ਹੋਰ ਪਰਵਾਜ਼ ਭਰਨ ਲਈ ਤਿਆਰ ਵਿਦਿਆਰਥੀਆਂ ਨੂੰ ਦਿੱਤੀ ਵਿਦਾਇਗੀ ਪਾਰਟੀ

Spread the love

ਡਾ. ਰਘੂਬੀਰ ਪ੍ਰਕਾਸ਼ ਸਕੂਲ ਵਿਖੇ ਵਿਦਾਇਗੀ ਪਾਰਟੀ ‘ਪਰਵਾਜ਼’ ਦਾ ਕੀਤਾ ਆਯੋਜਨ
ਰਵੀ ਸੈਣ , ਬਰਨਾਲਾ 15 ਅਪ੍ਰੈਲ 2023 

    ਡਾ. ਰਘੂਬੀਰ ਪ੍ਰਕਾਸ਼ ਐਸ.ਡੀ ਸੀਨੀਅਰ ਸੈਕੰਡਰੀ ਸਕੂਲ ਬਰਨਾਲਾ ਵਿਖੇ ਸਕੂਲ ਵਿੱਚੋਂ ਪਾਸ ਹੋ ਕੇ ਜਾ ਰਹੇ ਵਿਦਿਆਰਥੀਆਂ ਦੀ ਵਿਦਾਇਗੀ ਪਾਰਟੀ ‘ਪਰਵਾਜ਼’ ਦਾ ਆਯੋਜਨ ਕੀਤਾ ਗਿਆ। ਗਿਆਰਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਆਪਣੇ ਸੀਨੀਅਰ ਵਿਦਿਆਰਥੀਆਂ ਲਈ ਕੀਤੇ ਇਸ ਵਿਦਾਇਗੀ ਸਮਾਗਮ ਵਿਚ ਕਈ ਤਰ੍ਹਾਂ ਦੀਆਂ ਸੱਭਿਆਚਾਰਕ ਵੰਨਗੀਆਂ ਰਾਹੀਂ ਆਪਣੇ ਮਨੋਭਾਵਾਂ ਦਾ ਪ੍ਰਗਟਾਵਾ ਕੀਤਾ। ਇਸ ਦੌਰਾਨ ਉਹਨਾਂ ਵੱਖ ਵੱਖ ਰੰਗਾਰੰਗ ਪ੍ਰੋਗਰਾਮ ਪੇਸ਼ ਕਰਕੇ ਹਾਜ਼ਰੀਨ ਦਾ ਖੂਬ ਮਨੋਰੰਜਨ ਕੀਤਾ। ਇਸ ਮੌਕੇ ਐਸ.ਡੀ ਕਾਲਜ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸ੍ਰੀ ਜਤਿੰਦਰ ਨਾਥ ਸ਼ਰਮਾ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੀਆਂ ਅਕਾਦਮਿਕ ਗਤੀਵਿਧੀਆਂ ਦੇ ਨਾਲ ਨਾਲ ਆਪਣੇ ਵਿਰਸੇ, ਮਾਂ ਬੋਲੀ ਅਤੇ ਸੱਭਿਆਚਾਰ ਦਾ ਸਨਮਾਨ ਕਰਦਿਆਂ ਇਹਨਾਂ ਨੂੰ ਪ੍ਰਫੁੱਲਿਤ ਕਰਨ ਵਿੱਚ ਬਣਦਾ ਯੋਗਦਾਨ ਦੇਣਾ ਚਾਹੀਦਾ ਹੈ। ਉਹਨਾਂ ਪਾਸ ਹੋਕੇ ਜਾ ਰਹੇ ਵਿਦਿਆਰਥੀਆਂ ਦੇ ਰੌਸ਼ਨ ਭਵਿੱਖ ਦੀ ਕਾਮਨਾ ਕਰਦਿਆਂ ਕਿਹਾ ਕਿ ਐਸਡੀ ਸੰਸਥਾ ਆਪਣਾ ਸਾਰਿਆਂ ਦਾ ਇੱਕ ਪਰਿਵਾਰ ਹੈ ਅਤੇ ਤੁਸੀਂ ਸਾਰੇ ਸਾਰੀ ਜ਼ਿੰਦਗੀ ਇਸ ਪਰਿਵਾਰ ਦਾ ਹਿੱਸਾ ਬਣੇ ਰਹੋਗੇ। ਵਿੱਤ ਸਕੱਤਰ ਡਾ. ਮੁਕੰਦ ਲਾਲ ਬਾਂਸਲ ਨੇ ਵਿਦਿਆਰਥੀਆਂ ਨੂੰ ਆਸ਼ੀਰਵਾਦ ਦਿੰਦਿਆਂ ਉਮੀਦ ਪ੍ਰਗਟਾਈ ਕਿ ਵਿਦਿਆਰਥੀ ਭਵਿੱਖ ਵਿਚ ਵੀ ਪੜ੍ਹਾਈ ਦੇ ਨਾਲ-ਨਾਲ ਖੇਡਾਂ, ਸੱਭਿਆਚਾਰਕ ਗਤੀਵਿਧੀਆਂ ਅਤੇ ਵੱਖ ਵੱਖ ਖੇਤਰਾਂ ਵਿਚ ਸੰਸਥਾ ਅਤੇ ਇਲਾਕੇ ਦਾ ਨਾਂ ਰੌਸ਼ਨ ਕਰਨਗੇ।                                            ਸਕੂਲ ਪ੍ਰਿੰਸੀਪਲ ਸ੍ਰੀ ਕਸ਼ਮੀਰ ਸਿੰਘ ਨੇ ਧੰਨਵਾਦੀ ਸ਼ਬਦ ਕਹਿੰਦਿਆਂ ਇਹ ਵਿਸ਼ਵਾਸ ਦਵਾਇਆ ਕਿ ਸੰਸਥਾ ਦਾ ਸਟਾਫ਼ ਅਤੇ ਵਿਦਿਆਰਥੀ ਭਵਿੱਖ ਵਿਚ ਵੀ ਇਲਾਕੇ ਦਾ ਨਾਂ ਰੌਸ਼ਨ ਕਰਨ ਵਿਚ ਕੋਈ ਕਸਰ ਨਹੀਂ ਛੱਡਣਗੇ। ਇਸ ਮੌਕੇ ਸੰਸਥਾ ਦੇ ਮੀਤ ਪ੍ਰਧਾਨ ਸ੍ਰੀ ਨਰੇਸ਼ ਸਿੰਗਲਾ, ਮੈਂਬਰ ਸ੍ਰੀ ਰਾਹੁਲ ਅੱਤਰੀ, ਮੈਂਬਰ ਸ੍ਰੀ ਭੂਸ਼ਨ ਬਾਂਸਲ, ਵੱਖ ਵੱਖ ਸੰਸਥਾਵਾਂ ਦੇ ਪ੍ਰਿੰਸੀਪਲ ਸਾਹਿਬਾਨ ਅਤੇ ਸਕੂਲ ਦਾ ਸਾਰਾ ਸਟਾਫ਼ ਮੌਜੂਦ ਸੀ।


Spread the love
Scroll to Top