ਨਵੀਂ ਅਨਾਜ ਮੰਡੀ ਤਪਾ ਵਿਖੇ ਮਨਾਇਆ ਗਿਆ ਆਜ਼ਾਦੀ ਦਿਹਾੜਾ

Spread the love

ਨਵੀਂ ਅਨਾਜ ਮੰਡੀ ਤਪਾ ਵਿਖੇ ਮਨਾਇਆ ਗਿਆ ਆਜ਼ਾਦੀ ਦਿਹਾੜਾ

ਤਪਾ, 15 ਅਗਸਤ

ਦੇਸ਼ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋਣ ਮੌਕੇ ਤਹਿਸੀਲ ਪੱਧਰੀ ਸਮਾਗਮ ਨਵੀਂ ਅਨਾਜ ਮੰਡੀ ਤਪਾ ਵਿਖੇ ਕਰਾਇਆ ਗਿਆ, ਜਿਸ ਵਿੱਚ ਉਪ ਮੰਡਲ ਮੈਜਿਸਟ੍ਰੇਟ ਸ. ਗੋਪਾਲ ਸਿੰੰਘ ਨੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਤੇ ਇਸ ਮੌਕੇ ਵਿਧਾਇਕ ਭਦੌੜ ਲਾਭ ਸਿੰਘ ਉਗੋਕੇ ਉਨਾਂ ਨਾਲ ਮੌਜੂਦ ਸਨ। ਇਸ ਮੌਕੇ ਪੁਲੀਸ ਟੁਕੜੀ ਨੇ ਸਲਾਮੀ ਦਿੱਤੀ।

ਇਸ ਮੌਕੇ ਸੰਬੋਧਨ ਕਰਦਿਆਂ ਉਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਹਰ ਖੇਤਰ ਵਿਚ ਬਿਹਤਰ ਸੇਵਾਵਾਂ ਦੇਣ ਲਈ ਉਪਰਾਲੇ ਕਰ ਰਹੀ ਹੈ। ਸਰਕਾਰ ਵੱਲੋਂ ਅੱਜ 75ਵੇਂ ਸੁਤੰਤਰਤਾ ਦਿਵਸ ਦੀ ਵਰੇਗੰਢ ਮੌਕੇ 75 ਆਮ ਆਦਮੀ ਕਲੀਨਿਕ ਪਹਿਲੇ ਪੜਾਅ ’ਚ ਖੋਲੇ ਜਾ ਰਹੇ ਹਨ, ਜਿਸ ਤਹਿਤ ਅੱਜ ਪਿੰਡ ਉਗੋਕ ਵਿਚ ਵੀ ਆਦਮੀ ਆਦਮੀ ਕਲੀਨਿਕ ਖੋਲਿਆ ਜਾ ਰਿਹਾ ਹੈ। ਸਰਕਾਰ ਵੱਲੋਂ ਪੰਜਾਬ ਦੇ ਵਾਤਾਵਰਣ ਨੂੰ ਸ਼ੁੱਧ ਰੱਖਣ ਦੇ ਉਦੇਸ਼ ਨਾਲ ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ ਚਲਾਈ ਗਈ ਹੈ, ਜਿਸ ਵਿਚ ਹਰ ਵਿਧਾਨ ਸਭਾ ਹਲਕੇ ਵਿਚ 50 ਹਜ਼ਾਰ ਪੌਦੇ ਲਾਉਣ ਦਾ ਟੀਚਾ ਮਿੱਥਿਆ ਜਾ ਰਿਹਾ ਹੈ ਅਤੇ ਜ਼ਿਲੇ ਵਿਚ ਟੀਚੇ ਤੋਂ ਵੱਧ ਪੌਦੇ ਲਾਏ ਜਾ ਰਹੇ ਹਨ।

ਇਸ ਮੌਕੇ ਆਜ਼ਾਦੀ ਘੁਲਾਟੀਆਂ ਦੇ ਵਾਰਸਾਂ ਅਤੇ ਚੰਗੀ ਕਾਰਗੁਜ਼ਾਰੀ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਤੇ ਹੋਰ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਵੱਖ ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਸੱਭਿਆਚਾਰਕ ਪੇਸ਼ਕਾਰੀਆਂ ਦਿੱਤੀਆਂ ਗਈਆਂ, ਜਿਨਾਂ ਦਾ ਮੁੱਖ ਮਹਿਮਾਨ ਵੱਲੋਂ ਸਨਮਾਨ ਕੀਤਾ ਗਿਆ।

ਇਸ ਮੌਕੇ ਡੀਐਸਪੀ ਰਵਿੰਦਰ ਸਿੰਘ, ਨਾਇਬ ਤਹਿਸੀਲਦਾਰ ਤਪਾ ਜਸਕਰਨ ਸਿੰਘ, ਨਾਇਬ ਤਹਿਸੀਲਦਾਰ ਭਦੌੜ ਹਮੀਸ਼ ਕੁਮਾਰ ਤੇ ਹੋਰ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ, ਸਕੂਲੀ ਅਧਿਆਪਕ, ਵਿਦਿਆਰਥੀ ਤੇ ਹੋਰ ਪਤਵੰਤੇ ਹਾਜ਼ਰ ਸਨ।


Spread the love
Scroll to Top