ਕਰਜ਼ਾ ਰਾਹਤ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਨਾਲ ਸਬੰਧਤ 14,260 ਕਰਜ਼ਦਾਰਾਂ ਨੂੰ ਦਿੱਤੀ ਗਈ 45.41 ਕਰੋੜ ਦੀ ਰਾਹਤ

Spread the love

* ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਵੱਲੋਂ 9.06 ਕਰੋੜ ਰੁਪਏ ਦੇ ਕਰਜ਼ੇ ਦੇ ਮਨਜ਼ੂਰੀ ਪੱਤਰ ਖੇਤਰੀ ਦਫ਼ਤਰਾਂ ਰਾਹੀਂ ਵੰਡਣ ਦੀ ਕਵਾਇਦ ਸ਼ੁਰੂ: ਚੇਅਰਮੈਨ
 * ਅਨੁਸੂਚਿਤ ਜਾਤੀਆਂ ਦੇ ਪੜੇ ਲਿਖੇ ਬੇਰੁਜ਼ਗਾਰਾਂ ਨੂੰ ਸਵੈ ਰੁਜ਼ਗਾਰ ਸਥਾਪਿਤ ਕਰਵਾਉਣ ਲਈ ਕੀਤੇ ਜਾ ਰਹੇ ਨੇ ਵਿਸ਼ੇਸ਼ ਉਪਰਾਲੇ

, ਬਰਨਾਲਾ,
ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਤੇ ਵਿੱਤ ਕਾਰਪੋਰੇਸ਼ਨ ਪੰਜਾਬ ਰਾਜ ਵਿਚ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਗਰੀਬ ਪਰਿਵਾਰਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਅਧੀਨ ਘੱਟ ਵਿਆਜ ਦੀ ਦਰ ਤੇ ਆਸਾਨ ਕਿਸ਼ਤਾਂ ਵਿਚ ਚੁਕਾਇਆ ਜਾ ਸਕਣ ਵਾਲਾ ਕਰਜਾ ਮੁਹੱਈਆ ਕਰਦੀ ਹੈ। ਇਸ ਕਾਰਪੋਰੇਸ਼ਨ ਵੱਲੋਂ ਮੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਸਰਕਾਰ ਦੁਆਰਾ ਘਰ ਘਰ ਰੁਜ਼ਗਾਰ ਸਕੀਮ ਦੇ ਪ੍ਰੋਗਰਾਮ ਤਹਿਤ ਅਨੁਸੂਚਿਤ ਜਾਤੀਆਂ ਦੇ ਪੜੇ ਲਿਖੇ ਬੇਰੁਜ਼ਗਾਰ ਨੌਜਵਾਨਾਂ ਨੂੰ ਆਪਣਾ ਸਵੈ ਰੁਜ਼ਗਾਰ ਸਥਾਪਤ ਕਰਵਾ ਕੇ ਉਨਾਂ ਦੀ ਪਰਿਵਾਰਕ ਆਮਦਨ ਵਧਾਉਣ ਦੇ ਉਪਰਾਲੇ ਕੀਤੇ ਜਾ ਰਹੇ ਹਨ।
 ਜ਼ਿਲਾ ਮੈਨੇਜਰ ਸ੍ਰੀ ਲਵਿਤਾ ਗੁਪਤਾ ਨੇ ਦੱਸਿਆ ਕਿ ਕਾਰਪੋਰੇਸ਼ਨ ਦੇ ਚੇਅਰਮੈਨ ਇੰਜੀਨੀਅਰ ਮੋਹਨ ਲਾਲ ਸੂਦ ਅਨੁਸਾਰ ਇਨਾਂ ਪ੍ਰੋਗਰਾਮਾਂ ਦੇ ਅਨੁਸਾਰ ਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਉਤਸਵ ਦੇ ਮੌਕੇ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਮੰਤਰੀ ਪੰਜਾਬ ਸ੍ਰੀ ਸਾਧੂ ਸਿੰਘ ਧਰਮਸੋਤ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 550 ਲੱਖ ਰੁਪਏ ਦੇ ਕਰਜੇ ਵੰਡਣ ਦਾ ਟੀਚਾ ਰੱਖਿਆ ਗਿਆ ਸੀ। ਕਾਰਪੋਰੇਸ਼ਨ ਦੇ ਅਧਿਕਾਰੀਆਂ ਅਤੇ ਸਟਾਫ ਦੀ ਮਿਹਨਤ ਸਦਕਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਮੌਕੇ ਨਾ ਸਿਰਫ ਮਿਥਿਆ 550 ਲੱਖ ਰੁਪਏ ਦੇ ਕਰਜ਼ੇ ਵੰਡਣ ਦਾ ਟੀਚਾ ਹੀ ਪ੍ਰਾਪਤ ਕੀਤਾ ਬਲਕਿ ਹੁਣ ਤੱਕ ਆਪਣੇ ਮਿਥੇ ਟੀਚੇ ਤੋਂ ਵੀ ਵਧ ਕੇ 541 ਲਾਭਪਾਤਰੀਆਂ ਨੂੰ 906 ਲੱਖ ਰੁਪਏ ਦੇ ਕਰਜ਼ੇ ਪਾਸ ਕੀਤੇ ਜਾ ਚੁੱਕੇ ਹਨ। ਇਸੇ ਲੜੀ ਤਹਿਤ ਕਾਰਪੋਰੇਸ਼ਨ ਵੱਲੋਂ ਇਕ ਰਾਜ ਪੱਧਰੀ ਸਮਾਗਮ ਕਰਕੇ ਇਨਾਂ ਲਾਭਪਾਤਰੀਆਂ ਨੂੰ ਕਰਜ਼ਾ ਮਨਜ਼ੂਰੀ ਪੱਤਰ ਵੰਡੇ ਜਾਣੇ ਸਨ ਪਰ ਕੋਰੋਨਾ ਵਾਇਰਸ ਦੀ ਬੀਮਾਰੀ ਦੇ ਪ੍ਰਭਾਵ ਨੂੰ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਵੱਡੇ ਸਮਾਗਮ ਨਾ ਕਰਨ ਦੀਆਂ ਹਦਾਇਤਾਂ ਕਾਰਨ ਇਹ ਮਨਜ਼ੂਰੀ ਪੱਤਰ ਜ਼ਿਲਾ ਪੱਧਰ ਤੇ ਕਾਰਪੋਰੇਸ਼ਨ ਦੇ ਖੇਤਰੀ ਦਫ਼ਤਰਾਂ ਦੇ ਕਰਮਚਾਰੀਆਂ ਰਾਹੀਂ ਸਬੰਧਤ ਲਾਭਪਾਤਰੀਆਂ ਨੂੰ ਸੌਂਪੇ ਜਾ ਰਹੇ ਹਨ।
          ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਸੂਦ ਵੱਲੋਂ ਮੁੱਖ ਮੰਤਰੀ ਪੰਜਾਬ ਦਾ ਉਨਾਂ ਵੱਲੋਂ ਅਨੁਸੂਚਿਤ ਜਾਤੀਆਂ ਦੇ ਕਰਜ਼ਦਾਰਾਂ ਦੇ 45.41 ਕਰੋੜ ਰੁਪਏ ਦੇ ਕਰਜ਼ੇ ਮੁਆਫ ਕਰਨ ਲਈ ਵੀ ਧੰਨਵਾਦ ਕੀਤਾ ਗਿਆ। ਇਸ ਕਰਜ਼ਾ ਮਾਫੀ ਨਾਲ ਰਾਜ ਵਿਚ 14270 ਲਾਭਪਾਤਰੀਆਂ ਨੂੰ ਲਾਭ ਪ੍ਰਾਪਤ ਹੋਇਆ ਹੈ। ਚੇਅਰਮੈਨ ਵੱਲੋਂ ਪੰਜਾਬ ਸਰਕਾਰ ਦਾ ਚਾਲੂ ਮਾਲੀ ਸਾਲ ਦੌਰਾਨ 579 ਲੱਖ ਰੁਪਏ ਦਾ ਕੇਂਦਰੀ ਹਿੱਸੇ ਦਾ ਸ਼ੇਅਰ ਕੈਪੀਟਲ ਅਤੇ 108 ਲੱਖ ਰੁਪਏ ਦਾ ਰਾਜ ਦੇ ਆਪਣੇ ਹਿੱਸੇ ਦੇ ਸ਼ੇਅਰ ਕੈਪੀਟਲ ਦੀ ਰਾਸ਼ੀ ਜਾਰੀ ਕਰਨ ਲਈ ਵੀ ਧੰਨਵਾਦ ਕੀਤਾ ਗਿਆ। ਚੇਅਰਮੈਨ ਵੱਲੋਂ ਦੱਸਿਆ ਗਿਆ ਕਿ ਸਰਕਾਰ ਵੱਲੋਂ ਬੈਂਕ ਟਾਈ ਅੱਪ ਸਕੀਮ ਅਧੀਨ ਵੀ 150 ਲੱਖ ਰੁਪਏ ਦੀ ਗ੍ਰਾਂਟ ਜਾਰੀ ਕਰ ਦਿੱਤੀ ਗਈ ਹੈ।  


Spread the love
Scroll to Top