ਸਿਹਤ ਸਹੂਲਤਾਂ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਨ ਦੇ ਸੀਨੀਅਰ ਮੈਡੀਕਲ ਅਫਸਰਾਂ ਨੂੰ ਨਿਰਦੇਸ਼- ਸਿਵਲ ਸਰਜਨ
ਫਾਜ਼ਿਲਕਾ 22 ਸਤੰਬਰ (ਪੀ.ਟੀ.ਨੈਟਵਰਕ)
ਸਿਵਲ ਸਰਜਨ ਡਾ: ਰਜਿੰਦਰਪਾਲ ਬੈਂਸ ਵਲੋਂ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਅਤੇ ਪ੍ਰੋਗਰਾਮ ਅਫਸਰ ਦੀ ਮਹੀਨਾਵਾਰ ਮੀਟਿੰਗ ਕੀਤੀ ਗਈ, ਜਿਸ ਵਿਚ ਸਿਹਤ ਵਿਭਾਗ ਵਲੋਂ ਚਲਾਏ ਜਾ ਰਹੇ ਪ੍ਰੋਗਰਾਮਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਲੋਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਿਹਤ ਸਹੂਲਤਾਂ ਨੂੰ ਲੈ ਕੇ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ।
ਇਸ ਦੌਰਾਨ ਸਿਵਲ ਸਰਜਨ ਨੇ ਕਿਹਾ ਕਿ ਪੰਜਾਬ ਸਰਕਾਰ ਸਿਹਤ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਗੰਭੀਰ ਹੈ ਅਤੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨੂੰ ਚਾਹੀਦਾ ਹੈ ਕਿ ਉਹ ਹੇਠਲੇ ਪੱਧਰ ਤੱਕ ਲੋਕਾਂ ਨੂੰ ਬਿਹਤਰ ਬਣਾਉਣ ਲਈ ਉਪਰਾਲੇ ਕਰਨ। ਓ.ਪੀ.ਡੀ ਸੇਵਾ ਸਮੇਂ ਸਿਰ ਚਾਲੂ ਕੀਤੀ ਜਾਵੇ ਅਤੇ ਸਮੂਹ ਸਟਾਫ਼ ਦੀ ਸਮੇਂ ਸਿਰ ਹਾਜ਼ਰੀ ਯਕੀਨੀ ਬਣਾਈ ਜਾਵੇ ਤਾਂ ਜੋ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਨਾ ਕਰਨਾ ਪਵੇ। ਹਸਪਤਾਲ ਵਿੱਚ ਟੈਸਟਾਂ, ਅਲਟਰਾਸਾਊਂਡ ਦੀਆਂ ਲੋੜੀਂਦੀਆਂ ਵਸਤਾਂ ਉਪਲਬਧ ਹਨ।
ਉਨ੍ਹਾਂ ਦੱਸਿਆ ਕਿ ਡਰੱਗ ਸਟੋਰ ਬਠਿੰਡਾ ਵਿਖੇ ਦਵਾਈਆਂ ਦੀ ਕੋਈ ਘਾਟ ਨਹੀਂ ਹੈ ਅਤੇ ਸਾਰੇ ਹਸਪਤਾਲਾਂ, ਸੀ.ਐਚ.ਸੀ., ਪੀ.ਐਚ.ਸੀ., ਅਤੇ ਫਾਜ਼ਿਲਕਾ ਦੇ ਸਿਹਤ ਤੰਦਰੁਸਤੀ ਕੇਂਦਰਾਂ ਵਿੱਚ ਇਹ ਯਕੀਨੀ ਬਣਾਇਆ ਜਾਵੇ ਕਿ ਦਵਾਈਆਂ ਦੀ ਮੰਗ ਸਮੇਂ ਤੋਂ ਪਹਿਲਾਂ ਭੇਜੀ ਜਾਵੇ ਤਾਂ ਜੋ ਲੋਕਾਂ ਨੂੰ ਕੇਂਦਰਾਂ ਤੋਂ ਦਵਾਈਆਂ ਮਿਲ ਸਕਣ। ਮੀਟਿੰਗ ਵਿੱਚ ਵੈਕਟਰ ਬੋਰਨ, ਤੰਬਾਕੂ, ਜੱਚਾ-ਬੱਚਾ ਸੇਵਾਵਾਂ, ਜਨਨੀ ਸੁਰੱਖਿਆ ਯੋਜਨਾ, ਮੌਤ ਜਨਮ ਸੇਵਾ, ਟੀ.ਬੀ ਪ੍ਰੋਗਰਾਮ, ਮਿਸ਼ਨ ਅਬਾਦ ਤਹਿਤ 30 ਪਿੰਡਾਂ ਵਿੱਚ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ ਗਈਆਂ।
ਇਸ ਦੌਰਾਨ ਸਹਾਇਕ ਸਿਵਲ ਸਰਜਨ ਡਾ: ਬਬੀਤਾ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ: ਕਵਿਤਾ ਸਿੰਘ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ: ਰਿਕੂ ਚਾਵਲਾ, ਡੱਬਵਾਲਾ ਕਲਾ ਤੋਂ ਡਾ: ਪੰਕਜ ਚੌਹਾਨ, ਖੂਈ ਖੇੜਾ ਤੋਂ ਡਾ: ਰੋਹਿਤ ਗੋਇਲ, ਡਾ: ਸਰਬਿੰਦਰ ਸਿੰਘ, ਡਾ. ਸੁਨੀਤਾ, ਰਾਜੇਸ਼ ਕੁਮਾਰ, ਕਰਨ ਕੁਮਾਰ, ਦਿਵੇਸ਼ ਕੁਮਾਰ ਤੋਂ ਇਲਾਵਾ ਹੋਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।
Pingback: ਸਿਹਤ ਸਹੂਲਤਾਂ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਨ ਦੇ ਸੀਨੀਅਰ ਮੈਡੀਕਲ ਅਫਸਰਾਂ ਨੂੰ ਨਿਰਦੇਸ਼- ਸਿਵਲ ਸਰਜਨ