Vigilance Bureau ਨੇ ਸੁੱਟਿਆ ਜਾਲ ‘ਤੇ ਫਸਗੀ CDPO

Spread the love

ਲਾਲਚ ਨੇ ਫਸਾਇਆ, ਹੈਲਪਰ ਦੀ ਨੌਕਰੀ ਦਿੰਦਿਆਂ ਸੀਡੀਪੀੳ ਤੇ ਉਸ ਦਾ ਚਪੜਾਸੀ ਚੜ੍ਹੇ ਵਿਜੀਲੈਂਸ ਬਿਊਰੋ ਅੜਿੱਕੇ

ਅਨੁਭਵ ਦੂਬੇ , 20 ਅਪ੍ਰੈਲ 2023
      ਲਾਲਚ ਬੁਰੀ ਬਲਾ ਹੈ, ਸਕੂਲ ਤੋਂ ਪੜ੍ਹਨਾ ਤਾਂ ਸ਼ੁਰੂ ਕੀਤਾ, ਪਰ ਅਮਲੀ ਤੌਰ ਤੇ ਆਪਣੀ ਨੌਕਰੀ ਦੌਰਾਨ ਲਾਗੂ ਕਰਨ ਤੋਂ ਖੁੰਝੀ, ਬਾਲ ਵਿਕਾਸ ਪ੍ਰੋਜੈਕਟ ਅਫਸਰ ਮੰਜੂ ਭੰਡਾਰੀ ਆਪਣੇ ਚਪੜਾਸੀ ਸਣੇ ,ਪੰਜਾਬ ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਸੁੱਟੇ ਜਾਲ ਵਿੱਚ ਫਸ ਗਈ। ਵਿਜੀਲੈਂਸ ਦੀ ਟੀਮ ਨੇ ਅਧਿਕਾਰੀ ਤੇ ਕਰਮਚਾਰੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ਤੇ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਦੇ ਜੜੋਂ ਖਾਤਮੇ ਲਈ ਪੰਜਾਬ ਵਿਜੀਲੈਂਸ ਬਿਊਰੋ ਦੁਆਰਾ ਵਿੱਢੀ ਮੁਹਿੰਮ ਦੌਰਾਨ ਅੱਜ ਵੀਰਵਾਰ ਨੂੰ ਫਤਿਹਗੜ੍ਹ ਸਾਹਿਬ ਵਿਖੇ ਤਾਇਨਾਤ ਬਾਲ ਵਿਕਾਸ ਪ੍ਰੋਜੈਕਟ ਅਫਸਰ (ਸੀਡੀਪੀਓ), ਮੰਜੂ ਭੰਡਾਰੀ ਅਤੇ ਉਸ ਦੇ ਚਪੜਾਸੀ ਬਲੀਹਾਰ ਸਿੰਘ ਨੂੰ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕਰ ਲਿਆ।
ਨੌਕਰੀ ਦੇਣ ਵਾਲਿਆਂ ਨੇ ਖੁਦ ਵੀ ਗੁਆ ਲਈ ਨੌਕਰੀ
       ਇਸ ਸਬੰਧੀ ਮੀਡੀਆ ਨੂੰ ਵੇਰਵੇ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸੀਡੀਪੀਓ ਮੰਜੂ ਭੰਡਾਰੀ ਅਤੇ ਉਸ ਦੇ ਚਪੜਾਸੀ ਨੂੰ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਪਿੰਡ ਰਿਉਣਾ ਨੀਵਾਂ ਦੀ ਰਹਿਣ ਵਾਲੀ ਮਮਤਾ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨਾਂ ਤਫਸ਼ੀਲ ‘ਚ ਦੱਸਿਆ ਕਿ ਸ਼ਿਕਾਇਤਕਰਤਾ ਮਮਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਸੀ ਕਿ ਸੀਡੀਪੀੳ ਮੰਜੂ ਭੰਡਾਰੀ ਅਤੇ ਉਸ ਦੇ ਚਪੜਾਸੀ ਨੇ ਆਂਗਨਵਾੜੀ ਹੈਲਪਰ ਦੇ ਖਾਲੀ ਅਹੁਦੇ ‘ਤੇ ਉਸ ਨੂੰ ਨੌਕਰੀ ਉਤੇ ਰੱਖਣ ਬਦਲੇ 35,000 ਰੁਪਏ ਰਿਸ਼ਵਤ ਵਜੋਂ ਦੇਣ ਦੀ ਮੰਗ ਕੀਤੀ ਹੈ, ਜਿਸ ਲਈ ਉਸ ਨੇ ਪਹਿਲਾਂ ਹੀ ਅਰਜ਼ੀ ਦਿੱਤੀ ਹੋਈ ਹੈ। 
     ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਇੱਕ ਟੀਮ ਨੇ ਜਾਲ ਵਿਛਾ ਕੇ ਦੋਵਾਂ  ਦੋਸ਼ੀ ਮੁਲਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਵਜੋਂ 20,000 ਰੁਪਏ ਲੈਂਦਿਆਂ ਮੌਕੇ ‘ਤੇ ਹੀ ਗ੍ਰਿਫਤਾਰ ਕਰ ਲਿਆ । ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਪੁਲਿਸ ਥਾਣਾ ਪਟਿਆਲਾ ਰੇਂਜ ਵਿੱਚ ਦੋਵਾਂ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸ ਕੇਸ ਦੀ ਹੋਰ ਜਾਂਚ ਜਾਰੀ ਹੈ।

Spread the love
Scroll to Top