ਕਿਸੇ ਨੂੰ ਵੀ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ- ਕੁਲਤਾਰ ਸੰਧਵਾਂ

Spread the love

ਸਪੀਕਰ ਕੁਲਤਾਰ ਸਿੰਘ ਸੰਧਵਾ, ਵਿਧਾਯਕ ਰਜਨੀਸ਼ ਦਹੀਯਾ ਅਤੇ ਨਰੇਸ਼ ਕਟਾਰੀਆ ਨੇ ਤਲਵੰਡੀ ਭਾਈ ਵਿਖੇ ਨਵੇਂ ਵਿਆਹੇ ਜੋੜਿਆਂ ਨੂੰ ਦਿੱਤਾ ਆਸ਼ੀਰਵਾਦ

ਬਿੱਟੂ ਜਲਾਲਾਬਾਦੀ , ਤਲਵੰਡੀ ਭਾਈ (ਫਿਰੋਜ਼ਪੁਰ) 26 ਫਰਵਰੀ 2023

      ਨੌਜਵਾਨ ਲੋਕ ਭਲਾਈ ਸਭਾ ਤਲਵੰਡੀ ਭਾਈ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਤਲਵੰਡੀ ਭਾਈ ਵਿਖੇ ਗਰੀਬ ਅਤੇ ਲੋੜਵੰਦ ਲੜਕੀਆਂ ਦਾ ਵਿਆਹ ਸਮਾਗਮ ਅਯੋਜਨ ਕੀਤਾ ਗਿਆ, ਜਿਸ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਵਿਧਾਨਸਭਾ ਹਲਕਾ ਫਿਰੋਜ਼ਪੁਰ ਦਿਹਾਤੀ ਤੋਂ ਵਿਧਾਇਕ ਰਜਨੀਸ਼  ਦਹੀਯਾ ਅਤੇ ਵਿਧਾਨਸਭਾ ਹਲਕਾ ਜ਼ੀਰਾ ਤੋਂ ਵਿਧਾਇਕ ਨਰੇਸ਼ ਕਟਾਰੀਆ ਨੇ ਵੀ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।                                ਇਸ ਮੌਕੇ ਆਪਣੇ ਸੰਬੋਧਨ ਵਿੱਚ ਸ. ਕੁਲਤਾਰ ਸਿੰਘ ਰੰਧਾਵਾ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਤਰੱਕੀ ਤੇ ਵਿਕਾਸ ਤੋਂ ਇਲਾਵਾ ਆਪਸੀ ਭਾਈਚਾਰਕ ਸਾਂਝ ਅਤੇ ਸ਼ਾਂਤੀ ਬਣਾਈ ਰੱਖਣ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ।  ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਅਜਨਾਲਾ ਵਿੱਚ ਹੋਈ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਕਿਹਾ ਕਿ ਪੁਲਿਸ ਫੋਰਸ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਮਾਣ ਅਤੇ ਸਤਿਕਾਰ ਕਾਇਮ ਰੱਖਣ ਲਈ ਉਹ ਵਧਾਈ ਦੇ ਪਾਤਰ ਹਨ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਪੰਜਾਬ ਨੂੰ ਹਨੇਰੇ ਵਿੱਚ ਧੱਕਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਹਰੇਕ ਧਰਮ ਦਾ ਪੂਰਾ ਮਾਣ ਅਤੇ ਸਤਿਕਾਰ ਕਾਇਮ ਰੱਖਿਆ ਜਾਵੇਗਾ।                                                   
            ਉਨ੍ਹਾਂ ਨੇ ਨੌਜਵਾਨ ਲੋਕ ਭਲਾਈ ਸਭਾ ਵੱਲੋਂ ਕੀਤੇ  ਜਾਣ ਵਾਲੇ ਲੋਕ ਭਲਾਈ ਕੰਮਾਂ, ਗਰੀਬ ਪਰਿਵਾਰਾਂ ਦੀਆਂ ਲੜਕੀਆਂ ਦੇ ਸਮੂਹਿਕ ਵਿਆਹ ਕਰਨ ਅਤੇ ਉਨ੍ਹਾਂ ਨੂੰ ਲੋੜੀਂਦੇ ਸਮਾਨ ਦੇਣ ਦੇ ਕਾਰਜਾਂ ਦੀ ਭਰਪੂਰ ਸ਼ਲਾਘਾ ਕੀਤੀ।  ਉਨ੍ਹਾਂ ਨੇ ਇਸ ਸੰਸਥਾ ਨੂੰ ਆਪਣੇ ਅਖਤਿਆਰੀ ਫੰਡ ਵਿੱਚੋਂ 51 ਹਜ਼ਾਰ ਰੁਪਏ ਦੇਣ ਦਾ ਐਲਾਨ ਵੀ ਕੀਤਾ।

            ਇਸ ਮੌਕੇ ਫਿਰੋਜੇਪੁਰ ਦਿਹਾਤੀ ਤੋਂ ਵਿਧਾਇਕ ਰਜਨੀਸ਼ ਦਹੀਯਾ ਨੇ ਨੌਜਵਾਨ ਭਲਾਈ ਸਭਾ ਵੱਲੋਂ ਕੀਤੇ ਜਾਣ ਵਾਲੇ ਲੋਕ ਭਲਾਈ ਕੰਮਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਸ ਸੰਸਥਾ ਦੇ ਮੈਂਬਰਾਂ ਵੱਲੋਂ ਆਪਣੀ ਮਿਹਨਤ ਅਤੇ ਹੌਂਸਲਾ ਕਾਰਨ ਹੀ ਅੱਜ ਇੰਨਾ ਵੱਡਾ ਕੰਮ ਹੋ ਰਿਹਾ ਹੈ ਅਤੇ ਉਨ੍ਹਾਂ ਨੂੰ ਇਸ ਪ੍ਰੋਗਰਾਮ ਵਿਚ ਸ਼ਾਮਲ ਹੋਣ ਦੀ ਬਹੁਤ ਖੁਸ਼ੀ ਹੋਈ ਹੈ। ਉਨ੍ਹਾਂ ਵੱਲੋਂ  ਇਸ ਸੰਸਥਾ ਨੂੰ 31 ਹਜ਼ਾਰ ਰੁਪਏ ਦੇਣ ਦਾ ਐਲਾਨ ਵੀ ਕੀਤਾ ਗਿਆ।                           
            ਇਸ ਮੌਕੇ ਵਿਧਾਇਕ ਜ਼ੀਰਾ ਸ਼੍ਰੀ ਨਰੇਸ਼ ਕਟਾਰੀਆ ਨੇ ਨਵ ਵਿਆਹੇ ਜੋੜਿਆਂ ਨੂੰ ਵਧਾਈ ਦਿੰਦੇ ਕਿਹਾ ਕਿ ਉਹ ਆਪਣੇ ਪਰਿਵਾਰ ਵਿੱਚ ਖੁਸ਼ੀ ਖੁਸ਼ੀ ਰਹਿਣ ਅਤੇ ਨਾਲ ਹੀ ਉਨ੍ਹਾਂ ਨੌਜਵਾਨ ਲੋਕ ਭਲਾਈ ਸਭਾ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਭਰਪੂਰ ਸ਼ਲਾਘਾ ਕੀਤੀ। ਇਸ ਦੌਰਾਨ ਗਾਇਕ ਦਲਵਿੰਦਰ ਦਿਆਲਪੁਰੀ ਸਮੇਤ ਹੋਰ ਕਈ ਕਲਾਕਾਰਾ ਵੱਲੋਂ ਆਪਣੇ ਗੀਤਾ ਨਾਲ ਸਮਾਂ ਬਣਿਆ ਗਿਆ।

            ਇਸ ਮੌਕੇ ਯੋਜਨਾ ਬੋਰਡ ਦੇ ਚੇਅਰਮੈਨ ਚੰਦ ਸਿੰਘ ਗਿੱਲ, ਸਹਾਇਕ ਕਮਿਸ਼ਨਰ ਸੂਰਜ ਕੁਮਾਰ, ਐਸਪੀ(ਡੀ) ਰਣਧੀਰ ਕੁਮਾਰ, ਪ੍ਰਧਾਨ ਨਗਰ ਕੌਂਸਲ ਜ਼ੀਰਾ ਤਰਸੇਮ ਸਿੰਘ ਮੱਲ, ਚੇਅਰਮੈਨ ਮਾਰਕਿਟ ਕਮੇਟੀ ਤਲਵੰਡੀ ਭਾਈ ਗੁਰਦੀਪ ਸਿੰਘ ਗਿੱਲ, ਮਹੰਤ ਮਨੀਸ਼ਾ ਰਾਣੀ, ਨੋਜਵਾਨ ਲੋਕ ਭਲਾੲ ਸਭਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਕਲਸੀ, ਜਨਰਲ ਸਕੱਤਰ ਸੰਜੀਵ ਕੁਮਾਰ, ਗੁਰਪ੍ਰੀਤ ਸਿੰਘ ਵੋਹਰਾ, ਪ੍ਰਵੀਨ ਕੁਮਾਰ, ਕਪਿਲ ਧਵਨ, ਇੰਦਰਜੀਤ ਸਿੰਘ ਕਲਸੀ, ਕੁਲਜਿੰਦਰ ਸਿੰਘ ਗਰੇਵਾਲ, ਗੁਰਬਖਸ਼ ਲਾਲ ਝੰਜੀ ਆਦਿ ਹਾਜ਼ਰ ਸਨ।


Spread the love
Scroll to Top