ਖੇਤੀਬਾੜੀ ਵਿਭਾਗ ਵੱਲੋਂ ਸਕੂਲੀ ਬੱਚਿਆਂ ਨੂੰ ਪਰਾਲੀ ਦੀ ਸੁਚੱਜੀ ਵਰਤੋਂ ਲਈ ਜਾਗਰੁਕ ਕਰਨ ਬਾਰੇ ਮੁਕਾਬਲੇ

Spread the love

ਖੇਤੀਬਾੜੀ ਵਿਭਾਗ ਵੱਲੋਂ ਸਕੂਲੀ ਬੱਚਿਆਂ ਨੂੰ ਪਰਾਲੀ ਦੀ ਸੁਚੱਜੀ ਵਰਤੋਂ ਲਈ ਜਾਗਰੁਕ ਕਰਨ ਬਾਰੇ ਮੁਕਾਬਲੇ

ਤਪਾ, 6 ਅਕਤੂਬਰ  (ਰਘੁਵੀਰ ਹੈੱਪੀ)

 

ਡਿਪਟੀ ਕਮਿਸ਼ਨਰ ਬਰਨਾਲਾ ਡਾ. ਹਰੀਸ਼ ਨਈਅਰ ਦੀ ਅਗਵਾਈ ਹੇਠ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਰਾਲੀ ਦੇ ਪ੍ਰਬੰਧਨ ਲਈ ਸਕੂਲੀ ਬੱਚਿਆਂ ਨੂੰ ਜਾਗਰੁਕ ਕਰਨ ਲਈ ਮੁਹਿੰਮ ਵਿੱਡੀ ਗਈ ਹੈ। ਇਸੇ ਲੜੀ ਤਹਿਤ ਸਰਕਾਰੀ ਹਾਈ ਸਮਾਰਟ ਸਕੂਲ ਤਾਜੋਕੇ ਵਿਖੇ ਪਰਾਲੀ ਦੇ ਪ੍ਰਬੰਧਨ ਲਈ ਜਾਗਰੁਕ ਕਰਨ ਵਿਦਿਆਰਥੀਆਂ ਦੇ ਵੱਖ ਵੱਖ ਮੁਕਾਬਲੇ ਕਰਵਾਏ ਗਏ।

ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਡਾ. ਵਰਿੰਦਰ ਕੁਮਾਰ ਨੇ ਦੱਸਿਆ ਕਿ ਪਰਾਲੀ ਨੂੰ ਅੱਗ ਲਗਾਉਣਾ ਇੱਕ ਜਟਿਲ ਸਮੱਸਿਆ ਬਣ ਚੁੱਕੀ ਹੈ, ਜਦਕਿ ਪਰਾਲੀ ਦਾ ਕਈ ਤਰਾਂ ਨਾਲ ਪ੍ਰਬੰਧਨ ਕੀਤਾ ਜਾ ਸਕਦਾ ਹਨ, ਜਿਵੇਂ ਕਿ ਪਰਾਲੀ ਦੀਆਂ ਬੇਲਰ/ਰੇਕ ਨਾਲ ਗੱਠਾਂ ਬਣਾ ਕੇ ਬਾਹਰ ਕੱਢਿਆ ਜਾ ਸਕਦਾ, ਸੁਪਰ ਸੀਡਰ ਦੀ ਵਰਤੋਂ ਕਰਕੇ ਇਸ ਨੂੰ ਖੇਤ ਵਿੱਚ ਵਾਹ ਕੇ ਕਣਕ ਦੀ ਸਿੱਧੀ ਬਿਜਾਈ ਕਰਨਾ, ਪਸ਼ੂਆਂ ਲਈ ਚਾਰਾ ਬਨਾਉਣਾ, ਖੁੰਬਾਂ ਤੇ ਹੋਰ ਫਸਲਾਂ ਦੀ ਮਲਚਿੰਗ ਵੀ ਕੀਤੀ ਜਾ ਸਕਦੀ ਹੈ।

ਡਾ. ਗੁਰਚਰਨ ਸਿੰਘ ਖੇਤੀਬਾੜੀ ਅਫਸਰ ਸਹਿਣਾ ਨੇ ਵਿਦਿਆਥੀਆਂ ਨੂੰ ਆਈ-ਖੇਤ ਮੋਬਾਇਲ ਐਪ ਬਾਰੇ ਜਾਣਕਾਰੀ ਦਿੱਤੀ ਗਈ। ਸੁਨੀਤਾ ਸ਼ਰਮਾ ਨੇ ਵਿਦਿਆਰਥੀਆਂ ਨੂੰ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ ਤੇ ਵਾਤਾਵਰਨ, ਪਾਣੀ ਤੇ ਧਰਤੀ ਦੀ ਸੰਭਾਲ ਬਾਰੇ, ਵਾਤਾਵਰਣ ਦੀ ਸਿਹਤ ਸੰਭਾਲ ਕਰਨ, ਹਰ ਘਰ ਇੱਕ ਦਰੱਖਤ ਲਗਾਉਣ ਅਤੇ ਨੈਤਿਕ ਕਦਰਾਂ ਬਾਰੇ ਅਤੇ ਸਕੂਲੀ ਵਿਦਿਆਰਥੀਆਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਸਹੁੰ ਚੁਕਵਾਈ। ਸ੍ਰੀਮਤੀ ਨੇਹਾ ਸਿੰਗਲਾ ਸਕੂਲ ਅਧਿਆਪਕਾ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਵਾਤਵਰਣ ਪ੍ਰਤੀ ਸਹਿਜਤਾ ਨਾਲ ਸੋਚਣਾ ਪਵੇਗਾ।

ਪੇੰਟਿੰਗ ਮੁਕਾਬਲੇ ਵਿੱਚ ਅਮਨਦੀਪ ਕੌਰ ਨੇ ਪਹਿਲਾ ਸਥਾਨ, ਮਨਜਿੰਦਰ ਕੌਰ ਨੇ ਦੂਸਰਾ ਸਥਾਨ ਤੇ ਮਨਜੋਤ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ । ਭਾਸ਼ਣ ਵਿੱਚ ਜਸਪ੍ਰੀਤ ਕੌਰ ਨੇ ਪਹਿਲਾ, ਅਮਨਦੀਪ ਕੌਰ ਨੇ ਦੂਸਰਾ ਤੇ ਖੁਸ਼ਵੀਰ ਕੌਰ ਨੇ ਤੀਸਰਾ ਸਥਾਨ ਕੀਤਾ। ਕੁਇਜ਼ ਮੁਕਾਬਲੇ ਵਿੱਚ ਟੀਮ ਦੋ ਨੇ ਪਹਿਲਾ, ਟੀਮ ਇੱਕ ਨੇ ਦੂਸਰਾ ਤੇ ਟੀਮ ਤਿੰਨ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ।

ਇਸ ਮੌਕੇ ਸ੍ਰੀ ਸੁਖਦੀਪ ਸਿੰਘ, ਸ੍ਰੀ ਨਵਜੀਤ ਸਿੰਘ, ਖੇਤੀਬਾੜੀ ਵਿਕਾਸ ਅਫਸਰ,ਸ੍ਰੀ ਮੱਖਣ ਲਾਲ ਖੇਤੀਬਾੜੀ ਉਪ ਨਿਰੀਖਕ, ਸ੍ਰੀ ਸਤਨਾਮ ਸਿੰਘ, ਸ੍ਰੀ ਸੁਖਪਾਲ ਸਿੰਘ, ਏ ਟੀ ਐਮ, ਤੋਂ ਅਤੇ ਸਕੂਲੀ ਅਧਿਆਪਕ ਤੇ ਵਿਦਿਆਰਥੀ ਹਾਜ਼ਰ ਸਨ।


Spread the love
Scroll to Top