ਜ਼ਿਲ੍ਹਾ ਲੁਧਿਆਣਾ ‘ਚ ਬਲਾਕ ਪੱਧਰੀ ਮੁਕਾਬਲਿਆਂ ਦਾ ਸ਼ਾਨਦਾਰ ਆਗਾਜ਼

Spread the love

ਜ਼ਿਲ੍ਹਾ ਲੁਧਿਆਣਾ ‘ਚ ਬਲਾਕ ਪੱਧਰੀ ਮੁਕਾਬਲਿਆਂ ਦਾ ਸ਼ਾਨਦਾਰ ਆਗਾਜ਼

ਲੁਧਿਆਣਾ, 01 ਸਤੰਬਰ (ਦਵਿੰਦਰ ਡੀ ਕੇ)

ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ – 2022’ ਤਹਿਤ ਜ਼ਿਲ੍ਹਾ ਲੁਧਿਆਣਾ ਵਿੱਚ ਸ਼ਾਨਦਾਰ ਆਗਾਜ਼ ਹੋਇਆ। ਜ਼ਿਲ੍ਹਾ ਲੁਧਿਆਣਾ ਦੀਆਂ ਬਲਾਕ ਪੱਧਰੀ ਖੇਡਾਂ ਵੱਖ-ਵੱਖ 14 ਬਲਾਕਾਂ ਵਿਖੇ ਸ਼ੁਰੂ ਹੋ ਗਈਆਂ ਹਨ।

‘ਖੇਡਾਂ ਵਤਨ ਪੰਜਾਬ ਦੀਆਂ – 2022’ ਤਹਿਤ ਜ਼ਿਲ੍ਹੇ ਦੇ 14 ਬਲਾਕਾਂ ਵਿੱਚ ਐਥਲੈਟਿਕਸ, ਫੁੱਟਬਾਲ, ਕਬੱਡੀ ਨੈਸ਼ ਅਤੇ ਸਰਕਲ ਸਟਾਈਲ, ਖੋ-ਖੋ, ਵਾਲੀਬਾਲ ਅਤੇ ਰੱਸਾ ਕੱਸੀ ਦੇ ਮੁਕਾਬਲੇ ਕਰਵਾਏ ਗਏ। ਅੱਜ ਦੇ ਮੁਕਾਬਲਿਆਂ ਵਿੱਚ ਉਮਰ ਵਰਗ ਅੰਡਰ-14 ਸਾਲ ਤਹਿਤ 4500 ਤੋਂ ਵੱਧ ਖਿਡਾਰੀਆਂ ਨੇ ਭਾਗ ਲਿਆ।

ਇਸ ਸੰਬਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਰਵਿੰਦਰ ਸਿੰਘ ਵੱਲੋਂ ਦੱਸਿਆ ਗਿਆ ਕਿ ਇਨ੍ਹਾਂ ਖੇਡਾਂ ਵਿੱਚ ਉਮਰ ਵਰਗ, ਅੰਡਰ-14 ਸਾਲ, ਅੰ-17 ਸਾਲ, ਅੰ-21, ਅੰ-21 ਤੋਂ 40, 40 ਤੋਂ 50 ਅਤੇ 50 ਸਾਲ ਤੋਂ ਵੱਧ ਦੇ ਮੁਕਾਬਲੇ ਕਰਵਾਏ ਜਾਣੇ ਹਨ। ਇਸ ਲੜੀ ਤਹਿਤ ਅੱਜ ਪਹਿਲੇ ਦਿਨ ਅੰ-14 ਸਾਲ (ਲੜਕੇ-ਲੜਕੀਆਂ) ਦੇ ਮੁਕਾਬਲੇ ਕਰਵਾਏ ਗਏ।

ਉਨ੍ਹਾਂ ਦੱਸਿਆ ਕਿ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ 29 ਅਗਸਤ ਨੂੰ ਕੌਮੀ ਖੇਡ ਦਿਵਸ ਮੌਕੇ ‘ਖੇਡਾਂ ਵਤਨ ਪੰਜਾਬ ਦੀਆਂ – 2022’ ਦਾ ਸ਼ਾਨਦਾਰ ਆਗਾਜ਼ ਕੀਤਾ ਗਿਆ ਸੀ, ਜਿਸ ਨਾਲ ਸਾਰਾ ਪੰਜਾਬ ਖੇਡਾਂ ਦੇ ਰੰਗ ਵਿੱਚ ਰੰਗਿਆ ਗਿਆ ਹੈ। ਉਨ੍ਹਾ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਸੋਚ ਹੈ ਕਿ ਕਿਸੇ ਵੇਲੇ ਖੇਡਾਂ ਵਿੱਚ ਪਹਿਲੇ ਨੰਬਰ ‘ਤੇ ਰਹੇ ਪੰਜਾਬ ਨੂੰ ਮੁੜ ਖੇਡਾਂ ਵਿੱਚ ਮੋਹਰੀ ਸੂਬਾ ਬਣਾਇਆ ਜਾਵੇ ਅਤੇ ਆਪਣੇ ਇਸੇ ਉਦੇਸ਼ ਨੂੰ ਲੈ ਕੇ ਉਨ੍ਹਾਂ ਇਹ ਮਹਾਂਕੁੰਭ ਉਲੀਕਿਆ ਹੈ।


Spread the love
Scroll to Top