਤਹਿਤ  ਪਾਣੀ ਖੜਨ ਵਾਲੀਆਂ ਥਾਵਾਂ ਨੂੰ ਸੁਕਾ ਕੇ , ਗਰੁੱਪ ਮੀਟਿੰਗਾਂ ਅਤੇ ਪ੍ਰੈਸ ਕਵਰੇਜ ਕਰਵਾ ਕੇ ਡੇਂਗੂ ਤੋਂ ਬਚਾਅ ਲਈ ਉਪਰਾਲੇ ਕੀਤੇ ਜਾ ਰਹੇ ਹਨ।


Spread the love
Scroll to Top