ਯੂਨੀਵਰਸਿਟੀ ਕਾਲਜ ਬੇਨੜਾ ਵਿਖੇ ਨਸ਼ਾ ਮੁਕਤ ਭਾਰਤ ਪ੍ਰੋਗਰਾਮ ਦਾ ਆਯੋਜਨ

Spread the love

ਯੂਨੀਵਰਸਿਟੀ ਕਾਲਜ ਬੇਨੜਾ ਵਿਖੇ ਨਸ਼ਾ ਮੁਕਤ ਭਾਰਤ ਪ੍ਰੋਗਰਾਮ ਦਾ ਆਯੋਜਨ

ਧੂਰੀ 12 ਅਗਸਤ (ਅਨੁਭਵ ਦੂਬੇ)

ਯੂਨੀਵਰਸਿਟੀ ਕਾਲਜ ਬੇਨੜਾ ਵਿਖੇ ਨਸ਼ਾ ਮੁਕਤ ਭਾਰਤ ਪ੍ਰੋਗਰਾਮ ਦਾ ਆਯੋਜਨ ਕਾਲਜ ਪ੍ਰਿੰਸੀਪਲ ਡਾ ਬਾਲ ਕ੍ਰਿਸ਼ਨ ਦੀ ਅਗਵਾਈ ਵਿੱਚ ਕੀਤਾ ਗਿਆ। ਬੱਡੀ ਗਰੁੱਪ ਦੇ ਕਨਵੀਨਰ ਡਾ ਜਸਬੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪ੍ਰੋਗਰਾਮ ਦੀ ਸ਼ੁਰੂਆਤ ਮੁੱਖ ਮਹਿਮਾਨ ਸ੍ਰੀ ਕੁਲਦੀਪ ਸਿੰਘ ਤਹਿਸੀਲਦਾਰ ਧੂਰੀ ਨੂੰ ਰਸਮੀ ਤੌਰ ਤੇ ਜੀ ਆਇਆ ਨੂੰ ਕਹਿਣ ਨਾਲ ਕੀਤੀ ਗਈ। ਮੁੱਖ ਮਹਿਮਾਨ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਤੋਂ ਜਾਣੂ ਕਰਵਾਉਂਦੇ ਹੋਏ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਨਸੀਹਤ ਦੇਣ ਦੇ ਨਾਲ-ਨਾਲ ਉਨ੍ਹਾਂ ਨੇ ਭਾਰਤ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਸਹੁੰ ਵੀ ਚੁਕਾਈ। ਪ੍ਰੋਗਰਾਮ ਦੇ ਅੰਤ ਵਿਚ ਕਾਲਜ ਪ੍ਰਿੰਸੀਪਲ ਵੱਲੋਂ ਮੁੱਖ ਮਹਿਮਾਨ ਅਤੇ ਸਮੂਹ ਵਿਦਿਆਰਥੀਆਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਮੰਚ ਸੰਚਾਲਨ ਦੀ ਭੂਮਿਕਾ ਡਾ ਰਜਿੰਦਰ ਸਿੰਘ ਨੇ ਨਿਭਾਈ। ਇਸ ਸਮੇਂ ਸੀਡੀਪੀਓ ਸ੍ਰੀ ਹਰਬੰਸ ਸਿੰਘ, ਡਾ ਚਮਕੌਰ ਸਿੰਘ, ਡਾ ਹਰਵਿੰਦਰ ਸਿੰਘ, ਡਾ ਗਗਨਦੀਪ ਸਿੰਘ, ਡਾ ਸੁਭਾਸ਼ ਕੁਮਾਰ, ਡਾ ਅਸ਼ੋਕ ਕੁਮਾਰ, ਡਾ ਪਰਮਜੀਤ ਕੌਰ, ਡਾ ਸੰਜੀਵ ਦੱਤਾ, ਡਾ ਕਰਮਜੀਤ ਸਿੰਘ, ਡਾ ਸੁਖਜਿੰਦਰ ਰਿਸ਼ੀ, ਪ੍ਰੋ ਕਰਨੈਲ ਸਿੰਘ ਤੇ ਇੰਜ ਵਰਿੰਦਰ ਕੁਮਾਰ ਹਾਜ਼ਰ ਸਨ।


Spread the love
Scroll to Top