ਹਲਕਾ ਵਾਸੀਆਂ ਵੱਲੋਂ ਵਿਧਾਇਕ ਬੱਲੂਆਣਾ ਅਮਨਦੀਪ ਸਿੰਘ ਗੋਲਡੀ ਮੁਸਾਫਰ ਦੇ ਧੰਨਵਾਦ ਲਈ ਇਕ ਸਮਾਗਮ ਦਾ ਕੀਤਾ ਗਿਆ ਆਯੋਜਨ
ਫਾਜ਼ਿਲਕਾ 12 ਸਤੰਬਰ (ਪੀ.ਟੀ.ਨੈਟਵਰਕ)
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫ਼ਾਜ਼ਿਲਕਾ ਜ਼ਿਲ੍ਹੇ ਦੇ ਸਾਲ 2020 ਦੇ ਖਰਾਬੇ ਦੇ ਮੁਆਵਜ਼ੇ ਲਈ 32 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੇ ਜਾਣ ਤੋਂ ਬਾਅਦ ਅੱਜ ਬੱਲੂਆਣਾ ਵਿਖੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਰ ਦੇ ਧੰਨਵਾਦ ਲਈ ਇਕ ਸਮਾਗਮ ਕੀਤਾ ਗਿਆ। ਜਿਸ ਵਿੱਚ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਰ ਵੱਲੋਂ ਪੁੱਜਣ ਤੇ ਹਲਕਾ ਵਾਸੀਆਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ।
ਇਸ ਦੌਰਾਨ ਸੰਬੋਧਨ ਕਰਦਿਆਂ ਅਮਨਦੀਪ ਸਿੰਘ ਗੋਲਡੀ ਮੁਸਾਫਰ ਨੇ ਕਿਹਾ ਕਿ ਉਨ੍ਹਾਂ ਵਲੋਂ ਹਲਕੇ ਦੇ ਲੋਕਾਂ ਨਾਲ ਚੋਣਾਂ ਮੌਕੇ ਜੋ ਵੀ ਵਾਅਦੇ ਕੀਤੇ ਗਏ ਸਨ ਉਨ੍ਹਾਂ ਵਿੱਚੋਂ ਦੋ ਵਾਅਦੇ ਪੂਰੇ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ 500 ਕਰੋੜ ਦੇ ਪ੍ਰਾਜੈਕਟ ਨਾਲ ਬੱਲੂਆਣਾ ਹਲਕੇ ਦੇ ਪਿੰਡ-ਪਿੰਡ ਸਾਫ ਸੁਥਰਾ ਨਹਿਰੀ ਪਾਣੀ ਉਪਲੱਬਧ ਕਰਵਾਉਣ ਲਈ ਪ੍ਰਾਜੈਕਟ ਸ਼ੁਰੂ ਹੋ ਚੁੱਕਿਆ ਹੈ। ਇਸ ਤੋਂ ਇਲਾਵਾ ਸਾਲ 2020 ਵਿੱਚ ਬੱਲੂਆਣਾ ਹਲਕੇ ਦੇ ਕਿਸਾਨਾਂ ਦਾ ਜੋ ਕਰੋੜਾਂ ਰੁਪਏ ਦਾ ਨੁਕਸਾਨ ਹੋ ਗਿਆ ਸੀ ਉਸ ਦੀ ਮੁਆਵਜ਼ਾ ਰਾਸ਼ੀ ਹਾਲੇ ਤੱਕ ਕਿਸਾਨਾਂ ਨੂੰ ਨਹੀਂ ਮਿਲੀ ਸੀ। ਜਿਸ ਲਈ ਉਨ੍ਹਾਂ ਵੱਲੋਂ ਕੀਤੇ ਗਏ ਯਤਨਾਂ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 32 ਕਰੋੜ ਰੁਪਏ ਦੀ ਰਾਸ਼ੀ ਫ਼ਾਜ਼ਿਲਕਾ ਜ਼ਿਲ੍ਹੇ ਦੇ ਕਿਸਾਨਾਂ ਲਈ ਜਾਰੀ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਮੁੱਖਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਸਾਰੇ ਪੂਰੇ ਕਰੇਗੀ।
ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਲੋਕਾਂ ਦੀ ਸਾਰ ਨਹੀਂ ਲਈ ਗਈ ਜਿਸ ਕਾਰਨ ਲੋਕਾਂ ਨੇ 92 ਸੀਟਾਂ ਦੇ ਕੇ ਆਮ ਆਦਮੀ ਪਾਰਟੀ ਨੂੰ ਸਪਸ਼ਟ ਬਹੁਮਤ ਦਿੱਤਾ ਸੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਸਰਕਾਰ ਹੈ ਤੇ ਲੋਕਾਂ ਨੂੰ ਚੋਣਾਂ ਮੌਕੇ ਦਿੱਤੀਆਂ ਗਾਰੰਟੀਆ ਸਾਰੀਆਂ ਪੂਰੀਆਂ ਹੋਣਗੀਆਂ। ਉਨ੍ਹਾਂ ਕਿਹਾ ਕਿ ਬੱਲੂਆਣਾ ਹਲਕੇ ਦੇ ਦਫ਼ਤਰ ਵੀ ਵੱਖਰੇ ਹੋਣਗੇ ਉਸ ਲਈ ਵੀ ਯਤਨ ਕੀਤੇ ਜਾ ਰਹੇ ਹਨ ਉਨ੍ਹਾਂ ਕਿਹਾ ਕਿ ਹੁਣ ਤੱਕ ਦੀਆਂ ਸਰਕਾਰਾਂ ਨੇ ਬਲੂਆਣਾ ਹਲਕੇ ਨੂੰ ਪਛਾੜ ਕੇ ਹੀ ਰੱਖਿਆ ਹੈ ਪਰ ਹੁਣ ਅਸੀਂ ਹਲਕੇ ਦੀ ਨੁਹਾਰ ਬਦਲ ਦਿਆਂਗੇ।
Pingback: ਹਲਕਾ ਵਾਸੀਆਂ ਵੱਲੋਂ ਵਿਧਾਇਕ ਬੱਲੂਆਣਾ ਅਮਨਦੀਪ ਸਿੰਘ ਗੋਲਡੀ ਮੁਸਾਫਰ ਦੇ ਧੰਨਵਾਦ ਲਈ ਇਕ ਸਮਾਗਮ ਦਾ ਕੀਤਾ ਗਿਆ ਆਯੋਜ