ਟ੍ਰੈਫਿਕ ਨਿਯਮਾਂ ਦੀ ਪਾਲਣਾ ‘ਤੇ ਆਵਾਜਾਈ ਸੁਚਾਰੂ ਰੱਖਣ ਲਈ ਪ੍ਰੇਰਿਤ ਕਰਨ ਪਹੁੰਚੀ ਟ੍ਰੈਫਿਕ ਪੁਲਿਸ

Spread the love

ਰਘਵੀਰ ਹੈਪੀ , ਬਰਨਾਲਾ 27 ਮਈ 2023

    ਸਟੈਂਡਰਡ ਕਾਰਪੋਰੇਸ਼ਨ ਇੰਡੀਆਂ ਲਿਮਟਿਡ,ਸਟੈਡਰਡ ਚੌਂਕ ਬਰਨਾਲਾ ਵਿਖੇ ਟ੍ਰੈਫਿਕ ਪੁਲਿਸ ਦੀ ਟੀਮ ਵੱਲੌ ਟ੍ਰੈਫਿਕ ਨਿਯਮਾਂ ਸਬੰਧੀ ਲੋਕਾਂ ਗਾਗਰੂਕ ਕਰਨ ਲਈ ਇੱਕ ਵਿਸ਼ੇਸ਼ ਕੈਂਪ ਲਗਾਇਆ ਗਿਆ। ਜਿਸ ਵਿੱਚ ਟ੍ਰੈਫਿਕ ਨਿਯਮ ਤੇ ਟ੍ਰੈਫਿਕ ਸਬੰਧੀ ਪੇਸ਼ ਆ ਰਹੀਆਂ ਸਮੱਸਿਆਵਾਂ ਤੋਂ ਬਚਾਅ ਲਈ ਬਹੁਤ ਵਧੀਆਂ ਜਾਣਕਾਰੀ ਦਿੱਤੀ ਗਈ। ਇਸ ਮੌਕੇ ਟ੍ਰੈਫਿਕ ਇੰਚਾਰਜ ਇੰਸਪੈਕਟਰ ਹਰਵਿੰਦਰ ਸਿੰਘ ਨੇ ਦੱਸਿਆ ਕਿ ਮਾਨਯੋਗ ਐਸ.ਐਸ.ਪੀ ਸਾਹਿਬ ਦੇ ਨਿਰਦੇਸ਼ਾਂ ਅਨੁਸਾਰ ਇਹ ਜਾਗਰੂਕਤਾ ਕੈਂਪ ਲਗਾਏ ਜਾਦੇ ਹਨ ਤਾਂ ਜੋ ਲੋਕਾਂ ਵਿੱਚ ਆਵਾਜਾਈ ਦੇ ਨਿਯਮਾਂ ਪ੍ਰਤੀ ਜਾਗਰੂਕਤਾ ਪੈਦਾ ਕੀਤੀ ਜਾ ਸਕੇ। ਉਨਾਂ ਕਿਹਾ ਕਿ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਕੇ, ਹਰ ਦਿਨ ਹੁਣ ਵਾਲੇ ਹਾਦਸਿਆਂ ਤੋਂ ਵੱਡੀ ਰਾਹਤ ਮਿਲ ਸਕਦੀ ਹੈ।                                          ਟ੍ਰੈਫਿਕ ਜਾਗਰੂਕਤਾ ਕੈਂਪ ਮੌਕੇ ਟ੍ਰੈਫਿਕ ਕੰਟਰੋਲ ਟੀਮ ਅਤੇ ਸਟੈਂਡਰਡ ਕਾਰਪੋਰੇਸ਼ਨ ਇੰਡੀਆਂ ਲਿਮਟਿਡ ਕੰਪਨੀ ਦੇ ਸਟਾਫ ਮੈਂਬਰ ਅਤੇ ਹੋਰ ਕਰਮਚਾਰੀ ਵੀ ਸਾਮਿਲ ਸਨ। ਸਟੈਂਡਰਡ ਕਾਰਪੋਰੇਸ਼ਨ ਇੰਡੀਆਂ ਲਿਮਟਿਡ ਦੇ ਪ੍ਰਬੰਧਕਾਂ ਵੱਲੋ ਦੱਸਿਆ ਗਿਆ ਕਿ ਸਾਡੀ ਕੰਪਨੀ ਵਿੱਚ ਪਹਿਲਾਂ ਵੀ ਇਸ ਤਰ੍ਹਾ ਦੇ ਜਾਗਰੂਕਤਾ ਕੈਂਪ ਲਗਾਏ ਜਾਦੇ ਹਨ ਅਤੇ ਸਮੇਂ-ਸਮੇਂ ਤੇ ਪ੍ਰਸ਼ਾਸਨ ਦਾ ਸਹਿਯੋਗ ਕੀਤਾ ਜਾਦਾਂ ਹੈ । ਸਟੈਂਡਰਡ ਕਾਰਪੋਰੇਸ਼ਨ ਇੰਡੀਆਂ ਲਿਮਟਿਡ ਕੰਪਨੀ ਵੱਲੋ ਸਮੁੱਚੀ ਟੈ੍ਰਫਿਕ ਪੁਲਿਸ ਦੀ ਟੀਮ ਦਾ ਧੰਨਵਾਦ ਕੀਤਾ ਗਿਆ। ਵਰਨਣਯੋਗ ਹੈ ਕਿ ਸਟੈਂਡਰਡ ਕਾਰਪੋਰੇਸ਼ਨ ਇੰਡੀਆਂ ਲਿਮਟਿਡ ਵੱਲੋਂ ਇਲਾਕੇ ਦੇ ਲੋਕਾਂ ਨੂੰ ਅੱਗ ਲੱਗਣ ਵਾਲੀਆਂ ਘਟਨਾਵਾਂ ਤੋਂ ਰਾਹਤ ਦੇਣ ਲਈ, ਫਾਇਰ ਬ੍ਰਿਗੇਡ ਦੀ ਗੱਡੀ ਦਾ ਵੀ ਵਿਸ਼ੇਸ਼ ਪ੍ਰਬੰਧ ਕੀਤਾ ਹੋਇਆ ਹੈ। ਇਹ ਫਾਇਰ ਬ੍ਰਿਗੇਡ ਗੱਡੀ 24 ਘੰਟੇ ਲੋਕਾਂ ਨੂੰ ਸੇਵਾਵਾਂ ਉਪਲੱਭਧ ਕਰਵਾਉਣ ਅਤੇ ਪ੍ਰਸ਼ਾਸ਼ਨ ਨੂੰ ਰਾਹਤ ਕੰਮਾਂ ਵਿੱਚ ਸਹਿਯੋਗ ਦੇਣ ਲਈ ਤਿਆਰ ਬਰ ਤਿਆਰ ਰਹਿੰਦੀ ਹੈ। 


Spread the love
Scroll to Top