ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੀਤਾ ਤੀਜੇ ਸਟੇਟ ਰੈਂਕਿੰਗ ਟੇਬਲ ਟੈਨਿਸ ਟੂਰਨਾਮੈਂਟ ਦਾ ਉਦਘਾਟਨ  

Spread the love

ਪੰਜਾਬ ਸਰਕਾਰ ਸੂਬੇ ਦੀ ਜਵਾਨੀ ਨੂੰ ਖੇਡਾਂ ਨਾਲ ਜੋੜਨ ਲਈ ਯਤਨਸ਼ੀਲ: ਅਮਨ ਅਰੋੜਾ  

26 ਸਤੰਬਰ ਤੱਕ ਹੋਣ ਵਾਲੇ ਤਿੰਨ ਰੋਜ਼ਾ ਟੂਰਨਾਮੈਂਟ ਵਿੱਚ ਸੈਂਕੜੇ ਖਿਡਾਰੀ ਲੈਣਗੇ ਭਾਗ 


ਰਘਬੀਰ ਹੈਪੀ ,ਬਰਨਾਲਾ, 24 ਸਤੰਬਰ  2022

  ਪੰਜਾਬ ਸਰਕਾਰ ਖੇਡਾਂ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਵਚਨਬੱਧ ਹੈ, ਇਸੇ ਉਦੇਸ਼ ਤਹਿਤ ‘ਖੇਡਾਂ ਵਤਨ ਪੰਜਾਬ ਦੀਆਂ’ ਕਰਵਾਈਆਂ ਜਾ ਰਹੀਆਂ ਹਨ। ਸਰਕਾਰ ਦਾ ਉਦੇਸ਼ ਹੈ ਕਿ ਸੂਬੇ ਦੀ ਜਵਾਨੀ ਨੂੰ ਮੁੜ ਤੋਂ ਖੇਡਾਂ ਨਾਲ ਜੋੜ ਕੇ ਪੰਜਾਬ ਨੂੰ ‘ਰੰਗਲਾ ਪੰਜਾਬ’ ਬਣਾਇਆ ਜਾਵੇ।ਇਹ ਪ੍ਰਗਟਾਵਾ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਤੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ੍ਰੀ ਅਮਨ ਅਰੋੜਾ ਨੇ ਇੱਥੇ ਬਰਨਾਲਾ ਡਿਸਟ੍ਰਿਕਟ ਟੇਬਲ ਟੈਨਿਸ ਐਸੋਸੀਏਸ਼ਨ ਵੱਲੋਂ ਲਾਲ ਬਹਾਦੁਰ ਸ਼ਾਸਤਰੀ ਆਰੀਆ ਮਹਿਲਾ ਕਾਲਜ ਵਿਖੇ ਕਰਵਾਏ ਜਾ ਰਹੇ ਤੀਜੇ ਪੰਜਾਬ ਸਟੇਟ ਰੈਂਕਿੰਗ ਟੇਬਲ ਟੈਨਿਸ ਟੂਰਨਾਮੈਂਟ ਦੇ ਉਦਘਾਟਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਖੇਡਾਂ ਦਾ ਉਦੇਸ਼ ਜਿੱਤ ਹਾਰ ਨਹੀਂ ਹੁੰਦੀ, ਬਲਕਿ ਖੇਡਣ ਦੀ ਭਾਵਨਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੰਜਾਬ ਵਿੱਚ ਕੌਮਾਂਤਰੀ ਪੱਧਰ ਦੇ ਖਿਡਾਰੀ ਪੈਦਾ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਖੇਡ ਮੰਤਰੀ ਪੰਜਾਬ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਇਸ ਦਿਸ਼ਾ ਵਿੱਚ ਸਿਰਤੋੜ ਯਤਨ ਕਰ ਰਹੇ ਹਨ।ਐਸੋਸੀਏਸ਼ਨ ਦੇ ਜਨਰਲ ਸਕੱਤਰ ਸ੍ਰੀ ਰੰਜੀਵ ਗੋਇਲ ਨੇ ਦੱਸਿਆ ਕਿ ਇਸ ਟੂਰਨਾਮੈਂਟ ਵਿੱਚ ਪੰਜਾਬ ਦੇ ਪਟਿਆਲਾ, ਜਲੰਧਰ, ਫਤਹਿਗੜ੍ਹ ਸਾਹਿਬ, ਲੁਧਿਆਣਾ, ਅੰਮ੍ਰਿਤਸਰ, ਬਠਿੰਡਾ ਸਣੇ ਕਈ ਜ਼ਿਲ੍ਹਿਆਂ ਤੋਂ ਸੈਂਕੜੇ ਖਿਡਾਰੀ ਭਾਗ ਲੈ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਟੂਰਨਾਮੈਂਟ ਦੌਰਾਨ ਲੜਕੇ ਅਤੇ ਲੜਕੀਆਂ (ਅੰਡਰ 11),  ਲੜਕੇ ਅਤੇ ਲੜਕੀਆਂ (ਅੰਡਰ 13), ਲੜਕੇ ਅਤੇ ਲੜਕੀਆਂ (ਅੰਡਰ 15), ਲੜਕੇ ਅਤੇ ਲੜਕੀਆਂ (ਅੰਡਰ 17), ਲੜਕੇ ਅਤੇ ਲੜਕੀਆਂ (ਅੰਡਰ 19), ਮੈੱਨ ਸਿੰਗਲ, ਵਿਮੈੱਨ ਸਿੰਗਲ ਅਤੇ ਵੈਟਰਨ 40+ ਉਮਰ ਵਰਗ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ।

ਇਸ ਮੌਕੇ ਐੱਸ ਡੀ ਐੱਮ ਬਰਨਾਲਾ ਗੋਪਾਲ ਸਿੰਘ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਬਾਠ, ਐਸੋਸੀਏਸ਼ਨ ਦੇ ਪੰਜਾਬ ਦੇ ਜਨਰਲ ਸਕੱਤਰ ਪੰਕਜ ਸ਼ਰਮਾ,ਸੀਨੀਅਰ ਵਾਈਸ ਪ੍ਰੈਜ਼ੀਡੈਂਟ ਆਸ਼ੂਤੋਸ਼ ਧਰਨੀ,  ਪ੍ਰਦੀਪ ਅਗਰਵਾਲ, ਪੰਕਜ ਬਾਂਸਲ, ਰਾਕੇਸ਼ ਕੁਮਾਰ, ਚੰਦਨ, ਵਿਜੈ ਬਾਂਸਲ, ਕਰਨ ਬਾਂਸਲ, ਕੋਚ ਬਰਿੰਦਰਜੀਤ ਕੌਰ, ਐਲਬੀਐਸ ਕਾਲਜ ਦੇ ਪ੍ਰਿੰਸੀਪਲ ਨੀਲਮ ਸ਼ਰਮਾ  ਤੇ ਹੋਰ ਪਤਵੰਤੇ ਹਾਜ਼ਰ ਸਨ।


Spread the love
Scroll to Top