ਸਹਾਇਕ ਪ੍ਰੋਫ਼ੈਸਰਾਂ ਤੇ Police ਜ਼ਬਰ ਖਿਲਾਫ ਵਧਿਆ ਰੋਸ, ਆਮ ‘ ਸਰਕਾਰ ਖਾਸ ਬਣੀ – ਸੁਖਵਿੰਦਰ ਢਿੱਲਵਾਂ

Spread the love

1158 ਸਹਾਇਕ ਪ੍ਰੋਫ਼ੈਸਰਾਂ ਉੱਤੇ ਜ਼ਬਰ ਦੀ ਕੀਤੀ ਨਿਖੇਧੀ ਤੇ ਸਰਕਾਰ ਨੂੰ ਭੰਡਿਆ


ਸੋਨੀ ਪਨੇਸਰ , ਬਰਨਾਲਾ 20 ਸਤੰਬਰ 2022
      ਆਮ ਆਦਮੀ ਪਾਰਟੀ ਦੀ ਸਰਕਾਰ ਦਾ ਲੋਕ ਦੋਖੀ ਚਿਹਰਾ ਸਾਹਮਣੇ ਆ ਚੁੱਕਾ ਹੈ। ਪੰਜਾਬ ਦੀ ਬੇਰੁਜ਼ਗਾਰ ਨੌਜਵਾਨੀ ਦੇ ਪੱਖ ਵਿੱਚ ਛਲਾਵੇ ਕਰਨ ਵਾਲੇ ਮੁੱਖ ਮੰਤਰੀ ਸ੍ਰ ਭਗਵੰਤ ਮਾਨ ਦੀ ਸਰਕਾਰ ਨੇ 1158 ਸਹਾਇਕ ਪ੍ਰੋਫ਼ੈਸਰਾਂ ਉੱਤੇ ਬੇਤਹਾਸ਼ਾ ਜ਼ਬਰ ਕਰਕੇ ਪਿਛਲੀਆਂ ਸਰਕਾਰਾਂ ਨੂੰ ਮਾਤ ਪਾ ਦਿੱਤੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਟੈਟ ਪਾਸ ਬੇਰੁਜ਼ਗਾਰ ਬੀ ਐਡ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਨੇ ਬਰਨਾਲਾ ਵਿਖੇ ਉਚੇਰੀ ਸਿੱਖਿਆ ਮੰਤਰੀ ਸ੍ਰ ਗੁਰਮੀਤ ਸਿੰਘ ਮੀਤ ਹੇਅਰ ਦੀ ਕੋਠੀ ਅੱਗੇ ਰੋਸ ਕਰਦੇ ਬੇਰੁਜ਼ਗਾਰਾਂ ਦੇ ਪੱਖ ਵਿੱਚ ਹਾਅ ਦਾ ਨਾਹਰਾ ਮਾਰਦੇ ਹੋਏ ਅਤੇ ਸਰਕਾਰ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦੇ ਹੋਏ ਕੀਤਾ।
     ਉਹਨਾਂ ਸ੍ਰ ਮੀਤ ਹੇਅਰ ਨੂੰ  ਡਰਾਮੇਬਾਜ਼ ਅਤੇ ਮਗਰ ਮੱਛ ਦੇ ਹੰਝੂ ਵਹਾਉਣ ਵਾਲਾ ਮੰਤਰੀ ਕਿਹਾ । ਕਿਉਕਿ ਵਿਰੋਧੀ ਧਿਰ ਵਿੱਚ ਹੁੰਦੇ ਹੋਏ ਉਹ ਬੇਰੁਜ਼ਗਾਰਾਂ ਦੇ ਧਰਨਿਆਂ ਵਿੱਚ ਸ਼ਾਮਿਲ ਹੋਕੇ  ਵੱਡੇ ਵੱਡੇ ਵਾਅਦੇ ਕਰਦੇ ਸਨ। ਹੁਣ ਜਦੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ , ਉਹ ਵੀ ਪਿਛਲੀਆਂ ਸਰਕਾਰਾਂ ਤੋਂ ਵਧੇਰੇ ਜਾਬਰ ਰੂਪ ਧਾਰਨ ਕਰ ਰਹੀ ਹੈ । ਸਿਹਤ ਅਤੇ ਸਿੱਖਿਆ ਨੂੰ ਵਿਸ਼ੇਸ਼ ਤਵੱਜੋ ਦੇਣ ਦੇ ਦਮਗਜੇ ਮਾਰਨ ਵਾਲੀ ਸਰਕਾਰ ਨੌਕਰੀਆਂ ਦੀ ਬਜਾਏ ਡਾਂਗਾਂ ਨਾਲ ਨਿਵਾਜ਼ ਰਹੀ ਹੈ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਅਜੇ ਤੱਕ ਪਿਛਲੀ ਕਾਂਗਰਸ ਸਰਕਾਰ ਵੱਲੋਂ ਜਾਰੀ ਭਰਤੀਆਂ ਨੂੰ ਨੇਪਰੇ ਨਹੀਂ ਚਾੜ ਰਹੀ। ਉਹਨਾਂ ਬੇਰੁਜ਼ਗਾਰਾਂ ਨੂੰ ਦੇਰ ਰਾਤ ਤੱਕ ਥਾਣਿਆਂ ਵਿਚ ਡੱਕਣ ਦੀ ਵੀ ਨਿਖੇਧੀ ਕੀਤੀ ।

Spread the love
Scroll to Top