ਸਰਕਾਰੀ ਪ੍ਰਾਇਮਰੀ ਸਕੂਲ ਧੌਲਾ ਦਾ ਨਾਂ ਵਿਸ਼ਵ ਪ੍ਰਸਿੱਧ ਪੰਜਾਬੀ ਲੇਖਕ ਰਾਮ ਸਰੂਪ ਅਣਖੀ ਦੇ ਨਾਮ ‘ਤੇ ਰੱਖਿਆ

Spread the love

ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਧੌਲਾ ਦਾ ਨਾਮ ਹੁਣ ਹੋਵੇਗਾ ਰਾਮ ਸਰੂਪ ਅਣਖੀ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਧੌਲਾ


 ਕੁਲਦੀਪ ਰਾਜੂ , ਬਰਨਾਲਾ 5 ਜਨਵਰੀ 2023

     ਪੰਜਾਬ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤੇ ਸਿੱਖਿਆ ਵਿਭਾਗ ਨੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ (ਪਾਣੀ ਵਾਲਾ) ਧੌਲਾ ਦਾ ਨਾਮ ਬਦਲ ਕੇ ਵਿਸ਼ਵ ਪ੍ਰਸਿੱਧ ਪੰਜਾਬੀ ਲੇਖਕ ਰਾਮ ਸਰੂਪ ਅਣਖੀ ਦੇ ਨਾਮ ਪਰ ਕਰ ਦਿੱਤਾ ਹੈ।ਜਾਣਕਾਰੀ ਦਿੰਦਿਆ ਰਾਮ ਸਰੂਪ ਅਣਖੀ ਸਾਹਿਤ ਸਭਾ (ਰਜ਼ਿ:) ਧੌਲਾ ਦੇ ਸਰਪ੍ਰਸਤ ਗੁਰਸੇਵਕ ਸਿੰਘ ਧੌਲਾ, ਚੇਅਰਮੈਨ ਬੇਅੰਤ ਸਿੰਘ ਬਾਜਵਾ ਅਤੇ ਪ੍ਰਧਾਨ ਅਮਨਦੀਪ ਸਿੰਘ ਧੌਲਾ ਨੇ ਦੱਸਿਆ ਕਿ ਸਾਹਿਤ ਸਭਾ ਧੌਲਾ ਵੱਲੋਂ ਪੰਜਾਬ ਸਰਕਾਰ ਨੂੰ ਕੇਸ ਭੇਜ ਕੇ ਬੇਨਤੀ ਕੀਤੀ ਗਈ ਸੀ ਕਿ ਉਕਤ ਸਕੂਲ ਦਾ ਨਾਮ ਨਾਵਲਕਾਰ ਰਾਮ ਸਰੂਪ ਅਣਖੀ ਦੇ ਨਾਮ ਪਰ ਰੱਖਿਆ ਜਾਵੇ। ਇਸ ਸੰਬੰਧੀ ਸਰਕਾਰ ਅਤੇ ਵਿਭਾਗ ਵੱਲੋਂ ਜੋ ਵੀ ਦਸਤਾਵੇਜ਼ ਦੀ ਪੂਰਤੀ ਕਰਨ ਲਈ ਆਖਿਆ ਗਿਆ।ਉਸ ਨੂੰ ਸਮੇਂ ਸਿਰ ਸਭਾ ਦੇ ਅਹੁਦੇਦਾਰਾਂ ਵੱਲੋਂ ਪੂਰਾ ਕੀਤਾ ਗਿਆ।ਜਿਕਰਯੋਗ ਹੈ ਕਿ ਪਿੰਡ ਧੌਲਾ ਰਾਮ ਸਰੂਪ ਅਣਖੀ ਦਾ ਜੱਦੀ ਪਿੰਡ ਹੈ।ਰਾਮ ਸਰੂਪ ਅਣਖੀ ਆਪਣੇ ਆਖਰੀ ਸਾਹ ਤੱਕ ਪਿੰਡ ਧੌਲਾ ਦੀ ਮਿੱਟੀ ਨਾਲ ਜੁੜੇ ਰਹੇ।ਸਭਾ ਦੇ ਅਹੁਦੇਦਾਰਾਂ ਨੇ ਪੰਜਾਬ ਦੇ ਮੁੱਖ ਮੰਤਰੀ, ਉਚੇਰੀ ਸਿੱਖਿਆ ਮੰਤਰੀ, ਜ਼ਿਲ੍ਹਾ ਸਿੱਖਿਆ ਅਫਸਰ ਬਰਨਾਲਾ, ਗ੍ਰਾਮ ਪੰਚਾਇਤ ਨਾਨਕਪੁਰਾ ਧੌਲਾ ਦੇ ਸਰਪੰਚ ਗੁਰਮੇਲ ਸਿੰਘ ਧਾਲੀਵਾਲ ਅਤੇ ਸਮੂਹ ਪੰਚ, ਸਕੂਲ ਸਟਾਫ ਦਾ ਉਚੇਚੇ ਤੌਰ ਪਰ ਧੰਨਵਾਦ ਕੀਤਾ ਹੈ।ਸਭਾ ਦੇ ਅਹੁਦੇਦਾਰਾਂ ਨੇ ਆਖਿਆ ਕਿ ਪੂਰੇ ਪਿੰਡ ਧੌਲਾ ਲਈ ਮਾਣ ਵਾਲੀ ਗੱਲ ਹੈ।ਇਸ ਮੌਕੇ ਸਭਾ ਦੇ ਅਹੁਦੇਦਾਰ ਅਮਨਦੀਪ ਮਾਰਕੰਡਾ, ਕੁਲਦੀਪ ਸਿੰਘ ਧਾਲੀਵਾਲ, ਨਿਰਭੈ ਸਿੰਘ ਧੌਲਾ, ਗੁੰਮਨਾਮ ਧਾਲੀਵਾਲ, ਗੁਰਪ੍ਰੀਤ ਸਿੰਘ ਗੈਰੀ, ਜਗਸੀਰ ਸਿੰਘ ਜੱਗੀ, ਭੁਪਿੰਦਰ ਸਿੰਘ ਸੋਹੀ, ਬਿੱਟੂ ਧੌਲਾ, ਸੰਜੀਵ ਸਿੰਗਲਾ, ਸ਼ੁਭਾਸ ਸਿੰਗਲਾ ਆਦਿ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ।


Spread the love
Scroll to Top