ਸਿਹਤ ਵਿਭਾਗ ਦੀ ਟੀਮ ਨੇ ਭਰੇ ਸੈਂਪਲ

Spread the love

ਸੋਨੀ ਪਨੇਸਰ , ਬਰਨਾਲਾ, 30 ਜੂਨ 2023
   
     ਜ਼ਿਲ੍ਹੇ ਵਿੱਚ ਲੋਕਾਂ ਨੂੰ ਸਾਫ਼ ਸੁਥਰੇ ਖਾਧ ਪਦਾਰਥ ਮੁਹੱਈਆ ਕਰਵਾਉਣ ਅਤੇ ਖਾਧ ਪਦਾਰਥਾਂ ਵਿੱਚ ਹੁੰਦੀ ਮਿਲਾਵਟ ਖੋਰੀ ਨੂੰ ਰੋਕਣ ਲਈ ਕਮਿਸ਼ਨਰ ਫੂਡ ਐਡ ਡਰੱਗਜ਼ ਐਡਮਿਨਿਸ਼ਟ੍ਰੇਸਨ, ਪੰਜਾਬ ਦੇ ਹੁਕਮਾਂ ਦੀ ਪਾਲਣਾ ਕਰਦਿਆਂ, ਡਾ ਜਸਬੀਰ ਸਿੰਘ ਔਲ਼ਖ ਸਿਵਲ ਸਰਜਨ ਬਰਨਾਲਾ ਦੇ ਦਿਸ਼ਾ ਨਿਰਦੇਸ਼ਾਂ ‘ਤੇ ਡਾ ਜਸਪ੍ਰੀਤ ਸਿੰਘ ਜ਼ਿਲ੍ਹਾ ਸਿਹਤ ਅਫ਼ਸਰ ਦੀ ਅਗਵਾਈ ਵਿੱਚ ਫੂਡ ਸੇਫਟੀ ਟੀਮ ਬਰਨਾਲਾ ਵੱਲੋਂ ਸ਼ਹਿਰ ਵਿੱਚ  ਵਿਕ ਰਹੀਆਂ ਖਾਣ ਪੀਣ ਦੀਆ ਵਸਤਾਂ ਦੇ ਸੈਂਪਲ ਭਰੇ ਗਏ।
      ਡਾ ਜਸਪ੍ਰੀਤ ਸਿੰਘ ਗਿੱਲ ਜ਼ਿਲ੍ਹਾ ਸਿਹਤ ਅਫਸਰ ਬਰਨਾਲਾ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ (ਫੂਡ ਸੇਫਟੀ ਅਫਸਰ ਸੀਮਾ ਰਾਣੀ ਅਤੇ ਹਰਿੰਦਰਜੀਤ ਸਿੰਘ) ਵੱਲੋਂ ਗਰਮੀ ਦੇ ਮੌਸਮ ਨੂੰ ਮੁੱਖ ਰੱਖਦੇ ਸਪੈਸ਼ਲ ਡਰਾਇਵ ਦੇ ਚੱਲਦੇ ਸ਼ਹਿਰ ਬਰਨਾਲਾ ਦੇ ਵੱਖ ਵੱਖ ਬਜ਼ਾਰਾਂ ਵਿੱਚ ਫੂਡ ਸੈਂਪਲਿੰਗ ਕੀਤੀ ਗਈ । ਸੈਂਪਲਿੰਗ ਦੌਰਾਨ ਟੀਮ ਵੱਲੋ 8 ਕੁਲਫੀ/ਆਇਸ ਕਰੀਮ ਅਤੇ 3 ਦੇਸੀ ਘਿਓ ਦੇ ਸੈਪਲ, ਕੁੱਲ 11 ਸੈਂਪਲ ਲਏ ਗਏ ਹਨ।
      ਫੂਡ ਸੇਫਟੀ ਅਫਸਰ ਬਰਨਾਲਾ ਨੇ ਦੱਸਿਆ ਕਿ ਭਰੇ ਗਏ ਇਹਨਾਂ ਸੈਂਪਲਾਂ ਨੂੰ ਲੈਬਾਰਟਰੀ ਵਿਖੇ ਵਿਸ਼ਲੇਸ਼ਣ ਲਈ ਭੇਜਿਆ ਜਾਵੇਗਾ ਅਤੇ ਲੈਬਾਰਟਰੀ ਜਾਂਚ ਤੋਂ ਬਾਅਦ ਜੇਕਰ ਸੈਂਪਲ ਫੈਲ ਪਾਏ ਗਏ ਤਾਂ ਸਬੰਧਤ ਧਿਰਾਂ ਖ਼ਿਲਾਫ਼ ਫੂਡ ਸੇਫ਼ਟੀ ਐਕਟ 2006 ਤਹਿਤ ਬਣਦੀ ਕਾਰਵਾਈ ਕੀਤੀ ਜਾਵੇਗੀ।
    ਇਸ ਮੌਕੇ ਫੂਡ ਸੇਫ਼ਟੀ ਅਫ਼ਸਰ ਵੱਲੋਂ ਦੁਕਾਨਦਾਰਾਂ ਨੂੰ ਵਸਤਾਂ ਦਾ ਉਤਪਾਦ ਕਰਨ ਅਤੇ ਵਿੱਕਰੀ ਸਮੇਂ ਸਾਫ਼ ਸਫ਼ਾਈ ਦਾ ਖ਼ਾਸ ਧਿਆਨ ਰੱਖਣ ਸਬੰਧੀ ਜਾਗਰੂਕ ਕੀਤਾ ਗਿਆ ਅਤੇ ਫੂਡ ਲਾਇਸੈਂਸ / ਰਜਿਸਟ੍ਰੇਸ਼ਨ ਪ੍ਰਾਪਤ ਕਰਨ ਸੰਬੰਧੀ ਹਦਾਇਤ ਵੀ ਕੀਤੀ ਗਈ।


Spread the love
Scroll to Top