ਸਿੱਖਿਆ ਮੰਤਰੀ ਬੈਂਸ ਦਾ ਫੈਸਲਾ, ਬੱਚੇ ਹੋ ਗਏ ਖੁਸ਼

Spread the love

ਬੇਅੰਤ ਸਿੰਘ ਬਾਜਵਾ ,ਚੰਡੀਗੜ੍ਹ 1 ਜਨਵਰੀ 2023

ਸੂਬੇ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਲਾਨ ਕਰਕੇ, ਸਕੂਲੀ ਵਿੱਦਿਆਰਥੀਆਂ ਨੂੰ ਬਾਗੋਬਾਗ ਕਰ ਦਿੱਤਾ। ਸਿੱਖਿਆ ਮੰਤਰੀ ਨੇ ਧੁੰਦ ਅਤੇ ਕੜਾਕੇ ਦੀ ਠੰਢ ਦੇ ਮੱਦੇਨਜ਼ਰ ਸਰਕਾਰੀ, ਏਡਿਡ ,ਮਾਨਤਾ ਪ੍ਰਾਪਤ ਤੇ ਪ੍ਰਾਈਵੇਟ ਸਕੂਲਾਂ ਦੀਆਂ ਛੁੱਟੀਆਂ ਵਿਚ ਵਾਧਾ ਕਰਕੇ, ਅੱਠ ਜਨਵਰੀ ਤੱਕ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ ਸਾਰੇ ਸਕੂਲ ਪਹਿਲਾਂ ਐਲਾਨੇ ਅਨੁਸਾਰ 2 ਜਨਵਰੀ ਨੂੰ ਖੁੱਲ੍ਹਣੇ ਸਨ ,ਪ੍ਰੰਤੂ ਹੁਣ ਸਕੂਲ 9 ਜਨਵਰੀ 2023 ਨੂੰ ਖੁੱਲ੍ਹਣਗੇ। ਜ਼ਿਕਰਯੋਗ ਹੈ ਕਿ ਸਿੱਖਿਆ ਵਿਭਾਗ ਵੱਲੋਂ ਪਹਿਲਾਂ ਪੰਜਾਬ ਦੇ ਸਾਰੇ ਸਕੂਲਾਂ ਵਿੱਚ 25 ਦਸੰਬਰ ਤੋਂ 1ਜਨਵਰੀ ਤੱਕ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਸੀ ਪਰ ਹੁਣ ਮੌਸਮ ਦੇ ਖ਼ਰਾਬ ਹੋਣ ਦੇ ਮੱਦੇਨਜ਼ਰ ਇਹ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ।ਬੈਂਸ ਨੇ ਛੁੱਟੀਆਂ ਵਿਚ ਵਾਧਾ ਕਰਕੇ,2 ਜਨਵਰੀ ਤੋਂ 8 ਜਨਵਰੀ ਤੱਕ ਕਰਨ ਸਬੰਧੀ ਇਹ ਜਾਣਕਾਰੀ ਟਵੀਟ ਰਾਹੀਂ ਦਿੱਤੀ ਹੈ।                                  


Spread the love
Scroll to Top