ਨਗਰ ਕੌਂਸਲ ਨੇ ਵਿੱਢੀ ਪਾਬੰਦੀਸ਼ੁਦਾ ਪਲਾਸਟਿਕ ਵਿਰੁੱਧ ਮੁਹਿੰਮ, 20 ਕਿਲੋ ਲਿਫਾਫੇ ਬਰਾਮਦ

Spread the love

EO ਨੇ ਲੋਕਾਂ ਨੂੰ ਕਿਹਾ ,ਵਾਤਾਵਰਣ ਨੂੰ ਹਰਿਆ ਭਰਿਆ ਅਤੇ ਸ਼ੁੱਧ ਕਰਨ ਲਈ ਨਗਰ ਕੌਂਸਲ ਨੂੰ ਦਿਉ ਸਹਿਯੋਗ 


ਰਘਵੀਰ ਹੈਪੀ , ਬਰਨਾਲਾ, 12 ਸਤੰਬਰ 2022 
            ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਲਾਸਟਿਕ ਵਿਰੋਧੀ ਮੁਹਿੰਮ ਨੂੰ ਅੱਗੇ ਤੋਰਦਿਆਂ ਡਿਪਟੀ ਕਮਿਸ਼ਨਰ ਬਰਨਾਲਾ ਡਾ. ਹਰੀਸ਼ ਨਈਅਰ ਦੀ ਰਹਿਨੁਮਾਈ ਹੇਠ ਨਗਰ ਕੌਂਸਲ ਬਰਨਾਲਾ ਵੱਲੋਂ ਸ਼ਹਿਰ ਅੰਦਰ ਵਿਸ਼ੇਸ਼ ਮੁਹਿੰਮ ਚਲਾ ਕੇ ਦੁਕਾਨਦਾਰਾਂ ਅਤੇ ਆਮ ਲੋਕਾਂ ਨੂੰ ਪਲਾਸਟਿਕ ਵਿਰੁੱਧ ਜਾਗਰੂਕ ਕੀਤਾ ਜਾ ਰਿਹਾ ਹੈ।ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਨੇ ਦੱਸਿਆ ਕਿ  ਨਗਰ ਕੌਂਸਲ ਬਰਨਾਲਾ ਦੀ ਟੀਮ ਵੱਲੋਂ ਅੱਜ ਸਦਰ ਬਾਜ਼ਾਰ, ਫਰਵਾਹੀ ਬਾਜ਼ਾਰ ਤੇ ਹੰਡਿਆਇਆ ਬਾਜ਼ਾਰ ਦੀ ਚੈਕਿੰਗ ਕੀਤੀ ਗਈ। ਕਾਰਜਸਾਧਕ ਅਫਸਰ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਚੈਕਿੰਗ ਦੌਰਾਨ ਪੰਜ ਵੱਖ ਵੱਖ ਵਸਤਾਂ ਦੀਆਂ ਦੁਕਾਨਾਂ ਤੋਂ ਲਗਭਗ 20 ਕਿਲੋ ਸਿੰਗਲ ਯੂਜ਼ ਪਲਾਸਟਿਕ ਜ਼ਬਤ ਕੀਤਾ ਗਿਆ ਅਤੇ ਸਬੰਧਤ ਦੁਕਾਨਦਾਰਾਂ ਨੂੰ ਭਵਿੱਖ ਵਿੱਚ ਇਸ ਦੀ ਵਰਤੋਂ ਨਾ ਕਰਨ ਬਾਰੇ ਪ੍ਰੇਰਿਤ ਵੀ ਕੀਤਾ ਗਿਆ।       ਨਗਰ ਕੌਂਸਲ ਬਰਨਾਲਾ ਵੱਲੋਂ ਸ਼ਹਿਰ ਵਾਸੀਆਂ ਨੂੰ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨਾ ਕਰਨ ਬਾਰੇ ਬੇਨਤੀ ਕੀਤੀ ਗਈ ਅਤੇ ਇਸ ਮੁਹਿੰਮ ਵਿੱਚ ਵਾਤਾਵਰਣ ਨੂੰ ਹਰਿਆ ਭਰਿਆ ਅਤੇ ਸ਼ੁੱਧ ਕਰਨ ਲਈ ਨਗਰ ਕੌਂਸਲ ਨੂੰ ਸਹਿਯੋਗ ਦੇਣ ਲਈ ਕਿਹਾ ਗਿਆ।
     ਈਓ ਬਰਨਾਲਾ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸ਼ਹਿਰ ਅੰਦਰ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਰੋਕਣ ਲਈ ਲਗਾਤਾਰ ਚੈਕਿੰਗ ਕੀਤੀ ਜਾਵੇਗੀ ਅਤੇ ਉਲੰਘਣਾ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਸ ਮੌਕੇ ਹਰਪ੍ਰੀਤ ਸਿੰਘ ਸੁਪਰਡੈਂਟ, ਸੁਖਵਿੰਦਰ ਸਿੰਘ ਇੰਸਪੈਕਟਰ, ਗੁਰਮੀਤ ਸਿੰਘ ਲਾਇਸੈਂਸ ਕਲਰਕ ਤੇ ਹੋਰ ਕਰਮਚਾਰੀ ਹਾਜ਼ਰ ਸਨ।


Spread the love
Scroll to Top