ਰਘਵੀਰ ਹੈਪੀ, ਬਰਨਾਲਾ 4 ਨਵੰਬਰ 2022
ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਦੀਆਂ ਹਦਾਇਤਾਂ ਅਤੇ ਮਾਨਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ—ਸਹਿਤ—ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ ਜਿਲ੍ਹਾ ਬਰਨਾਲਾ ਦੇ ਸ਼ਾਂਤੀ ਹਾਲ ਵਿਖੇ ਅੱਜ ਜਿਲ੍ਹਾ ਪੱਧਰੀ ਮੈਗਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦੌਰਾਨ ਜਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਵੱਖ—ਵੱਖ ਵਿਭਾਗਾਂ ਜਿਵੇਂ ਕਿ ਸਿਹਤ ਵਿਭਾਗ, ਫੂਡ ਅਤੇ ਸਿਵਲ ਸਪਲਾਈ ਵਿਭਾਗ, ਸਿੱਖਿਆ ਵਿਭਾਗ, ਜਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ, ਜਿਲ੍ਹਾ ਭਲਾਈ ਅਫ਼ਸਰ, ਜਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਜਿਲ੍ਹਾ ਰੋਜਗਾਰ ਅਫ਼ਸਰ, ਜਿਲ੍ਹਾ ਬਾਲ ਸੁਰੱਖਿਆ ਅਫ਼ਸਰ, ਵਣ ਰੇਂਜ਼ ਅਫ਼ਸਰ, ਲੇਬਰ ਵਿਭਾਗ, ਲੀਡ ਮੈਨੇਜਰ (ਸਟੇਟ ਬੈਂਕ ਆਫ ਇੰਡੀਆਂ), ਬਿਜਲੀ ਵਿਭਾਗ, ਸੁਵਿਧਾ ਕੇਂਦਰ ਆਦਿ ਦੇ ਹੈੱਲਪ ਡੈਸਕ ਲਗਾਏ ਗਏ। ਇਸ ਮੌਕੇ ਸ਼੍ਰੀ ਗੁਰਬੀਰ ਸਿੰਘ, ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਮੈਗਾ ਕੈਂਪ ਦੌਰਾਨ 600 ਤੋਂ ਕਰੀਬ ਲੋਕਾ ਨੂੰ ਲਾਭ ਪਹੁੰਚਾ। ਇਸਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਲੋਕਾਂ ਤੱਕ ਨਾਲਸਾ ਦੀਆਂ ਸਕੀਮਾਂ ਦੀ ਜਾਣਕਾਰੀ ਪਹੁੰਚਦੀ ਕਰਨ ਲਈ 13 ਨਵੰਬਰ ਤੱਕ ਇੱਕ ਕੈਪੇਨ ਚਲਾਈ ਜਾ ਰਹੀ ਹੈ। ਜਿਸ ਵਿੱਚ ਵਕੀਲ ਸਾਹਿਬਾਨਾਂ ਅਤੇ ਪੈਰਾ ਲੀਗਲ ਵਲੰਟੀਅਰਾਂ ਵੱਲੋ਼ ਜਿਲ੍ਹਾ ਬਰਨਾਲਾ ਦੇ ਹਰੇਕ ਪਿੰਡ ਵਿੱਚ ਜਾਗਰੂਕਤਾ ਸੈਮੀਨਾਰ ਲਗਾਏ ਜਾ ਰਹੇ ਹਨ ਅਤੇ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਸਕੀਮ, ਟੋਲ ਫ੍ਰੀ ਨੰਬਰ 1968, ਮੁਆਵਜ਼ਾ ਸਕੀਮਾ, ਸਥਾਈ ਲੋਕ ਅਦਾਲਤ, ਕੌਮੀ ਲੋਕ ਅਦਾਲਤ ਆਦਿ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।