ਜ਼ਿਲ੍ਹਾ ਭਾਸ਼ਾ ਦਫਤਰ ਵੱਲੋਂ ਸਾਹਿਤ ਸਿਰਜਣ ਅਤੇ ਕਵਿਤਾ ਉਚਾਰਨ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਗਏ

Spread the love

ਮੁਕਾਬਲਿਆਂ ‘ਚ ਵਿਦਿਅਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ

ਪਹਿਲੀਆਂ ਪੁਜੀਸ਼ਨਾਂ ‘ਤੇ ਕੁੜੀਆਂ ਰਹੀਆਂ ਕਾਬਜ਼


ਰਘਵੀਰ ਹੈਪੀ , ਬਰਨਾਲਾ,30 ਅਗਸਤ 2022
      ਭਾਸ਼ਾ ਵਿਭਾਗ ਵੱਲੋਂ ਭਾਸ਼ਾਵਾਂ ਬਾਰੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਰਹਿਨੁਮਾਈ,ਭਾਸ਼ਾਵਾਂ ਬਾਰੇ ਵਿਭਾਗ ਦੇ ਸਕੱਤਰ ਮੈਡਮ ਜਸਪ੍ਰੀਤ ਤਲਵਾੜ ਆਈ.ਏ.ਐੱਸ ਦੀ ਅਗਵਾਈ ਅਤੇ ਵਿਭਾਗ ਦੇ ਸੰਯੁਕਤ ਡਾਇਰੈਕਟਰ ਮੈਡਮ ਵੀਰਪਾਲ ਕੌਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਭਾਸ਼ਾ ਦਫਤਰ ਬਰਨਾਲਾ ਵੱਲੋਂ ਸਥਾਨਕ ਵਾਈ.ਐੱਸ ਸਕੂਲ ਵਿਖੇ ਜ਼ਿਲ੍ਹੇ ਦੇ ਸਰਕਾਰੀ,ਸਰਕਾਰੀ ਸਹਾਇਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ ਦੇ ਵਿਦਿਆਰਥੀਆਂ ਦੇ ਸਾਹਿਤ ਸਿਰਜਣ ਅਤੇ ਕਵਿਤਾ ਉਚਾਰਨ ਮੁਕਾਬਲੇ ਕਰਵਾਏ ਗਏ।
     ਜ਼ਿਲ੍ਹਾ ਭਾਸ਼ਾ ਅਫਸਰ ਸੁਖਵਿੰਦਰ ਸਿੰਘ ਗੁਰਮ ਅਤੇ ਬਿੰਦਰ ਸਿੰਘ ਖੁੱਡੀ ਕਲਾਂ ਖੋਜ ਅਫਸਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਹਿਤ ਸਿਰਜਣ ਮੁਕਾਬਲਿਆਂ ਅਧੀਨ ਲੇਖ,ਕਵਿਤਾ ਅਤੇ ਕਹਾਣੀ ਲਿਖਣ ਦੇ ਮੁਕਾਬਲੇ ਕਰਵਾਏ ਗਏ।
     ਇਸ ਮੌਕੇ ਵਾਈ.ਐੱਸ ਸਕੂਲ ਦੀ ਪਿੰ੍ਸੀਪਲ ਮੈਡਮ ਬਿੰਮੀ ਪੁਰੀ ਵੱਲੋੰ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ ਗਈ।ਤੇਜਾ ਸਿੰਘ ਤਿਲਕ ਅਤੇ ਮੈਡਮ ਸਿਮਰਨ ਅਕਸ ਸਹਾਇਕ ਪ੍ਰੋਫੈਸਰ ਵੱਲੋਂ ਕਵਿਤਾ,ਲੇਖ ਅਤੇ ਕਹਾਣੀ ਲਿਖਣ ਮੁਕਾਬਲਿਆਂ ਦੀ ਜਜਮੈਂਟ ਕੀਤੀ ਗਈ।ਲੇਖ ਲਿਖਣ ਮੁਕਾਬਲੇ ਵਿੱਚੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਦੁੱਨਾ ਦੀ ਵਿਦਿਆਰਥਣ ਖੁਸ਼ਪ੍ਰੀਤ ਕੌਰ ਪਹਿਲੇ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਮਗੜ੍ਹ ਦੀ ਵਿਦਿਆਰਥਣ ਮਨਪ੍ਰੀਤ ਕੌਰ ਦੂਜੇ ਸਥਾਨ ‘ਤੇ ਰਹੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਮਗੜ੍ਹ ਦੀ ਹੀ ਵਿਦਿਆਰਥਣ ਅਵਨੀਤ ਕੌਰ ਤੀਜੇ ਸਥਾਨ ‘ਤੇ ਰਹੀ।
     ਕਹਾਣੀ ਲਿਖਣ ਮੁਕਾਬਲੇ ਵਿੱਚੋਂ ਵਾਈ.ਐੱਸ.ਸਕੂਲ ਬਰਨਾਲਾ ਦੀ ਵਿਦਿਆਰਥਣ ਅਨੁਸ਼ਿਕਾ ਪਹਿਲੇ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਦੁੱਨਾ ਦੀ ਵਿਦਿਆਰਥਣ ਜਸ਼ਨ ਕੌਰ ਦੂਜੇ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਦੁੱਨਾ ਦੀ ਹੀ ਵਿਦਿਆਰਥਣ ਹਰਮਨਪ੍ਰੀਤ ਕੌਰ ਤੀਜੇ ਸਥਾਨ ‘ਤੇ ਰਹੀ।ਇਸੇ ਤਰ੍ਹਾਂ ਕਵਿਤਾ ਲਿਖਣ ਮੁਕਾਬਲੇ ਵਿੱਚੋਂ ਸਰਕਾਰੀ ਹਾਈ ਸਕੂਲ ਨੰਗਲ ਦੀ ਵਿਦਿਆਰਥਣ ਜਸਪ੍ਰੀਤ ਕੌਰ ਪਹਿਲੇ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਮਗੜ੍ਹ ਦੀ ਵਿਦਿਆਰਥਣ ਸੁਨੀਤਾ ਰਾਣੀ ਦੂਜੇ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਮਗੜ੍ਹ ਦੀ ਹੀ ਵਿਦਿਆਰਥਣ ਮਨਪ੍ਰੀਤ ਕੌਰ ਤੀਜੇ ਸਥਾਨ ‘ਤੇ ਰਹੀ।
      ਮਨਜੀਤ ਸਿੰਘ ਸਾਗਰ ਅਤੇ ਡਾ.ਰਾਮਪਾਲ ਸਹਾਇਕ ਪ੍ਰੋਫੈਸਰ ਵੱਲੋਂ ਕਵਿਤਾ ਗਾਇਨ ਮੁਕਾਬਲੇ ਦੀ ਕੀਤੀ ਜਜਮੈਂਟ ਅਨੁਸਾਰ ਸਰਕਾਰੀ ਹਾਈ ਸਕੂਲ ਸਹਿਜੜਾ ਦੀ ਵਿਦਿਆਰਥਣ ਚਰਨਕੰਵਲ ਕੌਰ ਪਹਿਲੇ ਸਥਾਨ ‘ਤੇ ਰਹੀ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੌਲਾ ਦਾ ਵਿਦਿਆਰਥੀ ਸ਼ਾਹ ਨਵਾਜ਼ ਦੂਜੇ ਸਥਾਨ ‘ਤੇ ਰਿਹਾ ਜਦਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ(ਮੁੰਡੇ)ਭਦੌੜ ਦਾ ਵਿਦਿਆਰਥੀ ਸਹਿਜ਼ ਤੀਜੇ ਸਥਾਨ ‘ਤੇ ਰਿਹਾ।ਹਰ ਵੰਨਗੀ ਦੇ ਮੁਕਾਬਲੇ ਵਿੱਚੋਂ ਪਹਿਲਾ,ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਕ੍ਰਮਵਾਰ 1000,750 ਅਤੇ 500 ਰੁਪਏ ਦੀ ਨਕਦ ਰਾਸ਼ੀ ਅਤੇ ਪ੍ਰਸ਼ੰਸ਼ਾ ਪੱਤਰ ਨਾਲ ਸਨਮਾਨਿਤ ਕੀਤਾ ਗਿਆ।ਇਸ ਮੌਕੇ ਜਗਦੇਵ ਸਿੰਘ ਜੂਨੀਅਰ ਸਹਾਇਕ ਜ਼ਿਲ੍ਹਾ ਭਾਸ਼ਾ ਦਫਤਰ ਅਤੇ ਗੋਬਿੰਦ  ਸਿੰਘ ਸਮੇਤ ਵਿਦਆਰਥੀਆਂ ਦੇ ਗਾਈਡ ਅਧਿਆਪਕ ਵੀ ਹਾਜ਼ਰ ਸਨ।

Spread the love
Scroll to Top