ਬਰਨਾਲਾ,
ਸੀਆਈਏ ਦੇ ਇੰਚਾਰਜ ਬਲਜੀਤ ਸਿੰਘ ਨੇ ਦੱਸਿਆ ਕਿ ਬਾਹਰੀ ਸੂਬਿਆਂ ਤੋਂ ਚੂਰਾ ਪੋਸਤ ਲਿਆ ਕੇ ਸ਼ਹਿਣਾ ਤੇ ਆਸ ਪਾਸ ਦੇ ਖੇਤਰਾਂ ਵਿੱਚ ਵੇਚਣ ਸਬੰਧੀ ਸੀਆਈਏ ਦੀ ਪੁਲਿਸ ਪਾਰਟੀ ਨੂੰ ਸੂਚਨਾ ਮਿਲੀ। ਸੂਚਨਾ ਦੇ ਅਧਾਰ ਤੇ ਹੀ ਥਾਣਾ ਸ਼ਹਿਣਾ ਵਿਖੇ ਜਸਵਿੰਦਰ ਸਿੰਘ ਕਾਲਾ, ਕਾਕਾ ਸਿੰਘ, ਗੁਰਵਿੰਦਰ ਸਿੰਘ ਤੇ ਜਗਦੀਪ ਸਿੰਘ ਦੇ ਵਿਰੁੱਧ ਕੇਸ ਦਰਜ਼ ਕੀਤਾ ਗਿਆ। ਥਾਣੇ ਦੇ ਐਸਐਚਉ ਤਰਸੇਮ ਸਿੰਘ ਦੀ ਅਗਵਾਈ ਵਿੱਚ ਦੋਸ਼ੀਆਂ ਦੀ ਭਾਲ ਚ, ਦਾਣਾ ਮੰਡੀ ਸਹਿਣਾ ਵਿਖੇ ਖੜ੍ਹੀ ਪੁਲਿਸ ਪਾਰਟੀ ਨੇ ਗੱਡੀ ਵਿੱਚ ਸਵਾਰ ਜਸਵਿੰਦਰ ਸਿੰਘ ਕਾਲਾ ਨੂੰ ਹਿਰਾਸਤ ਵਿੱਚ ਲੈ ਕੇ ਉਸ ਦੇ ਕਬਜ਼ੇ ਚੋਂ 2 ਕਵਿੰਟਲ ਭੁੱਕੀ ਚੂਰਾ ਸਹਿਤ ਗਿਰਫਤਾਰ ਕਰ ਲਿਆ। ਐਸਐਚਉ ਤਰਸੇਮ ਸਿੰਘ ਨੇ ਦੱਸਿਆ ਕਿ ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕਰਕੇ ਤਫਤੀਸ਼ ਕੀਤੀ ਜਾਵੇਗੀ ਅਤੇ ਉਸ ਦੇ ਸਾਥੀ ਹੋਰ ਤਿੰਨ ਦੋਸ਼ੀਆਂ ਨੂੰ ਵੀ ਜਲਦ ਹੀ ਕਾਬੂ ਕਰ ਲਿਆ ਜਾਵੇਗਾ।