ਜ਼ਿਲ੍ਹੇ ਦੀ ਹਦੂਦ ਅੰਦਰ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ ’ਤੇ ਪਾਬੰਦੀ : ਜ਼ਿਲ੍ਹਾ ਮੈਜਿਸਟਰੇਟ

Spread the love

ਜ਼ਿਲ੍ਹੇ ਦੀ ਹਦੂਦ ਅੰਦਰ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ ’ਤੇ ਪਾਬੰਦੀ : ਜ਼ਿਲ੍ਹਾ ਮੈਜਿਸਟਰੇਟ

 

ਬਰਨਾਲਾ, 6 ਅਕਤੂਬਰ (ਰਘੁਵੀਰ ਹੈੱਪੀ)

ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਡਾ. ਹਰੀਸ਼ ਨਈਅਰ ਵੱਲੋਂ ਬਰਨਾਲੇ ਜ਼ਿਲ੍ਹੇ ਦੀ ਹਦੂਦ ਅੰਦਰ ਸ਼ਾਮ 7 ਵਜੇ ਤੋਂ ਲੈ ਕੇ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ ’ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਵੱਲੋਂ ਇਹ ਹੁਕਮ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਕੀਤੇ ਗਏ ਹਨ।

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਰਾਤ ਸਮੇਂ ਕੰਬਾਇਨਾਂ ਚੱਲਣ ਨਾਲ ਜਾਨੀ-ਮਾਲੀ ਨੁਕਸਾਨ ਹੋਣ ਅਤੇ ਘਟਨਾ ਵਾਪਰਨ ਦਾ ਡਰ ਰਹਿੰਦਾ ਹੈ। ਇਸ ਤੋਂ ਇਲਾਵਾ ਕੰਬਾਇਨਾਂ ਰਾਤ ਸਮੇਂ ਹਰਾ ਝੋਨਾ ਜੋ ਕਿ ਚੰਗੀ ਤਰ੍ਹਾਂ ਅਜੇ ਪੱਕਿਆ ਵੀ ਨਹੀਂ ਹੁੰਦਾ, ਕੱਚਾ ਦਾਣਾ ਹੀ ਕੱਟ ਦਿੰਦੀਆਂ ਹਨ, ਜਿਸ ਕਾਰਣ ਹਰਾ ਕੱਟਿਆ ਹੋਇਆ ਝੋਨਾ ਸੁੱਕਣ ’ਤੇ ਕਾਲਾ ਪੈ ਜਾਂਦਾ ਹੈ। ਇਸ ਤੋਂ ਇਲਾਵਾ ਪੁਰਾਣੀਆ ਹੋ ਚੁੱਕੀਆਂ ਕੰਬਾਇਨਾਂ ਨਾਲ ਵੀ ਝੋਨੇ ਦੀ ਕਟਾਈ ਕੀਤੀ ਜਾਂਦੀ ਹੈ, ਜਿਸ ਨਾਲ ਝੋਨੇ ਦੀ ਕੁਆਲਿਟੀ ਡਿੱਗ ਜਾਂਦੀ ਹੈ। ਇਸੇ ਤਰ੍ਹਾਂ ਕੰਬਾਇਨਾਂ ’ਚ ਮਕੈਨੀਕਲ ਨੁਕਸ ਪੈਣ ਕਾਰਣ ਵੀ ਝੋਨੇ ਦੀ ਕੁਆਲਿਟੀ ਪ੍ਰਭਾਵਿਤ ਹੁੰਦੀ ਹੈ, ਜਿਸ ਕਾਰਣ ਖਰੀਦ ਏਜੰਸੀਆਂ ਝੋਨੇ ਦੀ ਖਰੀਦ ਕਰਨ ਤੋਂ ਝਿਜਕਦੀਆਂ ਹਨ।

ਇਸ ਲਈ ਉਪਰੋਕਤ ਨੂੰ ਧਿਆਨ ’ਚ ਰਖਦੇ ਹੋਏ ਬਰਨਾਲਾ ਜ਼ਿਲ੍ਹੇ ਦੀ ਹਦੂਦ ਅੰਦਰ ਸ਼ਾਮ 7 ਵਜੇ ਤੋਂ ਲੈ ਕੇ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ’ਤੇ ਮੁਕੰਮਲ ਪਾਬੰਦੀ ਲਗਾਈ ਜਾਂਦੀ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਬਰਨਾਲਾ ਅੰਦਰ ਝੋਨੇ ਦੀ ਕਟਾਈ ਕਰਨ ਵਾਲੀਆਂ ਕੰਬਾਇਨਾਂ ਦੇ ਮਾਲਕਾਂ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਹਾਰਵੈਸਟਰ ਕੰਬਾਇਨ ਦੀ ਵਰਤੋਂ ਕਰਨ ਤੋਂ ਪਹਿਲਾਂ ਇਸ ਦੀ ਖੇਤੀਬਾੜੀ ਵਿਭਾਗ ਰਾਹੀਂ ਅਪਰੇਸ਼ਨ ਵਰਦੀਨੈਸ ਬਾਰੇ ਇੰਸਪੈਕਸ਼ਨ ਕਰਵਾਉਣ ਅਤੇ ਕੋਈ ਵੀ ਕੰਬਾਇਨ ‘ਹਾਰਵੈਸਟਰ ਸੁਪਰ ਐਸ.ਐਮ.ਐਸ.’ ਲਗਾਏ ਵਗੈਰ ਨਾ ਵਰਤੀ ਜਾਵੇ। ਇਹ ਹੁਕਮ ਜ਼ਿਲ੍ਹੇ ਅੰਦਰ 27 ਨਵੰਬਰ ਤੱਕ ਲਾਗੂ ਰਹਿਣਗੇ।


Spread the love
Scroll to Top