ਕੌਮੀ ਲੋਕ ਅਦਾਲਤ 11 ਅਪਰੈਲ ਨੂੰ

Spread the love

* ਆਪਸੀ ਸਹਿਮਤੀ ਨਾਲ ਕਰਵਾਇਆ ਜਾਂਦਾ ਹੈ ਕੇਸਾਂ ਦਾ ਨਿਬੇੜਾ
* ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਵੱਲੋਂ ਪੁਲੀਸ ਅਧਿਕਾਰੀਆਂ ਨਾਲ ਮੀਟਿੰਗ  

ਬਰਨਾਲਾ, 29 ਫਰਵਰੀ

  ਬਰਨਾਲਾ ਦੀਆਂ ਸਾਰੀਆਂ ਦੀਵਾਨੀ ਅਤੇ ਫੌਜਦਾਰੀ ਅਦਾਲਤਾਂ ਵਿੱਚ ਆਉਂਦੀ 11 ਅਪਰੈਲ ਨੂੰ ਕੌਮੀ ਲੋਕ ਅਦਾਲਤ ਲਗਾਈ ਜਾਵੇਗੀ। ਸ੍ਰੀ  ਰੁਪਿੰਦਰ ਸਿੰਘ, ਮਾਨਯੋਗ ਸਕੱਤਰ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਨੇ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਸਟੇਟ ਲੀਗਲ ਸਰਵਿਸਿਜ਼ ਅਥਾਰਟੀ, ਐੱਸ.ਏ.ਐੱਸ. ਨਗਰ ਮੋਹਾਲੀ ਦੀਆਂ ਹਦਾਇਤਾਂ ਅਤੇ ਸ੍ਰੀ ਵਰਿੰਦਰ ਅੱਗਰਵਾਲ, ਮਾਨਯੋਗ ਜ਼ਿਲਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਦੀ ਅਗਵਾਈ ਵਿੱਚ ਕੌਮੀ ਲੋਕ ਅਦਾਲਤ ਲਾਈ ਜਾ ਰਹੀ ਹੈ।
ਉਨਾਂ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਦੇ ਸਬੰਧ ਵਿੱਚ ਜ਼ਿਲਾ ਬਰਨਾਲਾ ਵਿਖੇ ਤਾਇਨਾਤ ਸਾਰੇ ਐੱਸਐੇੱਚਓਜ਼ ਤੇ ਹੋਰ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਤਾਂ ਜੋ ਇਸ ਕੌਮੀ ਲੋਕ ਅਦਾਲਤ ਦਾ ਵੱਧ ਤੋਂ ਵੱਧ ਲੋਕ ਲਾਹਾ ਲੈ ਸਕਣ। ਉਨਾਂ ਦੱਸਿਆ ਕਿ ਕੌਮੀ ਲੋਕ ਅਦਾਲਤ ਵਿੱਚ ਦੀਵਾਨੀ, ਸਮਝੌਤਾ ਯੋਗ ਫੌਜਦਾਰੀ, ਬੈਂਕ ਰਿਕਵਰੀ, ਚੈੱਕ ਬਾਊਂਸ, ਬਿਜਲੀ ਪਾਣੀ ਦੇ ਬਿੱਲਾਂ ਸਬੰਧੀ, ਘਰੇਲੂ ਝਗੜਿਆਂ ਸਬੰਧੀ ਅਤੇ ਭੂਮੀ ਪ੍ਰਾਪਤੀ ਮਾਮਲੇ ਆਦਿ ਨਾਲ ਸਬੰਧਿਤ ਪ੍ਰੀ-ਲੀਟੀਗੇਟਿਵ ਅਤੇ ਪੈਂਡਿੰਗ ਕੇਸਾਂ ਨੂੰ ਸੁਣਿਆ ਜਾਵੇਗਾ ਅਤੇ ਮੌਕੇ ’ਤੇ ਹੀ ਰਜ਼ਾਮੰਦੀ ਨਾਲ ਝਗੜਿਆਂ ਦੇ ਨਿਪਟਾਰੇ ਕਰਵਾਏ ਜਾਣਗੇ। ਉਨਾਂ ਦੱਸਿਆ ਕਿ ਜਿਹੜੇ ਲੋਕ ਆਪਣੇ ਉੱਕਤ ਵਿਸ਼ਿਆਂ ਨਾਲ ਸਬੰਧਿਤ ਕੇਸਾਂ ਦਾ ਕੌਮੀ ਲੋਕ ਅਦਾਲਤ ਰਾਹੀਂ ਨਿਪਟਾਰਾ ਕਰਵਾਉਣਾ ਚਾਹੰੁਦੇ ਹਨ, ਉਹ ਸਬੰਧਿਤ ਕੋਰਟ ਵਿੱਚ ਜਿੱਥੇ ਉਨਾਂ ਦਾ ਕੇਸ ਚਲਦਾ ਹੈ, ਆਪਣੀ ਅਰਜ਼ੀ ਦੇ ਸਕਦੇ ਹਨ ਜਾਂ ਨਵੇਂ ਮਾਮਲਿਆ ਦਾ ਨਿਪਟਾਰਾ ਕੌਮੀ ਲੋਕ ਅਦਾਲਤ ਰਾਹੀਂ ਕਰਵਾਉਣ ਲਈ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਦੇ ਦਫ਼ਤਰ ਵਿੱਚ ਆਪਣੀ ਦਰਖਾਸਤ ਦੇ ਸਕਦੇ ਹਨ।
ਸ੍ਰੀ ਰੁਪਿੰਦਰ ਸਿੰਘ ਨੇ ਦੱਸਿਆ ਕਿ ਇਨਾਂ ਲੋਕ ਅਦਾਲਤਾਂ ਵਿੱਚ ਸਸਤਾ ਅਤੇ ਛੇਤੀ ਨਿਆਂ ਮਿਲਦਾ ਹੈ। ਇਸ ਤੋਂ ਇਲਾਵਾ ਆਪਸੀ ਰਜ਼ਾਮੰਦੀ ਨਾਲ ਝਗੜੇ ਨਿਪਟਾਏ ਜਾਂਦੇ ਹਨ, ਜਿਸ ਨਾਲ ਕੋਰਟ ਫੀਸ ਵਾਪਸ ਮਿਲ ਜਾਂਦੀ ਹੈ ਅਤੇ ਇਸ ਦੇ ਫੈਸਲੇੇ ਖ਼ਿਲਾਫ਼ ਕੋਈ ਅਪੀਲ ਵੀ ਨਹੀਂ ਹੁੰਦੀ। ਉਨਾਂ ਦੱਸਿਆ ਕਿ ਕੌਮੀ ਲੋਕ ਅਦਾਲਤ ਬਾਰੇ ਵਧੇਰੇ ਜਾਣਕਾਰੀ ਲਈ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਦੇ ਟੌਲ ਫ੍ਰੀ ਹੈੱਲਪਲਾਈਨ ਨੰਬਰ 1968 ’ਤੇ ਸੰਪਰਕ ਕੀਤਾ ਜਾ ਸਕਦਾ ਹੈ।


Spread the love
Scroll to Top