ਰਘਬੀਰ ਹੈਪੀ,ਬਰਨਾਲਾ, 3 ਅਗਸਤ2023
ਸ਼ਹੀਦ ਕਿਰਨਜੀਤ ਕੌਰ ਯਾਦਗਾਰ ਕਮੇਟੀ ਮਹਿਲਕਲਾਂ ਵੱਲੋਂ 12 ਅਗਸਤ ਨੂੰ ਦਾਣਾ ਮੰਡੀ ਮਹਿਲਕਲਾਂ ਵਿਖੇ ਮਨਾਏ ਜਾ ਰਹੇ ਯਾਦਗਾਰੀ ਸਮਾਗਮ ਲਈ ਸਰਕਾਰੀ ਸੀਨੀਅਰ ਸੈਕੰਡਰੀ/ਹਾਈ ਸਕੂਲਾਂ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਸਮੇਤ ਸਮਾਜ ਦੇ ਹੋਰਨਾਂ ਜਾਗਰੂਕ ਜਥੇਬੰਦਕ ਤਬਕਿਆਂ ਨੂੰ ਮੌਜੂਦਾ ਹਾਲਤਾਂ ਦੀ ਰੋਸ਼ਨੀ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂਂ ਬਰਨਾਲਾ ਅਤੇ ਪੰਜਾਬ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਬਰਨਾਲਾ ਦੀ ਜਨਰਲ ਮੀਟਿੰਗ ਨੂੰ ਮਹਿਲਕਲਾਂ ਲੋਕ ਘੋਲ ਦੇ “ਜਬਰ ਅਤੇ ਟਾਕਰੇ” ਦੇ ਇਤਿਹਾਸਕ ਵਿਰਸੇ ਤੋਂ ਜਾਣੂ ਕਰਵਾਇਆ ਗਿਆ। ਯਾਦਗਾਰ ਕਮੇਟੀ ਮਹਿਲਕਲਾਂ ਦੇ ਆਗੂਆਂ ਨਰਾਇਣ ਦੱਤ, ਜਰਨੈਲ ਸਿੰਘ ਅਤੇ ਗੁਲਵੰਤ ਸਿੰਘ ਬਰਨਾਲਾ ਨੇ ਪਹਿਲਵਾਨ ਖਿਡਾਰਨਾਂ ਅਤੇ ਹੁਣ ਮਨੀਪੁਰ ਦੋ ਔਰਤਾਂ ਨੂੰ ਨਿਰਵਸਤਰ ਕਰਕੇ ਹਜੂਮੀ ਭੀੜ ਵੱਲੋਂ ਸ਼ਰੇਆਮ ਘੁਮਾਉਣ ਦਾ ਸ਼ਰਮਨਾਕ ਕਾਰਾ ਸਭਨਾਂ ਇਨਸਾਫ਼ ਪਸੰਦ ਲੋਕਾਂ ਲਈ ਵਡੇਰੀ ਚੁਣੌਤੀ ਹੈ । ਅਧਿਆਪਕ ਆਗੂਆਂ ਨੇ ਹਰਿਆਣਾ ਵਿੱਚ ਵਾਪਰੀਆਂ ਘਟਨਾਵਾਂ ਪ੍ਰਤੀ ਗਹਿਰੀ ਚਿੰਤਾ ਦਾ ਪ੍ਰਗਟਾਵਾ ਕੀਤਾ। ਆਗੂਆਂ ਕਿਹਾ ਕਿ ਇਹ ਸ਼ਹੀਦ ਕਿਰਨਜੀਤ ਕੌਰ ਯਾਦਗਾਰ ਸਮਾਗਮ ਔਰਤਾਂ ਨੂੰ ਅਣਖ ਇੱਜਤ ਨਾਲ ਜ਼ਿੰਦਗੀ ਜਿਉਣ ਲਈ ਰਾਹ ਦਰਸਾਵਾ ਹੈ। ਆਗੂਆਂ ਨੇ ਸੇਵਾ ਮੁਕਤ ਕਰਮਚਾਰੀਆਂ ,ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ 12 ਅਗਸਤ ਦਾਣਾ ਮੰਡੀ ਮਹਿਲਕਲਾਂ ਵਿਖੇ ਯਾਦਗਾਰੀ ਸਮਾਗਮ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਇਨ੍ਹਾਂ ਸਮਾਗਮਾਂ ਨੂੰ ਸਫਲ ਬਨਾਉਣ ਵਿੱਚ ਬਖਸ਼ੀਸ਼ ਸਿੰਘ,ਮੈਡਮ ਨਿਸ਼ਾ ਸਿੰਗਲਾ, ਜਗਰੰਟ ਸਿੰਘ, ਹਰਪ੍ਰੀਤ ਸਿੰਘ, ਗੁਰਜੰਟ ਸਿੰਘ ਕੈਰੇ,ਮਾਸਟਰ ਮਨੋਹਰ ਲਾਲ ਜੀ ਦਾ ਅਹਿਮ ਸ਼ਲਾਘਾਯੋਗ ਯੋਗਦਾਨ ਰਿਹਾ ਅਤੇ ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਅਤੇ ਸਮਾਜ ਅੰਦਰ ਚੰਗੇ ਗੁਣਾਂ ਦਾ ਸੰਚਾਰ ਕਰਨ ਅਤੇ ਉਸਾਰੂ ਕਦਰਾਂ ਕੀਮਤਾਂ ਸਿਰਜਣ ਵਿੱਚ ਬੇਹੱਦ ਸਹਾਈ ਹੋਣਗੇ। ਸਕੂਲ ਸਟਾਫ ਅਤੇ ਪੈਨਸ਼ਨਰਾਂ ਨੇ ਯਾਦਗਾਰ ਸਮਾਗਮ ਲਈ ਆਰਥਿਕ ਪੱਖੋਂ ਵੀ ਖੁੱਲ੍ਹੇ ਦਿਲ ਨਾਲ ਸਹਿਯੋਗ ਕੀਤਾ।