ਪਿੰਡ ਪੰਡੋਰੀ ਵਿਚ ਲੱਗਿਆ ਪੈਨਸ਼ਨ ਸੁਵਿਧਾ ਕੈਂਪ

Spread the love

ਜੀ.ਐਸ. ਸਹੋਤਾ , ਮਹਿਲ ਕਲਾਂ, 29 ਸਤੰਬਰ 2022
      ਲੋਕਾਂ ਨੂੰ ਪੈਨਸ਼ਨ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਦੇਣ ਲਈ  ਵਿਧਾਇਕ ਮਹਿਲ ਕਲਾਂ ਕੁਲਵੰਤ ਸਿੰਘ ਪੰਡੋਰੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਡਾ. ਹਰੀਸ਼ ਨਈਅਰ ਦੀ ਅਗਵਾਈ ਹੇਠ ਪੈਨਸ਼ਨ ਸੁਵਿਧਾ ਕੈਂਪ ਹਲਕਾ ਮਹਿਲ ਕਲਾਂ ਵਿੱਚ ਵੱਖ ਵੱਖ ਸਮੇਂ ‘ਤੇ ਲਾਏ ਜਾ ਰਹੇ ਹਨ।
      ਇਹ ਜਾਣਕਾਰੀ ਦਿੰਦੇ ਹੋਏ ਜ਼ਿਲਾ ਸਮਾਜਿਕ ਸੁਰੱਖਿਆ ਅਫਸਰ ਡਾ. ਤੇਆਵਾਸਪ੍ਰੀਤ ਕੌਰ ਨੇ ਦੱਸਿਆ ਕਿ ਬੁੱਧਵਾਰ ਨੂੰ ਪਿੰਡ ਪੰਡੋਰੀ  ਵਿੱਚ ਪੈਨਸ਼ਨ ਸੁਵਿਧਾ ਕੈਂਪ ਲਾਇਆ ਗਿਆ। ਇਸ ਕੈਂਪ ਵਿੱਚ ਕੁੱਲ 49 ਫਾਰਮ ਭਰੇ ਗਏ, ਜਿਸ ਵਿੱਚ ਬੁਢਾਪਾ ਪੈਨਸ਼ਨ ਦੇ 46 ਫਾਰਮ ਭਰੇ ਗਏ ਤੇ ਬਾਕੀ ਫਾਰਮ ਹੋਰ ਪੈਨਸ਼ਨਾਂ ਲਈ ਭਰੇ ਗਏ।
     ਉੁਨਾਂ ਦੱਸਿਆ ਕਿ ਇਨਾਂ ਕੈਂਪਾਂ ਦਾ ਮਕਸਦ ਬੁਢਾਪਾ ਪੈਨਸ਼ਨ, ਵਿਧਵਾ ਪੈਨਸ਼ਨ, ਨਿਆਸਰਿਤ ਔਰਤਾਂ ਨੂੰ ਪੈਨਸ਼ਨ, ਆਸ਼ਰਿਤ ਬੱਚਿਆਂ ਤੇ ਦਿਵਿਆਂਗਜਨ ਪੈਨਸ਼ਨ ਸਕੀਮਾਂ ਦਾ ਲਾਭ ਯੋਗ ਵਿਅਕਤੀਆਂ ਨੂੰ ਦੇਣਾ ਹੈ। ਉਨਾਂ ਅਪੀਲ ਕੀਤੀ ਕਿ ਵੱਧ ਤੋਂ ਵੱਧ ਲੋਕ ਹਰ ਬੁੱਧਵਾਰ ਲੱਗਦੇ ਇਨਾਂ ਕੈਂਪਾਂ ਦਾ ਲਾਭ ਉਠਾਉਣ।    

Spread the love
Scroll to Top