ਬਰਨਾਲਾ ਦੀਆਂ ਮੰਡੀਆਂ ਵਿੱਚ 399267 ਮੀਟ੍ਰਿਕ ਟਨ ਕਣਕ ਪੁੱਜੀ, 391433 ਮੀਟ੍ਰਿਕ ਟਨ ਦੀ ਖਰੀਦ

Spread the love

ਰਘਵੀਰ ਹੈਪੀ , ਬਰਨਾਲਾ, 28 ਅਪ੍ਰੈਲ 2023 
        ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਨੇ ਦੱਸਿਆ ਕਿ ਵੀਰਵਾਰ ਸ਼ਾਮ ਤੱਕ ਜ਼ਿਲ੍ਹਾ ਬਰਨਾਲਾ ਦੀਆਂ ਮੰਡੀਆਂ ‘ਚ 399267 ਮੀਟ੍ਰਿਕ ਟਨ ਕਣਕ ਪੁੱਜੀ, ਜਿਸ ਵਿਚੋਂ 391433 ਮੀਟ੍ਰਿਕ ਟਨ ਖਰੀਦ ਲਈ ਗਈ ਹੈ। ਵਧੇਰੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਜ਼ਿਲ੍ਹਾ  ਬਰਨਾਲਾ ਦੀਆਂ 98 ਮੰਡੀਆਂ ਵਿੱਚ ਕਣਕ ਦੀ ਖਰੀਦ ਅਤੇ ਲਿਫਟਿੰਗ ਦਾ ਕੰਮ ਜ਼ੋਰਾਂ ਉੱਤੇ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਨਗਰੇਨ ਵਲੋਂ 95458  ਮੀਟ੍ਰਿਕ ਟਨ, ਮਾਰਕਫੈਡ ਵਲੋਂ 106340 ਮੀਟ੍ਰਿਕ ਟਨ, ਪਨਸਪ ਵਲੋਂ 86310 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰ ਹਾਊਸ ਵਲੋਂ 73920 ਮੀਟ੍ਰਿਕ ਟਨ, ਫ਼ੂਡ ਕਾਰਪੋਰੇਸ਼ਨ ਆਫ਼ ਇੰਡੀਆ ਵਲੋਂ 30080 ਮੀਟ੍ਰਿਕ ਟਨ ਅਤੇ ਪ੍ਰਾਈਵੇਟ ਲੋਕਾਂ ਵਲੋਂ 235 ਮੀਟ੍ਰਿਕ ਟਨ ਕਣਕ ਖਰੀਦੀ ਗਈ ਹੈ।  
        ਮੰਡੀਆਂ ‘ਚ ਖਰੀਦੀ ਗਈ ਕਣਕ ਦੀ ਲਿਫਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ 196860 ਮੀਟ੍ਰਿਕ ਟਨ ਕਣਕ ਮੰਡੀਆਂ ਵਿੱਚੋਂ ਚੁੱਕੀ ਗਈ ਹੈ। ਪਨਗਰੇਨ ਵੱਲੋਂ 47406 ਮੀਟ੍ਰਿਕ ਟਨ, ਮਾਰਕਫੈਡ ਵਲੋਂ 54912 ਮੀਟ੍ਰਿਕ ਟਨ, ਪਨਸਪ ਵਲੋਂ 39171 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰ ਹਾਊਸ ਵਲੋਂ 42795 ਮੀਟ੍ਰਿਕ ਟਨ, ਫ਼ੂਡ ਕਾਰਪੋਰੇਸ਼ਨ ਆਫ਼ ਇੰਡੀਆ ਵਲੋਂ 12341 ਮੀਟ੍ਰਿਕ ਟਨ ਅਤੇ ਪ੍ਰਾਇਵੇਟ ਲੋਕਾਂ ਵਲੋਂ 235 ਮੀਟ੍ਰਿਕ ਟਨ ਖਰੀਦੀ ਗਈ ਕਣਕ ਦੀ ਲਿਫਟਿੰਗ ਮੰਡੀਆਂ ਵਿੱਚੋਂ ਕਰ ਲਈ ਗਈ ਹੈ।
     ਇਸ ਤੋਂ ਇਲਾਵਾ ਕਿਸਾਨਾਂ ਨੂੰ ਕੀਤੀ ਅਦਾਇਗੀ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਸਾਨਾਂ ਨੂੰ ਹੁਣ ਤੱਕ 759 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪਨਗਰੇਨ ਵਲੋਂ ਹੁਣ ਤੱਕ 193.04 ਕਰੋੜ, ਮਾਰਕਫੈਡ ਵਲੋਂ 216.65 ਕਰੋੜ, ਪਨਸਪ ਵੱਲੋਂ 170.67 ਕਰੋੜ , ਪੰਜਾਬ ਸਟੇਟ ਵੇਅਰ ਹਾਊਸ ਵਲੋਂ 146.87 ਕਰੋੜ ਅਤੇ ਫ਼ੂਡ ਕਾਰਪੋਰੇਸ਼ਨ ਆਫ਼ ਇੰਡੀਆ ਵੱਲੋਂ 31.77 ਕਰੋੜ ਦੀ ਅਦਾਇਗੀ ਕੀਤੀ ਗਈ।


Spread the love
Scroll to Top