ਹੁਣ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲਿਆ

Spread the love

ਰਘਵੀਰ ਹੈਪੀ , ਬਰਨਾਲਾ, 30 ਅਪਰੈਲ 2023
     ਪੰਜਾਬ ਸਰਕਾਰ ਵੱਲੋਂ ਸਾਰੇ ਸਰਕਾਰੀ ਦਫ਼ਤਰਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਗਿਆ ਹੈ। ਇਸ ਸਬੰਧੀ ਅਧਿਸੂਚਨਾ ਜਾਰੀ ਕੀਤੀ ਗਈ ਹੈ।                                           
 ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਦੱਸਿਆ ਕਿ 2 ਮਈ 2023 ਤੋਂ ਸਾਰੇ ਸਰਕਾਰੀ ਦਫ਼ਤਰ ਸਵੇਰੇ 07:30 ਵਜੇ ਖੁੱਲ੍ਹਣਗੇ ਅਤੇ ਦੁਪਹਿਰ 02:00 ਵਜੇ ਬੰਦ ਹੋਣਗੇ। ਇਹ ਸਮਾਂ ਸਾਰਣੀ 15 ਜੁਲਾਈ, 2023 ਤੱਕ ਲਾਗੂ ਰਹੇਗੀ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਸਰਕਾਰੀ ਦਫ਼ਤਰਾਂ ਦੇ ਬਦਲੇ ਹੋਏ ਨਵੇਂ ਸਮੇਂ ਦਾ ਧਿਆਨ ਰੱਖਣ ਅਤੇ ਉਸ ਅਨੁਸਾਰ ਹੀ ਆਪਣੇ ਕੰਮ ਕਾਜ ਲਈ ਸਰਕਾਰੀ ਦਫ਼ਤਰਾਂ ਵਿੱਚ ਪਹੁੰਚ ਕਰਨ ਤਾਂ ਜੋ ਉਨ੍ਹਾਂ ਨੂੰ ਕਿਸੇ ਖੱਜਲ ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ।

Spread the love
Scroll to Top