ਪੀਟੀ ਨਿਊਜ਼/ ਫ਼ਤਹਿਗੜ੍ਹ ਸਾਹਿਬ, 05 ਨਵੰਬਰ 2022
ਜਿ਼ਲ੍ਹਾ ਮੈਜਿਸਟਰੇਟ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਫੌਜਦਾਰੀ ਜਾਬਤਾ ਸੰਘਤਾ 1973 ( 2 ਆਫ 1974) ਦੀ ਧਰਾ 144 ਅਧੀਨ ਹੁਕਮ ਜਾਰੀ ਕੀਤੇ ਹਨ ਕਿ ਫ਼ਤਹਿਗੜ੍ਹ ਸਾਹਿਬ ਜਿ਼ਲ੍ਹੇ ਦੇ ਪੇਂਡੂ/ਸ਼ਹਿਰੀ ਖੇਤਰਾਂ ਵਿੱਚ ਕੋਈ ਵੀ ਵਿਅਕਤੀ, ਕਾਰਜਕਾਰੀ ਇੰਜ਼ਨੀਅਰ ਜਲ ਸਪਲਾਈ ਤੇ ਸੈਨੀਟੇਸ਼ਨ ਫ਼ਤਹਿਗੜ੍ਹ ਸਾਹਿਬ ਮੰਡਲ ਦੀ ਲਿਖਤੀ ਪ੍ਰਵਾਨਗੀ ਅਤੇ ਦੇਖ-ਰੇਖ ਤੋਂ ਬਗੈਰ ਕੱਚੀਆਂ ਖੂਹੀਆਂ ਖੂਹੀਆਂ ਨਹੀਂ ਪੁੱਟੇਗਾ/ ਪੁਟਵਾਏਗਾ ਅਤੇ ਨਾ ਹੀ ਪੁਰਾਣੀਆਂ ਬਣੀਆਂ ਖੂਹੀਆਂ ਆਦਿ ਨੂੰ ਖਤਮ ਕਰਨ ਦੇ ਮੰਤਵ ਲਈ ਉਨ੍ਹਾਂ ਵਿੱਚ ਲੱਗੇ ਪੁਰਾਣੇ ਮਟੀਰੀਅਲ ਭਾਵ ਇੱਟਾਂ ਆਦਿ ਨੂੰ ਕੱਟੇਗਾ।
ਅਜਿਹਾ ਇਸ ਲਈ ਕੀਤਾ ਗਿਆ ਹੌ ਕਿਉਂਕਿ ਫ਼ਤਹਿਗੜ੍ਹ ਸਾਹਿਬ ਜਿ਼ਲ੍ਹੇ ਦੇ ਸ਼ਹਿਰੀ ਤੇ ਪੇਂਡੂ ਖੇਤਰਾਂ ਵਿੱਚ ਕੱਚੀਆਂ ਖੂਹੀਆਂ ਪੁੱਟਣ ਕਾਰਨ ਕਈ ਲੋਕ ਦੁਰਘਟਨਾਵਾਂ ਦਾ ਸਿ਼ਕਾਰ ਹੋ ਜਾਂਦੇ ਹਨ ਅਤੇ ਇਸ ਕਾਰਨ ਕਈ ਮੌਤਾਂ ਵੀ ਹੋਈਆਂ ਹਨ। ਅਜਿਹੀਆਂ ਦੁਰਘਟਨਾਵਾਂ ਦੀ ਰੋਕਥਾਮ ਕਰਨ ਲਈ ਇਹ ਜਰੂਰੀ ਹੋ ਜਾਂਦਾ ਹੈ ਕਿ ਸਬੰਧਤ ਵਿਭਾਗ ਦੀ ਪ੍ਰਵਾਨਗੀ ਲਏ ਬਿਨਾਂ ਖੂਹੀਆਂ ਪੁੱਟਣ/ਡੂੰਘੀਆਂ ਕਰਨ ’ਤੇ ਪਾਬੰਦੀ ਲਗਾਈ ਜਾਵੇ। ਜਾਰੀ ਕੀਤੇ ਮਨਾਹੀ਼ ਦੇ ਇਹ ਹੁਕਮ ਜਿ਼ਲ੍ਹੇ ਵਿੱਚ 04 ਜਨਵਰੀ, 2023 ਤੱਕ ਲਾਗੂ ਰਹਿਣਗੇ