12 ਨਵੰਬਰ ਨੂੰ ਲੱਗੇਗੀ ਲੋਕ ਅਦਾਲਤ, ਲੋਕਾਂ ਨੂੰ ਲਾਹਾ ਲੈਣ ਦੀ ਅਪੀਲ

Spread the love

12 ਨਵੰਬਰ ਨੂੰ ਲੱਗੇਗੀ ਲੋਕ ਅਦਾਲਤ, ਲੋਕਾਂ ਨੂੰ ਲਾਹਾ ਲੈਣ ਦੀ ਅਪੀਲ

 

ਫਾਜਿ਼ਲਕਾ, 4 ਅਕਤੂਬਰ (ਪੀਟੀ ਨਿਊਜ਼)

 

ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਤਿਮਾਹੀ ਬੈਠਕ ਮਾਣਯੋਗ ਜਿ਼ਲ੍ਹਾ ਅਤੇ ਸੈਸ਼ਨ ਜੱਜ ਕਮ ਚੇਅਰਪਰਸਨ ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਜਤਿੰਦਰ ਕੌਰ ਦੀ ਪ੍ਰਧਾਨਗੀ ਹੇਠ ਹੋਈ।

 

ਬੈਠਕ ਦੌਰਾਨ ਜਿ਼ਲ੍ਹਾ ਕਾਨੂੰਨੀ ਅਥਾਰਟੀ ਦੇ ਕੰਮ ਕਾਜ ਦੀ ਸਮੀਖਿਆ ਦੇ ਨਾਲ ਨਾਲ ਉਨ੍ਹਾਂ ਨੇ ਦੱਸਿਆ ਕਿ ਅਗਲੀ ਲੋਕ ਅਦਾਲਤ 12 ਨਵੰਬਰ 2022 ਨੂੰ ਲੱਗ ਰਹੀ ਹੈ। ਉਨ੍ਹਾਂ ਦੱਸਿਆ ਕਿ ਆਮ ਲੋਕ ਇਸ ਕੌਮੀ ਲੋਕ ਅਦਾਲਤ ਦਾ ਜਿਆਦਾ ਤੋਂ ਜਿਆਦਾ ਲਾਭ ਲੈਣ ਅਤੇ ਆਪਣੇ ਚੱਲ ਰਹੇ ਕੇਸਾਂ ਦਾ ਆਪਸੀ ਸਮਝੌਤੇ ਰਾਹੀਂ ਨਿਪਟਾਰਾ ਕਰਵਾਉਣ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਨਾਲ ਦੋਵੇਂ ਧਿਰਾਂ ਦੇ ਧਨ ਅਤੇ ਸਮੇਂ ਦੀ ਬੱਚਤ ਹੁੰਦੀ ਹੈ ਅਤੇ ਆਪਸੀ ਭਾਈਚਾਰਾ ਵੱਧਦਾ ਹੈ। ਜਿਸ ਵੀ ਵਿਅਕਤੀ ਨੇ ਆਪਣੇ ਕੇਸ ਦਾ ਨਿਪਟਾਰਾ ਲੋਕ ਅਦਾਲਤ ਰਾਹੀਂ ਕਰਵਾਉਣਾ ਹੋਵੇ ਉਹ ਸਬੰਧਿਤ ਅਦਾਲਤ ਜਾਂ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜਿ਼ਲਕਾ ਵਿਖੇ ਇੱਕ ਦਰਖਾਸਤ ਦੇ ਕੇ ਇਸ ਲੋਕ ਅਦਾਲਤ ਰਾਹੀਂ ਆਪਣੇ ਝਗੜੇ ਦਾ ਨਿਪਟਾਰਾ ਕਰਵਾ ਸਕਦਾ ਹੈ।

 

ਇਸ ਤੋਂ ਬਿਨ੍ਹਾਂ ਦੱਸਿਆ ਗਿਆ ਕਿ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮੁਫ਼ਤ ਕਾਨੂੰਨੀ ਸਹਾਇਤਾ ਵੀ ਉਪਲਬੱਧ ਕਰਵਾਈ ਜਾਂਦੀ ਹੈ। ਮੁਫਤ ਕਾਨੂੰਨੀ ਸਹਾਇਤਾਂ ਲੈਣ ਲਈ ਵੀ ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਫਰੰਟ ਆਫਿਸ ਜਾਂ ਜਿਸ ਅਦਾਲਤ ਵਿਚ ਕੇਸ ਚਲਦਾ ਹੋਵੇ ਉਥੇ ਸ਼ਰਤਾਂ ਪੂਰੀਆਂ ਕਰਦੇ ਲੋਕ ਅਰਜੀ ਦੇ ਸਕਦੇ ਹਨ।

 

ਬੈਠਕ ਦੌਰਾਨ ਮਾਣਯੋਗ ਜਿ਼ਲ੍ਹਾ ਅਤੇ ਸੈਸ਼ਨ ਜੱਜ ਵੱਲੋਂ ਕਿਹਾ ਗਿਆ ਕਿ ਵਾਰਸਨਾਮੇ ਦੇ ਕੇਸਾਂ ਦਾ ਜਲਦ ਨਿਪਟਾਰਾ ਕਰਕੇ ਭੇਜਿਆ ਜਾਵੇ ਤਾਂ ਜ਼ੋ ਪੀੜਤ ਮੁਆਵਜਾ ਸਕੀਮ ਤਹਿਤ ਪੀੜਤਾਂ ਨੂੰ ਜਲਦ ਮੁਆਵਜਾ ਦਿੱਤਾ ਜਾ ਸਕੇ। ਉਨ੍ਹਾਂ ਨੇ ਜਿ਼ਲ੍ਹਾ ਬਾਲ ਸੁਰੱਖਿਆ ਅਫ਼ਸਰ ਨੂੰ ਬਾਲ ਭਿਖਿਆ ਰੋਕਣ ਲਈ ਉਪਰਾਲੇ ਤੇਜ਼ ਕਰਨ ਅਤੇ ਪੁਲਿਸ ਵਿਭਾਗ ਨੂੰ ਬੱਚਿਆਂ ਨਾਲ ਸਬੰਧਤ ਕੇਸਾਂ ਦੀ ਤੇਜੀ ਨਾਲ ਪੈਰਵੀ ਕਰਨ ਲਈ ਕਿਹਾ।

 

ਬੈਠਕ ਵਿਚ ਮਾਣਯੋਗ ਵਧੀਕ ਜਿ਼ਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਜਗਮੋਹਨ ਸਿੰਘ ਸਾਂਘੇ, ਏਡੀਸੀ ਸ੍ਰੀ ਸੰਦੀਪ ਕੁਮਾਰ, ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ. ਅਮਨਦੀਪ ਸਿੰਘ, ਸੀ.ਜੇ.ਐਮ. ਸ੍ਰੀ ਰਵੀ ਗੁਲਾਟੀ, ਡੀ.ਐਸ.ਪੀ. ਸ. ਆਜਾਦ ਦਵਿੰਦਰ ਸਿੰਘ, ਚੇਅਰਪਰਸਨ ਬਾਲ ਭਲਾਈ ਕਮੇਟੀ ਨਵੀਨ ਜਸੂਜਾ, ਸ੍ਰੀ ਸ਼ਸੀ ਕਾਂਤ, ਸ੍ਰੀ ਵਿਕਰਮ ਅਹੂਜਾ, ਮੈਡਮ ਆਸ਼ਾ ਗੁੰਬਰ ਤੋਂ ਇਲਾਵਾ ਹੋਰ ਅਧਿਕਾਰੀ ਮੌਜੂਦ ਸਨ।

 

 


Spread the love
Scroll to Top