14 ਤੋਂ 17 ਮਾਰਚ ਤੱਕ ਲੱਗਣ ਵਾਲੇ ਰੋਜ਼ਗਾਰ ਮੇਲੇ ਮੁਲਤਵੀ – ਹਰਮੇਸ਼ ਕੁਮਾਰ

Spread the love

ਬਿੱਟੂ ਜਲਾਲਾਬਾਦੀ , ਫ਼ਿਰੋਜ਼ਪੁਰ, 10 ਮਾਰਚ 2023

        ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਬਿਊਰੋ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਫਿਰੋਜ਼ਪੁਰ ਦੇ ਸਹਿਯੋਗ ਨਾਲ 14 ਤੋਂ 17 ਮਾਰਚ 2023 ਤੱਕ ਜ਼ਿਲ੍ਹੇ ਦੇ ਵੱਖ-ਵੱਖ ਸਥਾਨਾਂ ‘ਤੇ ਲਗਾਏ ਜਾਣ ਵਾਲੇ ਰੋਜ਼ਗਾਰ ਮੇਲੇ ਡਾਇਰੈਕਟਰ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਪੰਜਾਬ ਦੇ ਹੁਕਮਾਂ ਤਹਿਤ ਹਾਲ ਦੀ ਘੜੀ ਮੁਲਤਵੀ ਕਰ ਦਿੱਤੇ ਗਏ ਹਨ। ਇਹ ਜਾਣਕਾਰੀ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ੍ਰੀ ਹਰਮੇਸ਼ ਕੁਮਾਰ ਨੇ ਸਾਂਝੀ ਕੀਤੀ।

        ਉਨ੍ਹਾਂ ਦੱਸਿਆ ਕਿ 14 ਮਾਰਚ 2023 ਨੂੰ ਸਰਕਾਰੀ ਆਈ.ਟੀ.ਆਈ. (ਲੜਕੇ), ਫਿਰੋਜ਼ਪੁਰ, 15 ਮਾਰਚ 2023 ਨੂੰ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਮੋਗਾ ਰੋਡ ਫਿਰੋਜ਼ਪੁਰ (ਸਿਰਫ ਵਰਚੂਅਲ), 16 ਮਾਰਚ 2023 ਨੂੰ ਡਾਕਟਰ ਲਾਲ ਮੈਮੋਰੀਅਲ ਇੰਸਟੀਚਿਊਟ ਜੀਰਾ, 17 ਮਾਰਚ 2023 ਨੂੰ ਬਾਬਾ ਫਰੀਦ ਆਈ.ਟੀ.ਆਈ. ਨੇੜੇ ਆਸਥਾ ਹਸਪਤਾਲ, ਗੁਰੂਹਰਸਹਾਏ ਵਿਖੇ ਲਗਾਏ ਜਾਣੇ ਇਹ ਰੋਜ਼ਗਾਰ ਮੇਲੇ ਮੁਲਤਵੀ ਕਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਅਤੇ ਭਵਿੱਖ ਵਿੱਚ ਲੱਗਣ ਵਾਲੇ ਇਨ੍ਹਾਂ ਰੋਜ਼ਗਾਰ ਮੇਲਿਆਂ ਦੀਆਂ ਮਿਤੀਆਂ ਸਬੰਧੀ ਬਾਅਦ ਵਿੱਚ ਜਾਣੂ ਕਰਵਾ ਦਿੱਤਾ ਜਾਵੇਗਾ।  


Spread the love
Scroll to Top