ਵਿਸ਼ਵ ਮਾਨਸਿਕ ਸਿਹਤ ਦਿਵਸ : ਨਸ਼ਾ ਛੁਡਾਊ ਕੇਂਦਰ ਵਿਖੇ ਕਰਵਾਇਆ ਗਿਆ ਸੈਮੀਨਾਰ  

Spread the love

ਵਿਸ਼ਵ ਮਾਨਸਿਕ ਸਿਹਤ ਦਿਵਸ : ਨਸ਼ਾ ਛੁਡਾਊ ਕੇਂਦਰ ਵਿਖੇ ਕਰਵਾਇਆ ਗਿਆ ਸੈਮੀਨਾਰ

ਬਰਨਾਲਾ, 10 ਅਕਤੂਬਰ  (ਸੋਨੀ)

 

ਡਾ ਜਸਬੀਰ ਸਿੰਘ ਔਲ਼ਖ ਸਿਵਲ ਸਰਜਨ ਬਰਨਾਲਾ ਦੇ ਦਿਸ਼ਾ ਨਿਰਦੇਸ਼ ਅਤੇ ਡਾ ਗੁਰਮਿੰਦਰ ਔਜਲਾ ਡਿਪਟੀ ਮੈਡੀਕਲ ਕਮਿਸ਼ਨਰ ਬਰਨਾਲਾ ਦੀ ਅਗਵਾਈ ਅਧੀਨ ਨਸ਼ਾ ਛੁਡਾਊ ਕੇਂਦਰ ਵਿਖੇ ਵਿਸ਼ਵ ਮਾਨਸਿਕ ਸਿਹਤ ਦਿਵਸ ਮੌਕੇ ਇਕ ਜਾਗਰੂਕਤਾ ਸੈਮੀਨਾਰ ਕੀਤਾ ਗਿਆ ।

 

ਇਸ ਮੌਕੇ ਹਾਜ਼ਰੀਨ ਬੁਲਾਰਿਆਂ ਨੇ ਦੱਸਿਆ ਕਿ ਸਰੀਰਕ ਸਿਹਤ ਦੇ ਨਾਲ ਨਾਲ ਸਾਨੂੰ ਸਾਡੀ ਮਾਨਸਿਕ ਸਿਹਤ ‘ਤੇ ਵੀ ਪੂਰੀ ਤਵੱਜੋ ਦੇਣੀ ਚਾਹੀਦੀ ਹੈ। ਪੰਜਾਬ ਸਰਕਾਰ, ਅੱਜ ਵਿਸ਼ਵ ਮਾਨਸਿਕ ਸਿਹਤ ਦਿਵਸ ਮੌਕੇ ਸਾਰਿਆਂ ਨੂੰ ਇਹੀ ਸੁਨੇਹਾ ਦਿੰਦੀ ਹੈ ਕਿ ਜੇਕਰ ਕੋਈ ਵੀ ਮਾਨਸਿਕ ਬਿਮਾਰੀ ਨਾਲ ਜੂਝ ਰਿਹਾ ਹੈ ਤਾਂ ਇਸਦੇ ਲੱਛਣਾਂ ਤੋਂ ਜਾਗਰੂਕ ਹੋਵੋ, ਇਲਾਜ ਕਰਵਾਓ ਅਤੇ ਇਸ ਬਾਰੇ ਆਪਣੇ ਪਰਿਵਾਰ ਨਾਲ ਖੁੱਲ੍ਹ ਕੇ ਗੱਲ ਕਰੋ।

 

ਇਸ ਮੌਕੇ ਡਾ ਲਿਪਸੀ ਮੋਦੀ ਮਾਨਸਿਕ ਰੋਗ ਮਾਹਿਰ ਸਿਵਲ ਹਸਪਤਾਲ ਬਰਨਾਲਾ, ਕੁਲਦੀਪ ਸਿੰਘ ਮਾਨ ਜਿਲਾ ਮਾਸ ਮੀਡੀਆ ਅਫਸਰ, ਹਰਜੀਤ ਸਿੰਘ ਬਾਗ਼ੀ ਜਿਲਾ ਬੀ.ਸੀ.ਸੀ. ਕੋਆਰਡੀਨੇਟਰ, ਰਵਿੰਦਰ ਸਿੰਘ , ਰਾਜਵੀਰ ਕੌਰ ਕਾਉਂਸਲਰ ਵੱਲੋਂ ਹਾਜ਼ਰੀਨ ਨੂੰ ਜਾਣਕਾਰੀ ਦਿੱਤੀ ਗਈ ਕਿ ਕਿਸੇ ਵੀ ਵਿਆਕਤੀ ਨੂੰ ਸੁਭਾਅ ਚ ਤਬਦੀਲੀ, ਨੀਂਦ ਨਾਂ ਆਉਣਾ, ਚੱਕਰ ਆਉਣਾ, ਘਬਰਾਹਟ ਮਹਿਸੂਸ ਕਰਨਾ, ਚਿਹਰੇ ਦੀ ਉਦਾਸੀ ਅਤੇ ਵਾਰ-ਵਾਰ ਭੁੱਲਣ ਦੀ ਆਦਤ ਆਦਿ ਲੱਛਣ ਮਹਿਸੂਸ ਹੋਣ ਤਾਂ ਮਾਨਸਿਕ ਰੋਗਾਂ ਦੇ ਮਾਹਿਰ ਡਾਕਟਰ ਕੋਲੋਂ ਇਲਾਜ ਕਰਾਉਣਾ ਚਾਹੀਦਾ ਹੈ। ਵਹਿਮਾਂ ਭਰਮਾਂ ਚ ਨਹੀਂ ਪੈਣਾ ਚਾਹੀਦਾ। ਇਸ ਸਮੇਂ ਸਿਹਤ ਕਰਮਚਾਰੀ ਅਤੇ ਹੋਰ ਆਮ ਲੋਕ ਹਾਜ਼ਰ ਸਨ ।


Spread the love
Scroll to Top