ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਵਿੱਚ ਕੋਰਸ ਪੂਰਾ ਕਰ ਚੁੱਕੇ ਪ੍ਰਾਰਥੀਆਂ ਨੂੰ ਡਿਪਟੀ ਕਮਿਸ਼ਨਰ ਨੇ ਵੰਡੇ ਸਰਟੀਫਿਕੇਟ
ਫਾਜ਼ਿਲਕਾ 12 ਸਤੰਬਰ
ਜਿਲ੍ਹਾ ਬਿਊਰੋ ਆਫ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ, ਫਾਜ਼ਿਲਕਾ ਵੱਲੋਂ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਸ੍ਰੀ. ਹਿਮਾਂਸੂ ਅਗਰਵਾਲ ਆਈ. ਏ. ਐਸ. ਜੀ ਦੇ ਦਿਸ਼ਾ ਨਿਰਦੇਸ਼ਾਂ ਤੇ ਇੱਕ ਵੱਖਰਾ ਉਪਰਾਲਾ ਕਰਦੇ ਹੋਏ ਦਫਤਰ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਦੇ ਅੰਦਰ ਮੌਜੂਦ ਕੰਪਿਊਟਰ ਲੈਬ ਵਿੱਚ ਜਿਲ੍ਹੇ ਦੇ ਲੋੜਵੰਦ ਅਤੇ ਇਛੁੱਕ ਲੜਕੇ/ਲੜਕੀਆਂ ਲਈ ਬਿਲਕੁਲ ਮੁਫ਼ਤ ਕੋਰਸ ਸ਼ੁਰੂ ਕੀਤਾ ਗਿਆ ਸੀ ਜੋ ਕਿ 1 ਅਗਸਤ 2022 ਤੋਂ 13 ਅਗਸਤ 2022 ਤੱਕ ਚਲਾਇਆ ਗਿਆ।
ਅੱਜ ਇਸ ਕੋਰਸ ਪੂਰਾ ਹੋਣ ਉਪਰੰਤ 18 ਲੜਕੇ/ਲੜਕੀਆਂ ਨੂੰ ਡਿਪਟੀ ਕਮਿਸ਼ਨਰ, ਫਾਜ਼ਿਲਕਾ ਵੱਲੋਂ ਸਰਟੀਫਿਕੇਟ ਦੀ ਵੰਡ ਕੀਤੀ ਗਈ। ਡਿਪਟੀ ਕਮਿਸ਼ਨਰ ਫਾਜ਼ਿਲਕਾ ਸ੍ਰੀ. ਹਿਮਾਂਸੂ ਅਗਰਵਾਲ ਨੇ ਵਧੇਰੇ ਜਾਣਕਾਰੀ ਦਿੰਦੇ ਦੱਸਿਆ ਕਿ ਇਸ ਕੋਰਸ ਦਾ ਮੁੱਖ ਮੰਤਵ ਨੌਜਵਾਨ ਲੜਕੇ/ਲੜਕੀਆਂ ਨੂੰ ਕੰਪਿਊਟਰ ਦੀ ਮੁੱਢਲੀ ਜਾਣਕਾਰੀ ਦੇਣ ਦੇ ਨਾਲ ਨਾਲ ਭਵਿੱਖ ਵਿੱਚ ਆਉਣ ਵਾਲੀ ਭਰਤੀ ਦੇ ਕਾਬਲ ਬਣਾਉਣਾ ਹੈ। ਕੋਰਸ ਦੌਰਾਨ ਪ੍ਰਾਰਥੀਆਂ ਨੂੰ ਬੇਸਿਕ ਕੰਪਿਊਟਰ, ਡਿਜੀਟਲ ਲਿਟਰੇਸੀ, ਪਰਸਨੈਲਟੀ ਡਿਪੈਲਪਮੈਂਟ, ਇੰਟਰਵਿਊ ਸਕਿੱਲਜ਼, ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਅਤੇ ਹੁਨਰ ਨੂੰ ਨਿਖਾਰਣ ਲਈ ਲੋੜੀਂਦੀ ਸਿੱਖਿਆ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਫਾਜ਼ਿਲਕਾ ਵੱਲੋਂ ਇਹ ਇੱਕ ਵੱਖਰਾ ਉਪਰਾਲਾ ਕੀਤਾ ਗਿਆ ਤਾਂ ਜੋ ਸਰਕਾਰ ਵੱਲੋਂ ਸਥਾਪਿਤ ਇਨਫਰਾਸੱਟਰਕਚਰ ਨੂੰ ਲੋੜਵੰਦ ਪ੍ਰਾਰਥੀਆਂ ਦੀ ਭਲਾਈ ਲਈ ਲਾਹੇਵੰਦ ਬਣਾਇਆ ਜਾ ਸਕੇ।
ਇਹ ਬੈਚ ਬਿਊਰੋ ਵਿੱਚ ਸਥਾਪਿਤ ਕੰਪਿਊਟਰ ਲੈਬ/ਲਾਇਬ੍ਰੇਰੀ ਵਿੱਚ ਚਲਾਇਆ ਗਿਆ ਜਿਸ ਵਿੱਚ ਫਾਜ਼ਿਲਕਾ, ਅਬੋਹਰ ਅਤੇ ਜਲਾਲਾਬਾਦ ਤੋਂ ਪ੍ਰਾਰਥੀਆਂ ਨੇ ਭਾਗ ਲਿਆ। ਬਿਊਰੋ ਵੱਲੋਂ ਸ਼ੁਰੂ ਕਰਵਾਏ ਇਸ ਕੋਰਸ ਦਾ ਮੰਤਵ ਭਵਿੱਖ ਨੂੰ ਧਿਆਨ ਵਿੱਚ ਰੱਖਦੇ ਹੋਏ ਜਿਲ੍ਹੇ ਫਾਜ਼ਿਲਕਾ ਦੀਆਂ ਲੜਕੇ ਲੜਕੀਆਂ ਦੇ ਹੁਨਰ ਨੂੰ ਨਿਖਾਰ ਕੇ ਆਪਣੇ ਪੈਰਾਂ ਤੇ ਖੜ੍ਹਾ ਕਰਨਾ ਹੈ। ਇਸ ਮੌਕੇ ਮਾਣਯੋਗ ਡਿਪਟੀ ਕਮਿਸ਼ਨਰ ਵੱਲੋਂ ਹਾਜ਼ਰ ਸਿਖਿਆਰਥੀਆਂ ਨਾਲ ਗੱਲਬਾਤ ਕੀਤੀ ਗਈ ਅਤੇ ਉਨ੍ਹਾਂ ਨੂੰ ਉਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਇਸ ਮੌਕੇ ਪਲੇਸਮੈਂਟ ਅਫ਼ਸਰ ਰਾਜ ਸਿੰਘ, ਜੂਨੀਅਰ ਸਹਾਇਕ ਸੁਖਚੈਨ ਸਿੰਘ ਹਾਜ਼ਰ ਸਨ।
Pingback: ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਵਿੱਚ ਕੋਰਸ ਪੂਰਾ ਕਰ ਚੁੱਕੇ ਪ੍ਰਾਰਥੀਆਂ ਨੂੰ ਡਿਪਟੀ ਕਮਿਸ਼ਨਰ ਨੇ ਵੰਡੇ ਸਰਟੀ