ਸਿਹਤ ਵਿਭਾਗ ਨੇ ਕਾਇਮ ਕੀਤਾ 21 ਦਿਨਾਂ ‘ਚ ਨਵਾਂ ਰਿਕਾਰਡ

Spread the love

ਸਿਹਤ ਵਿਭਾਗ ਜੱਚਾ-ਬੱਚਾ ਸਿਹਤ ਸੇਵਾਵਾਂ ਪ੍ਰਤੀ ਵਚਨਬੱਧ: ਡਾ.  ਔਲਖ

ਫਰਵਰੀ ‘ਚ 1604 ਗਰਭਵਤੀ ਔਰਤਾਂ ਦੀ ਜਾਂਚ ਤੇ 133 ਅਲਟਰਾਸਾਉਂਡ ਮੁਫਤ ਕੀਤੇ

ਰਘਵੀਰ ਹੈਪੀ, ਬਰਨਾਲਾ, 21 ਫਰਵਰੀ 2023
    ਸਿਹਤ ਵਿਭਾਗ ਬਰਨਾਲਾ ਵੱਲੋਂ ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਦੇ ਦਿਸ਼ਾ ਨਿਰਦੇਸ਼ ਤੇ ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ ਦੀ ਯੋਗ ਅਗਵਾਈ ਹੇਠ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਜ਼ਿਲ੍ਹਾ ਬਰਨਾਲਾ ‘ਚ ਸਿਵਲ ਹਸਪਤਾਲ, ਸੀ.ਐਚ.ਸੀ, ਪੀ.ਐਚ.ਸੀ. ਪੱਧਰ ‘ਤੇ ਗਰਭਵਤੀ ਔਰਤਾਂ ਦੇ ਮੈਡੀਕਲ ਚੈੱਕਅਪ ਲਈ ਵਿਸ਼ੇਸ਼ ਜਾਂਚ ਕੈਂਪ ਲਗਾਏ ਜਾਂਦੇ ਹਨ।                                         
   ਸਿਵਲ ਸਰਜਨ ਬਰਨਾਲਾ ਡਾ.ਜਸਬੀਰ ਸਿੰਘ ਔਲਖ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਮੁਹਿੰਮ ਦੌਰਾਨ ਵਿਸ਼ੇਸ਼ ਕੈਂਪਾਂ ਰਾਹੀਂ  ਔਰਤ ਰੋਗਾਂ ਦੇ ਮਾਹਿਰ ਡਾਕਟਰਾਂ ਵੱਲੋਂ ਜ਼ਿਲ੍ਹਾ ਬਰਨਾਲਾ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮਹੀਨੇ ਦੀ ਹਰੇਕ 9 ਤਰੀਕ ਨੂੰ ਗਰਭਵਤੀ ਔਰਤਾਂ ਦਾ ਮੈਡੀਕਲ ਚੈਕਅੱਪ, ਟੈਸਟ ਅਤੇ ਮੁਫਤ ਦਵਾਈਆਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ ।
   ਸਿਵਲ ਸਰਜਨ ਬਰਨਾਲਾ ਨੇ ਕਿਹਾ ਕਿ ਇਸ ਵਾਰ ਫਰਵਰੀ ‘ਚ 1604 ਗਰਭਵਤੀ ਔਰਤਾਂ ਦੀ ਜਾਂਚ ਕੀਤੀ ਗਈ ਅਤੇ 133  ਦੇ ਅਲਟਰਾਸਾਉਂਡ ਮੁਫਤ ਕੀਤੇ ਗਏ। ਇਸ ਦੌਰਾਨ ਵਿਸ਼ੇਸ਼ ਧਿਆਨ ਹਿੱਤ 324 ਹਾਈ ਰਿਸਕ ਗਰਭਵਤੀ ਔਰਤਾਂ ਦੀ ਪਹਿਚਾਣ ਵੀ ਕੀਤੀ ਗਈ। ਡਾ. ਔਲਖ ਨੇ ਦੱਸਿਆ ਕਿ ਇਨ੍ਹਾਂ ਵਿਸ਼ੇਸ਼ ਕੈਂਪਾਂ ਵਿੱਚ ਸਿਹਤ ਵਿਭਾਗ ਵੱਲੋਂ ਗਰਭਵਤੀ ਔਰਤਾਂ ਨੂੰ ਮੁਫਤ ਸੇਵਾਵਾਂ, ਜਣੇਪੇ ਦੌਰਾਨ ਦਿੱਤੀਆਂ ਜਾਣ ਵਾਲੀਆਂ ਸਿਹਤ ਸੇਵਾਵਾਂ ਪ੍ਰਤੀ, ਪੋਸ਼ਟਿਕ ਭੋਜਨ ਖਾਣ ਅਤੇ ਮਾਹਿਰ ਡਾਕਟਰਾਂ ਦੀ ਸਲਾਹ ਲੈਣ ਲਈ ਜਾਗਰੂਕ ਕੀਤਾ ਜਾਂਦਾ ਹੈ ਤਾਂ ਜੋ ਜਣੇਪੇ ਸਮੇਂ ਜਾਂ ਬਾਅਦ ਵਿੱਚ ਮਰੀਜ਼ ਨੂੰ ਕੋਈ ਤਕਲੀਫ ਨਾ ਹੋਵੇ।
    ਸਿਵਲ ਸਰਜਨ ਬਰਨਾਲਾ ਨੇ ਕਿਹਾ ਕਿ ਜੱਚਾ-ਬੱਚਾ ਦੀ ਤੰਦਰੁਸਤ ਸਿਹਤ ਲਈ ਸੰਸਥਾਗਤ ਜਣੇਪਾ ਹੀ ਕਰਵਾਉਣਾ ਚਾਹੀਦਾ ਹੈ ਅਤੇ ਗਰਭਵਤੀਆਂ ਨੂੰ ਸਰਕਾਰੀ ਹਸਪਤਾਲਾਂ ਵਿਚ ਮਿਲਣ ਵਾਲੀਆਂ ਮੁਫਤ ਸਿਹਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ  ਲੈਣਾ ਚਾਹੀਦਾ ਹੈ।

Spread the love
Scroll to Top