ਸਿਹਤ ਵਿਭਾਗ ਬਰਨਾਲਾ ਵੱਲੋਂ ਬੱਚਿਆਂ ਨੂੰ ਪੋਲੀਓ ਦਾ ਤੀਜਾ ਟੀਕਾ ਲਾਉਣ ਦੀ ਸ਼ੁਰੂਆਤ

Spread the love

ਰਘਵੀਰ ਹੈਪੀ , ਬਰਨਾਲਾ, 5 ਜਨਵਰੀ 2023
      ਸਿਹਤ ਵਿਭਾਗ, ਪੰਜਾਬ ਸਰਕਾਰ ਤੇ ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ ਦੀ ਅਗਵਾਈ ਹੇਠ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਪ੍ਰਵੇਸ਼ ਕੁਮਾਰ, ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਗੁਰਬਿੰਦਰ ਕੌਰ ਤੇ ਸੀਨੀਅਰ ਮੈਡੀਕਲ ਅਫਸਰ ਡਾ. ਤਪਿੰਦਰਜੋਤ ਕੌਸ਼ਲ ਵੱਲੋਂ ਬੱਚਿਆਂ ਨੂੰ ਪੋਲੀਓ ਦਾ ਤੀਜਾ ਟੀਕਾ ਲਗਾਉਣ ਦੀ ਸ਼ੁਰੂਆਤ ਸਿਵਲ ਹਸਪਤਾਲ ਬਰਨਾਲਾ ਤੋਂ ਕੀਤੀ ਗਈ।
ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫਸਰ ਨੇ ਦੱਸਿਆ ਕਿ ਵਿਸ਼ਵ ਸਿਹਤ ਸੰਸਥਾ ਵੱਲੋਂ ਭਾਰਤ ਨੂੰ ਪੋਲੀਓ ਮੁਕਤ ਦੇਸ਼ ਦਾ ਸਰਟੀਫੀਕੇਟ ਦਿੱਤਾ ਜਾ ਚੁੱਕਾ ਹੈ, ਪਰ ਫਿਰ ਵੀ ਭਾਰਤ ਦੇ ਗੁਆਂਢੀ ਦੇਸ਼ਾਂ ਵਿੱਚ ਪੋਲੀਓ ਦੇ ਆ ਰਹੇ ਕੇਸਾਂ ਕਾਰਨ ਪੋਲੀਓ ‘ਤੇ ਕਾਬੂ ਪਾਉਣ ਲਈ ਲਗਾਤਰ ਯਤਨ ਜਾਰੀ ਹਨ। ਇਸੇ ਲੜੀ ਤਹਿਤ ਟੀਕਾਕਰਨ ਸੂਚੀ ‘ਚ ਪੋਲੀਓ ਦੀ ਤੀਜੀ ਖੁਰਾਕ (ਟੀਕਾ) ਜੋ ਕਿ ਬੱਚੇ ਦੇ 9 ਮਹੀਨੇ ਦੀ ਉਮਰ ਤੋਂ ਬਾਅਦ ਮੀਜਲ ਰੁਬੇਲਾ ਦੇ ਪਹਿਲੇ ਟੀਕੇ ਨਾਲ ਲਗਾਈ ਜਾਵੇਗੀ। ਅੱਜ ਤੋਂ ਇਹ ਟੀਕਾ ਟੀਕਾਕਰਨ ਸੂਚੀ ‘ਚ ਸ਼ਾਮਲ ਕੀਤਾ ਗਿਆ ਹੈ, ਜੋ ਕਿ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਿਹਤ ਕੇਂਦਰਾਂ ਵਿੱਚ ਲਗਾਇਆ ਜਾਵੇਗਾ। ਪੋਲੀਓ ਦਾ ਪਹਿਲਾ ਟੀਕਾ ਡੇਢ ਮਹੀਨੇ ਦੀ ਉਮਰ ਅਤੇ ਦੂਜਾ ਟੀਕਾ ਸਾਢੇ ਤਿੰਨ ਮਹੀਨੇ ਦੀ ਉਮਰ ਤੇ ਬੱਚਿਆਂ ਨੂੰ ਪਹਿਲਾਂ ਤੋਂ ਹੀ ਲਗਾਇਆ ਜਾ ਰਿਹਾ  ਹੈ। ਜਿਹੜੇ ਬੱਚੇ 9 ਮਹੀਨੇ ਦੀ ਉਮਰ ਪੂਰੀ ਕਰ ਗਏ ਹਨ, ਉਨ੍ਹਾਂ ਨੂੰ ਇਹ ਟੀਕਾ ਜ਼ਰੂਰ ਲਗਵਾਇਆ ਜਾਵੇ।
ਇਸ ਮੌਕਰ ਕੁਲਦੀਪ ਸਿੰਘ ਜ਼ਿਲ੍ਹਾ ਮਾਸ ਮੀਡੀਆ ਅਫਸਰ, ਸਤਨਾਮ ਕੌਰ ਸਿਹਤ ਸੁਪਰਵਾਇਜ਼ਰ, ਮਨਜੀਤ ਕੌਰ, ਕਿਰਨਦੀਪ ਕੌਰ, ਜਰਨੈਲ ਸਿੰਘ ਸਿਹਤ ਕਰਮਚਾਰੀ ਤੇ ਗੁਰਦੀਪ ਸਿੰਘ ਟੀਕਾਕਰਨ ਸਹਾਇਕ ਹਾਜ਼ਰ ਸਨ।

Spread the love
Scroll to Top