ਨਹਿਰੂ ਯੁਵਾ ਕੇਂਦਰ ਬਰਨਾਲਾ ਵਲੋਂ ਕਲੀਨ ਇੰਡੀਆ 2.0 ਮੁਹਿੰਮ ਜਾਰੀ

Spread the love

 ਰਘੁਵੀਰ ਹੈੱਪੀ/ ਬਰਨਾਲਾ, 29 ਅਕਤੂਬਰ 2022

ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਨਹਿਰੂ ਯੁਵਾ ਕੇਂਦਰ ਸੰਗਠਨ ਵਲੋ ਦੇਸ਼ ਭਰ ਵਿਚ ਲੋਕਾਂ ਨੂੰ ਸਵੱਛਤਾ ਲਈ ਜਾਗਰੂਕ ਕਰਨ ਦੇ ਮਕਸਦ ਨਾਲ 1 ਅਕਤੂਬਰ ਤੋਂ ਕਲੀਨ ਇੰਡੀਆ 2.0 ਮੁਹਿੰਮ ਦਾ ਆਯੋਜਨ ਕੀਤਾ ਜਾ ਰਿਹਾ ਹੈ।

ਇਸ ਲੜੀ ਤਹਿਤ ਨਹਿਰੂ ਯੁਵਾ ਕੇਂਦਰ ਬਰਨਾਲਾ ਵਲੋਂ ਮੈਡਮ ਓਮਕਾਰ ਸਵਾਮੀ ਜਿਲਾ ਯੂਥ ਅਫਸਰ ਦੀ ਪ੍ਰਧਾਨਗੀ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਧਨੌਲਾ ਵਿਖੇ ਸਫਾਈ ਮੁਹਿੰਮ ਚਲਾਈ ਗਈ। ਇਸ ਮੌਕੇ ਵਿਸ਼ੇਸ਼ ਤੌਰ ਤੇ ਪ੍ਰਿੰਸੀਪਲ ਸੀਮਾ ਰਾਣੀ ਨੇ ਸਾਰੇ ਬੱਚਿਆਂ ਨੂੰ ਸਫਾਈ ਰੱਖਣ ਲਈ ਪ੍ਰੇਰਿਤ ਕੀਤਾ ਅਤੇ ਬੱਚਿਆਂ ਵਲੋਂ ਰੈਲੀ ਕੱਢੀ ਗਈ। ਰਾਸ਼ਟਰੀ ਯੁਵਾ ਵਲੰਟੀਅਰ ਨਵਰਾਜ ਸਿੰਘ ਨੇ ਕਿਹਾ ਕਿ ਕਲੀਨ ਇੰਡੀਆ 2.0 ਮੁਹਿੰਮ ਦਾ ਮੁਖ ਉਦੇਸ਼ ਕੂੜਾ ਮੁਖ ਤੌਰ ‘ਤੇ ਸਿੰਗਲ ਯੂਜ਼ ਪਲਾਸਟਿਕ ਨੂੰ ਸਾਫ ਕਰਨਾ, ਲੋਕਾਂ ਨੂੰ ਇਸ ਪ੍ਰਤੀ ਜਾਗਰੂਕ ਕਰਨਾ ਅਤੇ ਦੇਸ਼ ਨੂੰ ਪਲਾਸਟਿਕ ਮੁਕਤ ਬਣਾਉਣਾ ਹੈ। ਇਸ ਮੁਹਿੰਮ ਦੌਰਾਨ ਦੇਸ਼ ਭਰ ਵਿੱਚੋ 100 ਲੱਖ ਕਿਲੋ ਕੂੜਾ ਇੱਕਠਾ ਕੀਤਾ ਜਾਵੇਗਾ ਅਤੇ ਇਸਦਾ ਨਿਪਟਾਰਾ ਕੀਤਾ ਜਾਵੇਗਾ।

ਮੈਡਮ ਰੇਣੁ ਬਾਲਾ ਨੇ ਸਾਰਿਆ ਨੂੰ ਅਪੀਲ ਕੀਤੀ ਕਿ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨੂੰ ਮੁਕੰਮਲ ਤੌਰ ਤੇ ਬੰਦ ਕਰ ਦੇਣਾ ਚਾਹੀਦਾ ਹੈ ਅਤੇ ਇਸਦੀ ਥਾਂ ਸਬਜੀਆਂ ਆਦਿ ਲਿਆਉਣ ਲਈ ਕਪੜੇ ਦੇ ਥੈਲਿਆਂ ਦੀ ਵਰਤੋਂ ਕਰਨੀ ਚਾਹੀਦੀ ਹੈ ਜਿਸ ਨਾਲ ਕਿ ਕੈਂਸਰ ਵਰਗੀ ਨਾਮੁਰਾਦ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ।ਮਾਸਟਰ ਨਰਪਿੰਦਰ ਸਿੰਘ ਨੇ ਕਿਹਾ ਕਿ ਸਾਨੂੰ ਆਪਣੇ ਆਲੇ ਦੁਆਲੇ ਨੂੰ ਹਮੇਸ਼ਾ ਸਾਫ ਸੁਥਰਾ ਰਖਣਾ ਚਾਹੀਦਾ ਹੈ ਜਿਸ ਨਾਲ ਕਿ ਜਾਨਲੇਵਾ ਬਿਮਾਰੀਆਂ ਤੋਂ ਵੀ ਬਚਿਆ ਜਾ ਸਕਦਾ ਹੈ। ਇਸ ਮੌਕੇ ਇਸ਼ਰਤ ਭੱਠਲ, ਪ੍ਰਿਯੰਕਾ, ਜਸਪ੍ਰੀਤ ਸਿੰਘ, ਜਗਦੀਸ਼ ਸਿੰਘ, ਆਦਿ ਹਾਜ਼ਿਰ ਸਨ।


Spread the love
Scroll to Top