ਸੈਂਟਰਲ ਯੂਨੀਵਰਸਿਟੀ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਪਿੰਡ ਘੁੱਦਾ ਵਿਖੇ ਹਰ ਘਰ ਵਿੱਚ ਤਿਰੰਗਾ ਪ੍ਰਭਾਤ ਫੇਰੀ ਕੱਢੀ

Spread the love

ਸੈਂਟਰਲ ਯੂਨੀਵਰਸਿਟੀ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਪਿੰਡ ਘੁੱਦਾ ਵਿਖੇ ਹਰ ਘਰ ਵਿੱਚ ਤਿਰੰਗਾ ਪ੍ਰਭਾਤ ਫੇਰੀ ਕੱਢੀ

ਬਠਿੰਡਾ, 12 ਅਗਸਤ (ਅਸ਼ੋਕ ਵਰਮਾ)

ਭਾਰਤ ਦੀ ਆਜ਼ਾਦੀ ਦੇ 75 ਸਾਲਾਂ ਦੇ ਸ਼ੁਭ ਮੌਕੇ ‘ਤੇ ਪੰਜਾਬ ਕੇਂਦਰੀ ਯੂਨੀਵਰਸਿਟੀ, ਬਠਿੰਡਾ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਦੀ ਅਗਵਾਈ ਹੇਠ ਸ਼ੁੱਕਰਵਾਰ ਨੂੰ ਪਿੰਡ ਘੁੱਦਾ ਵਿਖੇ ਹਰ ਘਰ ਤਿਰੰਗਾ ਰੈਲੀ ਕੱਢੀ ਗਈ|

ਇਸ ਪ੍ਰੋਗਰਾਮ ਵਿੱਚ ਸੀਯੂਪੀਬੀ ਪਰਿਵਾਰ ਦੇ ਸੌ ਤੋਂ ਵੱਧ ਮੈਂਬਰਾਂ ਨੇ ਭਾਗ ਲਿਆ। ਯੂਨੀਵਰਸਿਟੀ ਦੀ ਪਹਿਲੀ ਮਹਿਲਾ ਸ੍ਰੀਮਤੀ ਕਰੁਣਾ ਤਿਵਾਰੀ ਅਤੇ ਪ੍ਰੀਖਿਆਵਾਂ ਕੰਟਰੋਲਰ ਤੇ ਕਾਰਜਕਾਰੀ ਰਜਿਸਟਰਾਰ ਪ੍ਰੋ. ਬੀ.ਪੀ. ਗਰਗ ਨੇ ਇਸ ਪ੍ਰੋਗਰਾਮ ਵਿੱਚ ਹਿੱਸਾ ਲਿਆ। ਇਸ ਪ੍ਰਭਾਤ ਫੇਰੀ ਵਿੱਚ ਪਿੰਡ ਘੁੱਦਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਕਰਮਜੀਤ ਸਿੰਘ ਅਤੇ ਪਿੰਡ ਘੁੱਦਾ ਦੀਆਂ ਕਈ ਪ੍ਰਮੁੱਖ ਸ਼ਖ਼ਸੀਅਤਾਂ (ਸੁਖਜੀਤ ਸਿੰਘ, ਸੁਰਜੀਤ ਸਿੰਘ, ਮਹਿੰਦਰ ਸਿੰਘ, ਹਰਬੰਸ ਸਿੰਘ, ਅੰਮ੍ਰਿਤਪਾਲ ਸਿੰਘ, ਮਨਦੀਪ ਸਿੰਘ ਅਤੇ ਹੋਰ) ਨੇ ਵੀ ਸ਼ਮੂਲੀਅਤ ਕੀਤੀ।

ਇਸ ਪ੍ਰਭਾਤ ਫੇਰੀ ਵਿੱਚ ਭਾਗੀਦਾਰ ਹੱਥਾਂ ਵਿੱਚ ਰਾਸ਼ਟਰੀ ਝੰਡਾ ਲੈ ਕੇ ਯੂਨੀਵਰਸਿਟੀ ਦੇ ਮੁੱਖ ਗੇਟ ਤੋਂ ਰਵਾਨਾ ਹੋਏ ਅਤੇ ਇਹ ਰੈਲੀ ਪਿੰਡ ਘੁੱਦਾ ਦੇ ਵੱਖ-ਵੱਖ ਰਸਤਿਆਂ ਤੋਂ ਹੁੰਦੀ ਹੋਈ ਕੱਢੀ ਗਈ। ਪ੍ਰਭਾਤ ਫੇਰੀ ਦੌਰਾਨ ਨੌਜਵਾਨਾਂ ਨੇ ‘ਵੰਦੇ ਮਾਤਰਮ’ ਅਤੇ ‘ਭਾਰਤ ਮਾਤਾ ਦੀ ਜੈ’ ਦੇ ਨਾਅਰੇ ਲਾਏ ਅਤੇ ਹਰ ਘਰ ਵਿੱਚ ਤਿਰੰਗਾ ਲਹਿਰਾਉਣ ਸਬੰਧੀ ਪਿੰਡ ਵਾਸੀਆਂ ਨੂੰ ਜਾਗਰੂਕ ਕੀਤਾ।

ਇਸ ਪ੍ਰਭਾਤ ਫੇਰੀ ਦੌਰਾਨ ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਅਤੇ ਯੂਨੀਵਰਸਿਟੀ ਦੇ ਅਧਿਕਾਰੀਆਂ ਨੇ ਪਿੰਡ ਘੁੱਦਾ ਦੇ ਸ਼ਹੀਦਾਂ ਦੇ ਪਰਿਵਾਰਾਂ ਨਾਲ ਵੀ ਮੁਲਾਕਾਤ ਕੀਤੀ, ਜਿਨ੍ਹਾਂ ਨੇ ਮਾਤ-ਭੂਮੀ ਦੀ ਰੱਖਿਆ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਸਨ। ਸੀਯੂਪੀਬੀ ਦੇ ਅਧਿਕਾਰੀਆਂ ਨੇ ਸ੍ਰੀ ਬੇਲਾ ਸਿੰਘ (ਸ਼ਹੀਦ, 1971), ਸ੍ਰੀ ਕਰਨੈਲ ਸਿੰਘ (ਸ਼ਹੀਦ, 1971) ਅਤੇ ਸ੍ਰੀ ਕਾਲਾ ਸਿੰਘ (ਸ਼ਹੀਦ, 2001) ਦੇ ਪਰਿਵਾਰਕ ਮੈਂਬਰਾਂ ਨੂੰ ਤਿਰੰਗਾ ਭੇਂਟ ਕਰਕੇ ਸਨਮਾਨਿਤ ਕੀਤਾ ਅਤੇ ਦੇਸ਼ ਦੇ ਨਾਇਕਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ।

ਇਸ ਮੌਕੇ ਮਾਨਯੋਗ ਵਾਈਸ ਚਾਂਸਲਰ ਨੇ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਕਿਹਾ ਕਿ ਤਿਰੰਗਾ ਸਾਡੇ ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਅਤੇ ਸਾਡੇ ਨਾਇਕਾਂ ਦੀ ਕੁਰਬਾਨੀ ਦਾ ਪ੍ਰਤੀਕ ਹੈ। ਇਹ ਸਭ ਦੀ ਜ਼ਿੰਮੇਵਾਰੀ ਹੈ ਕਿ ਅਸੀਂ ਸੰਘਰਸ਼ ਤੋਂ ਮਿਲੀ ਆਜ਼ਾਦੀ ਦੇ ਮਹੱਤਵ ਨੂੰ ਸਮਝੀਏ ਅਤੇ ਕੌਮੀ ਅਖੰਡਤਾ ਦੀ ਰਾਖੀ ਲਈ ਆਪਣਾ ਫਰਜ਼ ਨਿਭਾਈਏ। ਪ੍ਰੋ. ਤਿਵਾਰੀ ਨੇ ਇਹ ਵੀ ਕਿਹਾ ਕਿ ‘ਆਜ਼ਾਦੀ ਕਾ ਅੰਮ੍ਰਿਤ ਮਹੋਤਸਵ’ ਤਹਿਤ ‘ਹਰ ਘਰ ਤਿਰੰਗਾ ਅਭਿਆਨ’ ਨਾਗਰਿਕਾਂ ਨੂੰ ਉਨ੍ਹਾਂ ਦੇ ਘਰਾਂ ‘ਤੇ ਤਿਰੰਗਾ ਲਹਿਰਾਉਣ ਲਈ ਪ੍ਰੇਰਿਤ ਕਰੇਗਾ।


Spread the love

1 thought on “ਸੈਂਟਰਲ ਯੂਨੀਵਰਸਿਟੀ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਪਿੰਡ ਘੁੱਦਾ ਵਿਖੇ ਹਰ ਘਰ ਵਿੱਚ ਤਿਰੰਗਾ ਪ੍ਰਭਾਤ ਫੇਰੀ ਕੱਢੀ”

  1. Pingback: ਸੈਂਟਰਲ ਯੂਨੀਵਰਸਿਟੀ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਪਿੰਡ ਘੁੱਦਾ ਵਿਖੇ ਹਰ ਘਰ ਵਿੱਚ ਤਿਰੰਗਾ ਪ੍ਰਭਾਤ ਫੇਰੀ ਕ

Comments are closed.

Scroll to Top