ਜ਼ਿਲ੍ਹੇ ਦੇ ਸੇਵਾ ਕੇਂਦਰ 5 ਅਕਤੂਬਰ ਨੂੰ ਸਵੇਰੇ 9:00 ਵਜੇ ਤੋਂ 02:00 ਵਜੇ ਤੱਕ ਖੁਲ੍ਹੇ ਰਹਿਣਗੇ

Spread the love

ਜ਼ਿਲ੍ਹੇ ਦੇ ਸੇਵਾ ਕੇਂਦਰ 5 ਅਕਤੂਬਰ ਨੂੰ ਸਵੇਰੇ 9:00 ਵਜੇ ਤੋਂ 02:00 ਵਜੇ ਤੱਕ ਖੁਲ੍ਹੇ ਰਹਿਣਗੇ

ਫ਼ਤਹਿਗੜ੍ਹ ਸਾਹਿਬ, 27 ਸਤੰਬਰ (ਪੀ ਟੀ ਨਿਊਜ਼)

ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜਾਣਕਾਰੀ ਦਿਦਿਆਂ ਦੱਸਿਆ ਕਿ 5 ਅਕਤੂਬਰ ਨੂੰ ਦੁਸਹਿਰਾ ਵਾਲੇ ਦਿਨ ਜ਼ਿਲ੍ਹੇ ਦੇ ਸਮੂਹ ਸੇਵਾ ਕੇਂਦਰ ਸਵੇਰੇ 9:00 ਵਜੇ ਤੋਂ ਦੁਪਹਿਰ 02:00 ਵਜੇ ਤੱਕ ਖੁਲ੍ਹੇ ਰਹਿਣਗੇ ਅਤੇ 25 ਅਕਤੂਬਰ ਨੂੰ ਵਿਸ਼ਵਕਰਮਾ ਦਿਵਸ ਵਾਲੇ ਦਿਨ ਜ਼ਿਲ੍ਹੇ ਦੇ ਸੇਵਾ ਕੇਂਦਰ ਸਵੇਰੇ 11:00 ਵਜੇ ਤੋਂ ਸ਼ਾਮ 5:00 ਵਜੇ ਤੱਕ ਖੁਲ੍ਹੇ ਰਹਿਣਗੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦੁਸਹਿਰਾ ਤੇ ਵਿਸ਼ਵਕਰਮਾ ਦਿਵਸ ਵਾਲੇ ਦਿਨ ਹੋਣ ਵਾਲੀਆਂ ਛੁੱਟੀਆਂ ਕਾਰਨ ਆਮ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਇਹ ਫੈਸਲਾ ਕੀਤਾ ਗਿਆ ਹੈ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਉਪਰੋਕਤ ਸਮੇਂ ਅਨੁਸਾਰ ਜਿਲਾ ਫਤਹਿਗੜ੍ਹ ਦੇ ਨਿਵਾਸੀ ਸੇਵਾ ਕੇਂਦਰ ਤੋਂ ਦਿੱਤੀਆਂ ਜਾ ਰਹੀਆਂ ਸੇਵਾਵਾ ਦੇ ਲ਼ਾਭ ਲੈ ਸਕਦੇ ਹਨ।


Spread the love
Scroll to Top