Barnala ਜਿਲ੍ਹੇ ਨੇ ਦਾਖਿਲਾ ਮੁਹਿੰਮ ‘ਚ ਇਉਂ ਮਾਰੀਆਂ ਮੱਲਾਂ

Spread the love

ਮਹਾਂ ਦਾਖ਼ਲਾ ਅਭਿਆਨ ਵਿੱਚ ਜ਼ਿਲ੍ਹਾ ਬਰਨਾਲਾ ਨੇ ਪ੍ਰਾਪਤ ਕੀਤਾ ਤੀਜਾ ਸਥਾਨ

ਕੈਬਨਿਟ ਮੰਤਰੀ ਮੀਤ ਹੇਅਰ ਵੱਲੋਂ ਸਿੱਖਿਆ ਵਿਭਾਗ ਦੇ ਸਮੂਹ ਸਟਾਫ਼ ਨੂੰ ਵਧਾਈ

ਰਘਵੀਰ ਹੈਪੀ , ਬਰਨਾਲਾ 11 ਮਾਰਚ 2023

   ਮੁੱਖ ਮੰਤਰੀ ਸ੍ਰ ਭਗਵੰਤ ਮਾਨ ਅਤੇ ਸਿੱਖਿਆ ਮੰਤਰੀ ਸ੍ਰ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ ਤਹਿਤ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਵਧਾਉਣ ਦੇ ਮੰਤਵ ਨਾਲ 10 ਮਾਰਚ ਨੂੰ ਦਾਖ਼ਲਾ ਮਹਾਂ ਅਭਿਆਨ ਚਲਾਇਆ ਗਿਆ। ਜਿਸ ਵਿੱਚ ਸਿੱਖਿਆ ਵਿਭਾਗ ਵੱਲੋਂ ਹਰ ਜ਼ਿਲ੍ਹੇ ਨੂੰ ਦਾਖਿਲਾ ਕਰਨ ਸੰਬੰਧੀ ਬਕਾਇਦਾ ਇੱਕ ਟੀਚਾ ਦਿੱਤਾ ਗਿਆ ਸੀ।            ਜ਼ਿਲ੍ਹਾ ਬਰਨਾਲਾ ਦੇ ਸਿੱਖਿਆ ਵਿਭਾਗ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰ ਸਰਬਜੀਤ ਸਿੰਘ ਤੂਰ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਵਸੁੰਧਰਾ ਕਪਿਲਾ ਜੀ ਦੀ ਅਗਵਾਈ ਹੇਠ ਨਿਰਧਰਿਤ ਟੀਚਾ ਹਾਸਿਲ ਕਰਨ ਲਈ ਮਿਹਨਤ ਕਰਦਿਆਂ ਪੂਰੇ ਪੰਜਾਬ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ ਹੈ।              ਜਿਸਦੇ ਲਈ ਮਾਣਯੋਗ ਕੈਬਨਿਟ ਮੰਤਰੀ ਸ੍ਰ ਗੁਰਮੀਤ ਸਿੰਘ ਮੀਤ ਹੇਅਰ ਅਤੇ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਵੱਲੋਂ ਜ਼ਿਲ੍ਹੇ ਦੇ ਸਾਰੇ ਸਿੱਖਿਆ ਅਧਿਕਾਰੀਆਂ, ਬਲਾਕ ਨੋਡਲ ਅਫ਼ਸਰਾਂ, ਸਕੂਲ ਮੁੱਖੀਆਂ ਸਮੇਤ ਟੀਚਿੰਗ ਤੇ ਨਾਨ ਟੀਚਿੰਗ ਸਟਾਫ਼ ਨੂੰ ਵਧਾਈ ਦਿੱਤੀ ਹੈ। ਜ਼ਿਲ੍ਹਾ ਸਿੱਖਿਆ ਅਫ਼ਸਰ ਸਰਬਜੀਤ ਸਿੰਘ ਤੂਰ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਲਈ ਸਿੱਖਿਆ ਵਿਭਾਗ ਵੱਲੋਂ 2058 ਬੱਚਿਆਂ ਦੀ ਰਜਿਸਟ੍ਰੇਸ਼ਨ ਕਰਨ ਦਾ ਟੀਚਾ ਮਿੱਥਿਆ ਗਿਆ ਸੀ, ਜਦਕਿ ਬਰਨਾਲਾ ਦੇ ਸਰਕਾਰੀ ਸਕੂਲਾਂ ਵਿੱਚ 2430 (120.56%) ਬੱਚਿਆਂ ਦੀ ਰਜਿਸਟ੍ਰੇਸ਼ਨ ਹੋਈ ਹੈ। ਉਹਨਾਂ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਮਿਡ ਡੇਅ ਮੀਲ ਤੇ ਆਂਗਨਵਾੜੀ ਵਰਕਰਾਂ, ਦਰਜਾ ਚਾਰ ਮੁਲਾਜ਼ਮਾਂ, ਸਿੱਖਿਆ ਕਰਮੀਆਂ, ਪ੍ਰਾਇਮਰੀ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਅਧਿਆਪਕਾਂ, ਲੈਕਚਰਾਰਾਂ ਵੱਲੋਂ ਡਿਪਟੀ ਡੀਈਓ ਮੈਡਮ ਵਸੁੰਧਰਾ ਕਪਿਲਾ, ਬਲਾਕ ਨੋਡਲ ਅਧਿਕਾਰੀਆਂ ਹੈਡਮਾਸਟਰ ਜਸਵਿੰਦਰ ਸਿੰਘ, ਹਰਪ੍ਰੀਤ ਕੌਰ, ਸੁਰੇਸ਼ਟਾ ਸ਼ਰਮਾ, ਡੀਐਸਐਮ ਰਾਜੇਸ਼ ਗੋਇਲ ਅਤੇ ਸਕੂਲ ਮੁੱਖੀਆਂ ਦੀ ਅਗਵਾਈ ਹੇਠ ਇਹ ਟੀਚਾ ਹਾਸਿਲ ਕਰਨ ਲਈ ਮੋਹਰੀ ਰੋਲ ਅਦਾ ਕੀਤਾ ਹੈ। ਉਹਨਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਬਿਹਤਰ ਸਿੱਖਿਆ ਮਾਹੌਲ ਅਤੇ ਸਹੂਲਤਾਂ ਨੂੰ ਦੇਖਦੇ ਹੋਏ ਸਰਕਾਰੀ ਸਕੂਲਾਂ ਵਿੱਚ ਦਾਖਿਲ ਹੋਣ ਲਈ ਵਿਦਿਆਰਥੀਆਂ ਵਿੱਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।


Spread the love
Scroll to Top