ਸਿਹਤਮੰਦ ਸਮਾਜ ਦੀ ਸਿਰਜਣਾ ਵਿੱਚ ਖੇਡਾਂ ਦਾ ਅਹਿਮ ਯੋਗਦਾਨ: ਬਹਾਦਰ ਸਿੰਘ ਭਸੌੜ

Spread the love

ਸ਼੍ਰੋਮਣੀ ਅਕਾਲੀ ਦਲ (ਅ) ਦੇ ਹਲਕਾ ਲਹਿਰਾ ਦੇ ਇੰਚਾਰਜ ਨੇ ਪਿੰਡ ਚਾਂਦੂ ਵਿਖੇ ਹਾਕੀ ਟੂਰਨਾਮੈਂਟ ਵਿੱਚ ਭਾਗ ਲੈ ਕੇ ਵਧਾਇਆ ਖਿਡਾਰੀਆਂ ਦਾ ਹੌਂਸਲਾ


ਹਰਪ੍ਰੀਤ ਕੌਰ ਬਬਲੀ, ਸੰਗਰੂਰ, 23 ਜਨਵਰੀ 2023

   ਪਿੰਡ ਚਾਂਦੂ ਵਿਖੇ ਕਰਵਾਏ ਗਏ ਤਿੰਨ ਰੋਜਾ ਹਾਕੀ ਟੂਰਨਾਮੈਂਟ ਦੇ ਆਖਰੀ ਦਿਨ ਸ਼੍ਰੋਮਣੀ ਅਕਾਲੀ ਦਲ (ਅ) ਹਲਕਾ ਲਹਿਰਾ ਦੇ ਇੰਚਾਰਜ ਸ. ਬਹਾਦਰ ਸਿੰਘ ਭਸੌੜ ਨੇ ਖੇਡ ਟੂਰਨਾਮੈਂਟ ਵਿੱਚ ਭਾਗ ਲੈ ਕੇ ਖਿਡਾਰੀਆਂ ਦੀ ਹੌਂਸਲਾਫਜਾਈ ਕੀਤੀ | ਉਨ੍ਹਾਂ ਸਮੂਹ ਹਾਕੀ ਖਿਡਾਰੀਆਂ ਨਾਲ ਮੁਲਾਕਾਤ ਮੌਕੇ ਟੂਰਨਮੈਂਟ ਦੇ ਪ੍ਰਬੰਧਕਾਂ ਨੂੰ  ਮੁਬਾਰਕਵਾਦ ਦਿੰਦੇ ਹੋਏ ਕਿਹਾ ਕਿ ਸਿਹਤਮੰਦ ਸਮਾਜ ਦੀ ਸਿਰਜਣਾ ਵਿੱਚ ਖੇਡਾਂ ਦਾ ਅਹਿਮ ਯੋਗਦਾਨ ਹੈ | ਖੇਡਾਂ ਜਿੱਥੇ ਨੌਜਵਾਨ ਪੀੜ੍ਹੀ ਨੂੰ  ਨਸ਼ਿਆਂ ਤੋਂ ਬਚਾ ਕੇ ਰੱਖਣ ਵਿੱਚ ਸਹਾਇਕ ਸਿੱਧ ਹੁੰਦੀਆਂ ਹਨ, ਉੱਥੇ ਹੀ ਖੇਡਾਂ ਰਾਹੀਂ ਨੌਜਵਾਨ ਆਪਣੇ ਕਰੀਅਰ ਨੂੰ  ਵੀ ਵਧਿਆ ਬਣਾ ਸਕਦੇ ਹਨ | ਇਹ ਕਹਿਣਾ ਵੀ ਗਲਤ ਨਹੀਂ ਹੋਵੇਗਾ ਕਿ ਸੁਨਹਿਰੀ ਭਵਿੱਖ ਬਣਾਉਣ ਲਈ ਖੇਡਾਂ ਖੇਡਣਾ ਬਹੁਤ ਜਰੂਰੀ ਹੈ |                             
    ਸ. ਭਸੌੜ ਨੇ ਖਿਡਾਰੀਆਂ ਨੂੰ  ਪ੍ਰੇਰਿਤ ਕਰਦਿਆਂ ਕਿਹਾ ਕਿ ਹਮੇਸ਼ਾ ਖੇਡ ਦੀ ਭਾਵਨਾ ਨਾਲ ਹੀ ਖੇਡਣਾ ਚਾਹੀਦਾ ਹੈ | ਖੇਡ ਦੌਰਾਨ ਕਦੇ ਵੀ ਵਿਰੋਧੀ ਖਿਡਾਰੀ ਪ੍ਰਤੀ ਹੀਣ ਭਾਵਨਾ ਰੱਖਦੇ ਹੋਏ ਉਸ ਨੂੰ  ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਨਾ ਕਰੋ | ਕਿਉਂਕਿ ਅਜਿਹਾ ਕਰਨ ਨਾਲ ਤੁਸੀਂ ਆਪਣਾ ਵੀ ਨੁਕਸਾਨ ਕਰੋਗੇ | ਸ. ਭਸੌੜ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ  ਨਸ਼ਿਆਂ ਦੀ ਦਲਦਲ ਵਿੱਚੋਂ ਕੱਢਣ ਲਈ ਖੇਡ ਟੂਰਨਾਮੈਂਟ ਕਰਵਾਉਣਾ ਸ਼ਲਾਘਾਯੋਗ ਹੈ | ਖੇਡਾਂ ਨੂੰ  ਪ੍ਰਫੁੱਲਿਤ ਕਰਨ ਲਈ ਸ਼੍ਰੋਮਣੀ ਅਕਾਲੀ ਦਲ (ਅ) ਵੱਲੋਂ ਹਰ ਸੰਭਵ ਮੱਦਦ ਕੀਤੀ ਜਾਵੇਗੀ |                                       
     ਇਸ ਮੌਕੇ ਅਵੀਰਾਜ ਸਿੰਘ ਭਸੌੜ, ਰਾਵਿੰਦਰ ਸਿੰਘ ਬਾਜ, ਜਸਵਿੰਦਰ ਸਿੰਘ, ਸ਼੍ਰੋਮਣੀ ਅਕਾਲੀ ਦਲ (ਅ) ਦੀ ਪਿੰਡ ਚਾਂਦੂ ਤੋਂ ਯੂਥ ਕਮੇਟੀ ਪ੍ਰਦੀਪ ਸਿੰਘ, ਜਤਿੰਦਰ ਕੁਮਾਰ, ਗੁਰਦੀਪ ਸਿੰਘ, ਦਲੀਪ ਸਿੰਘ, ਰਾਕੇਸ਼ ਕੁਮਾਰ, ਗੁਰਪਾਲ ਸਿੰਘ, ਬਿੰਦਰ ਸਿੰਘ, ਜਸਵਿੰਦਰ ਸਿੰਘ, ਗੁਰਪਾਲ ਸਿੰਘ, ਮਨਪ੍ਰੀਤ ਸਿੰਘ, ਗੁਰਚਰਨ ਸਿੰਘ, ਸਾਹਿਲ ਗਿੱਲ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਖੇਡ ਪ੍ਰੇਮੀ ਹਾਜਰ ਸਨ


Spread the love
Scroll to Top