28 ਸਤੰਬਰ ਨੂੰ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦਾ ਜਨਮ ਦਿਹਾੜਾ

Spread the love

28 ਸਤੰਬਰ ਨੂੰ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦਾ ਜਨਮ ਦਿਹਾੜਾ

 

 

 

ਫਿਰੋਜ਼ਪੁਰ, 26 ਸਤੰਬਰ (ਬਿੱਟੂ ਜਲਾਲਾਬਾਦੀ)

ਪੰਜਾਬ ਸਰਕਾਰ ਵੱਲੋਂ 28 ਸਤੰਬਰ ਨੂੰ ਸ਼ਹੀਦ ਏ ਆਜ਼ਮ ਸ. ਭਗਤ ਸਿੰਘ ਦਾ 115 ਵਾਂ ਜਨਮ ਦਿਵਸ ਬਹੁਤ ਹੀ ਸ਼ਰਧਾ, ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਦੇ ਸਬੰਧ ਵਿਚ ਹੁਸੈਨੀਵਾਲਾ ਸ਼ਹੀਦੀ ਸਮਾਰਕ ਫਿਰੋਜ਼ਪਰ ਵਿਖੇ ਰਾਜ ਪੱਧਰੀ ਸਮਾਗਮ ਵੀ ਕਰਵਾਇਆ ਜਾਵੇਗਾ।

 

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਅੰਮ੍ਰਿਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 28 ਸਤੰਬਰ ਨੂੰ ਸ਼ਹੀਦ ਏ ਆਜ਼ਮ ਸ.ਭਗਤ ਸਿੰਘ ਦਾ ਜਨਮ ਦਿਵਸ ਸੂਬੇ ਭਰ ਵਿੱਚ ਵੱਡੇ ਪੱਧਰ ਉੱਤੇ ਮਨਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹੁਸੈਨੀਵਾਲਾ ਫਿਰੋਜ਼ਪੁਰ ਵਿਖੇ ਕਰਵਾਏ ਜਾ ਰਹੇ ਰਾਜਪੱਧਰੀ ਸਮਾਗਮ ਦੌਰਾਨ ਸ਼ਾਮ 6 ਵਜੇ ਸਭਿਆਚਾਰਕ ਪ੍ਰੋਗਰਾਮ ਸ਼ੁਰੂ ਹੋਵੇਗਾ। ਜਿਸ ਵਿਚ ਰਵਾਇਤੀ ਲੋਕ ਗਾਇਨ-ਢਾਡੀ, ਨਾਟਕ ਛਿਪਣ ਤੋਂ ਪਹਿਲਾ, ਰਵਾਇਤੀ ਲੋਕ ਗਾਇਨ-ਕਵੀਸ਼ਰੀ, ਫੋਕ ਆਰਕੈਸਟਰਾ, ਲੋਕ ਨਾਚ ਝੂੰਮਰ, ਮਲਵਈ ਗਿੱਧਾ ਅਤੇ ਭੰਗੜਾ ਪੇਸ਼ ਕੀਤੇ ਜਾਣਗੇ।ਇਸ ਤੋਂ ਬਾਅਦ ਲਾਈਟ ਅਤੇ ਸਾਂਊਂਡ ਸ਼ੋਅ ਚਲਾਇਆ ਜਾਵੇਗਾ। ਇਸ ਉਪਰੰਤ ਪੰਜਾਬੀ ਗਾਇਕ ਰਵਿੰਦਰ ਗਰੇਵਾਲ ਵੱਲੋਂ ਆਪਣੇ ਗੀਤਾਂ ਨਾਲ ਸਮਾਂ ਬਣਿਆ ਜਾਵੇਗਾ।

 

ਉਨ੍ਹਾਂ ਦੱਸਿਆ ਕਿ ਇਸ ਦਿਨ ਸ਼ਾਮ ਨੂੰ ਕੈਂਡਲ ਮਾਰਚ ਵੀ ਕੱਢਿਆ ਜਾਵੇਗਾ ਜਿਸ ਵਿਚ ਵੱਖ ਵੱਖ ਸਮਾਜ ਸੇਵੀ ਸੰਸਥਾਵਾਂ ਦੇ ਮੈਂਬਰ ਸਮੇਤ ਆਮ ਲੋਕ ਹਿੱਸਾ ਲੈਣਗੇ।ਉਨ੍ਹਾਂ ਕਿਹਾ ਕਿ ਸ਼ਹੀਦੇ-ਆਜ਼ਮ ਸ. ਭਗਤ ਸਿੰਘ ਦੇ ਸੁਪਨਿਆਂ ਦੇ ਪੰਜਾਬ ਨੂੰ ਪ੍ਰੇਰਨਾ ਹਿੱਤ ਸਕੂਲਾਂ ਅਤੇ ਸਰਕਾਰੀ ਸੰਸਥਾਵਾਂ ਦੀਆਂ ਦੀਵਾਰਾਂ ਤੇ ਸਟੈਨਸਿਲ/ਪੇਂਟ ਕੀਤਾ ਜਾਵੇਗਾ ਅਤੇ ਸਕੂਲਾਂ ਵਿਚ ਪੇਂਟਿੰਗ ਅਤੇ ਲੇਖ ਮੁਕਾਬਲੇ ਕਰਵਾਏ ਜਾਣਗੇ।

 

ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਰਾਜਪੱਧਰੀ ਸਮਾਗਮ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ ਅਤੇ ਨਾਲ ਹੀ ਇਸ ਦਿਨ ਆਪਣੇ ਘਰਾਂ ਉਂਤੇ ਤਿਰੰਗਾਂ ਲਹਿਰਾਉਣ ਅਤੇ ਰਾਤ ਨੂੰ ਦੀਵੇ/ਮੋਮਬੱਤੀਆਂ ਵੀ ਜਗਾਉਣ ਤਾਂ ਜੋ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਵਸ ਤੇ ਸ਼ਰਧਾ ਅਤੇ ਸਤਿਕਾਰ ਭੇਂਟ ਕੀਤਾ ਜਾ ਸਕੇ। ਸਮੂਹ ਲੋਕਾਂ ਨੂੰ ਇਸ ਸਮਾਗਮ ਵਿਚ ਹੁੰਮ ਹੰਮਾ ਕੇ ਪਹੁੰਚਣ ਲਈ ਸੱਦਾ ਦਿੱਤਾ ਜਾਂਦਾ ਹੈ।


Spread the love

1 thought on “ 28 ਸਤੰਬਰ ਨੂੰ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦਾ ਜਨਮ ਦਿਹਾੜਾ”

  1. Pingback:  28 ਸਤੰਬਰ ਨੂੰ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦਾ ਜਨਮ ਦਿਹਾੜਾ

Comments are closed.

Scroll to Top